ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਮੁੱਖ ਮੰਤਰੀ ਮਾਂ-ਧੀ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ

ਮੁੱਖ ਮੰਤਰੀ ਮਾਂ-ਧੀ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਂ-ਧੀ ਸਤਿਕਾਰ ਯੋਜਨਾ ਸੂਬੇ ਦੀਆਂ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਲਈ ਇੱਕ ਮਹੱਤਵਪੂਰਨ ਭਲਾਈ ਸਕੀਮ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਸੂਬੇ ਦੀਆਂ ਮਹਿਲਾਵਾਂ ਨੂੰ ਨਿਯਮਿਤ ਆਰਥਿਕ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣਾ ਅਤੇ ਪਰਿਵਾਰਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨਾ ਹੈ। ਆਂਗਣਵਾੜੀ ਕੇਂਦਰ ਦੀਆਂ ਇੰਚਾਰਜ ਮੈਡਮ ਰਚਨਾ

ਬਰਨਾਲਾ ਬਿਊਰੋ

        ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਂ-ਧੀ ਸਤਿਕਾਰ ਯੋਜਨਾ ਸੂਬੇ ਦੀਆਂ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਲਈ ਇੱਕ ਮਹੱਤਵਪੂਰਨ ਭਲਾਈ ਸਕੀਮ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਸੂਬੇ ਦੀਆਂ ਮਹਿਲਾਵਾਂ ਨੂੰ ਨਿਯਮਿਤ ਆਰਥਿਕ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣਾ ਅਤੇ ਪਰਿਵਾਰਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨਾ ਹੈ।

ਮੁੱਖ ਮੰਤਰੀ ਮਾਂ-ਧੀ ਸਤਿਕਾਰ ਯੋਜਨਾ ਸਬੰਧੀ ਲਗਾਏ ਗਏ ਸੈਮੀਨਾਰ ਦਾ ਦ੍ਰਿਸ਼।
              ਮੁੱਖ ਮੰਤਰੀ ਮਾਂ-ਧੀ ਸਤਿਕਾਰ ਯੋਜਨਾ ਸਬੰਧੀ ਲਗਾਏ ਗਏ ਸੈਮੀਨਾਰ ਦਾ ਦ੍ਰਿਸ਼।

ਆਂਗਣਵਾੜੀ ਕੇਂਦਰ ਦੀਆਂ ਇੰਚਾਰਜ ਮੈਡਮ ਰਚਨਾ ਦੇਵੀ ਅਤੇ ਅਨੀਤਾ ਰਾਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਯੋਜਨਾ ਦੀ ਦੇਖਰੇਖ ਅਤੇ ਨਿਗਰਾਨੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਕੀਤੀ ਜਾ ਰਹੀ ਹੈ। ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਸਿੱਧੇ ਲਾਭ ਤਬਾਦਲੇ ਰਾਹੀਂ ਹਰ ਮਹੀਨੇ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਇਸ ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਅਤੇ ਹੋਰ ਯੋਗ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦਾ ਲਾਭ ਪ੍ਰਾਪਤ ਹੋਵੇਗਾ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਨੇ ਇੱਕ ਹੀ ਪਰਿਵਾਰ ਵਿੱਚੋਂ ਲਾਭ ਪ੍ਰਾਪਤ ਕਰਨ ਵਾਲੀਆਂ ਮਹਿਲਾਵਾਂ ਦੀ ਗਿਣਤੀ ‘ਤੇ ਕੋਈ ਸੀਮਾ ਤੈਅ ਨਹੀਂ ਕੀਤੀ ਹੈ। ਜੇਕਰ ਇੱਕ ਪਰਿਵਾਰ ਵਿੱਚ ਇੱਕ ਤੋਂ ਵੱਧ ਮਹਿਲਾਵਾਂ ਯੋਗਤਾ ਦੀਆਂ ਸ਼ਰਤਾਂ ਨੂੰ ਪੂਰਾ ਕਰਦੀਆਂ ਹਨ ਤਾਂ ਉਹ ਸਾਰੀਆਂ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ। ਇਸ ਤੋਂ ਇਲਾਵਾ ਜੋ ਮਹਿਲਾਵਾਂ ਪਹਿਲਾਂ ਹੀ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਜਾਂ ਦਿਵਿਆਂਗ ਪੈਨਸ਼ਨ ਵਰਗੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਦਾ ਲਾਭ ਲੈ ਰਹੀਆਂ ਹਨ, ਉਹ ਵੀ ਆਪਣੀ ਮੌਜੂਦਾ ਪੈਨਸ਼ਨ ਦੇ ਨਾਲ-ਨਾਲ ਇਸ ਯੋਜਨਾ ਦਾ ਲਾਭ ਪ੍ਰਾਪਤ ਕਰਨ ਦੀਆਂ ਹੱਕਦਾਰ ਹੋਣਗੀਆਂ। ਮੈਡਮ ਰਚਨਾ ਦੇਵੀ ਅਤੇ ਅਨੀਤਾ ਰਾਣੀ ਨੇ ਯੋਗ ਮਹਿਲਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਯੋਜਨਾ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਕਰਨ ਅਤੇ ਸਮੇਂ ਸਿਰ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਤਾਂ ਜੋ ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਆਰਥਿਕ ਸਹਾਇਤਾ ਦਾ ਲਾਭ ਉਠਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੀ ਆਰਥਿਕ ਸੁਰੱਖਿਆ, ਸਨਮਾਨ ਅਤੇ ਸਮਾਜਿਕ ਭਾਈਵਾਲੀ ਨੂੰ ਹੋਰ ਵਧੇਰੇ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲੀਆਂ ਅੱਖਾਂ ਪੀਐਮ ਕਿਸਾਨ ਯੋਜਨਾ ਦੀ ਅਗਲੀ ਕਿਸਤ ਲਈ 20 ਜੂਨ ਤੱਕ ਈ-ਕੇਵਾਈਸੀ ਅਤੇ ਜ਼ਮੀਨੀ ਪੜਤਾਲ ਲਾਜ਼ਮੀ: ਮੁੱਖ ਖੇਤੀਬਾੜੀ ਅਫ਼ਸਰ 

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 7 7
Users Today : 27
Users Yesterday : 37
Users Last 7 days : 301

ਰਾਸ਼ੀਫਲ

error: Content is protected !!