Home » ਪ੍ਰਮੁੱਖ ਖ਼ਬਰਾਂ » ਸਰਕਾਰੀ ਪ੍ਰਾਇਮਰੀ ਸਕੂਲ ਸੰਘੇੜਾ ਦੇ ਪੰਜਵੀਂ ਜਮਾਤ ਦੇ ਬੱਚਿਆਂ ਨੇ ਚਮਕਾਇਆ ਸਕੂਲ ਦਾ ਨਾਮ

ਸਰਕਾਰੀ ਪ੍ਰਾਇਮਰੀ ਸਕੂਲ ਸੰਘੇੜਾ ਦੇ ਪੰਜਵੀਂ ਜਮਾਤ ਦੇ ਬੱਚਿਆਂ ਨੇ ਚਮਕਾਇਆ ਸਕੂਲ ਦਾ ਨਾਮ

ਸਰਕਾਰੀ ਪ੍ਰਾਇਮਰੀ ਸਕੂਲ ਸੰਘੇੜਾ ਦੇ ਮੁੱਖ ਅਧਿਆਪਕ ਸੁਖਬੀਰ ਸਿੰਘ ਜਾਣਕਾਰੀ ਦਿੰਦੇ ਦੱਸਿਆ ਕਿ ਲੰਘ ਚੁੱਕੇ ਵਿਦਿਅਕ ਵਰ੍ਹੇ ’ਚ ਅਧਿਆਪਕ ਕਿਰਨਜੀਤ ਕੌਰ ਤੇ ਮੁਮਤਾਜ਼ ਬੇਗਮ ਦੀ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਬਹੁਤ ਸ਼ਾਨਦਾਰ ਰਿਹਾ। ਇਨ੍ਹਾਂ ਬੱਚਿਆਂ ਨੇ ਜਿਥੇ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਸਰਕਾਰੀ ਪ੍ਰਾਇਮਰੀ ਸਕੂਲ ਸੰਘੇੜਾ ਦੇ ਪੰਜਵੀਂ ਜਮਾਤ ਦੇ ਬੱਚਿਆਂ ਨੇ ਚਮਕਾਇਆ ਸਕੂਲ ਦਾ ਨਾਮ
[responsivevoice_button voice="Hindi Male"]

ਬਰਨਾਲਾ, ਬਿਊਰੋ 23 ਅਪ੍ਰੈਲ

              ਸਰਕਾਰੀ ਪ੍ਰਾਇਮਰੀ ਸਕੂਲ ਸੰਘੇੜਾ ਦੇ ਮੁੱਖ ਅਧਿਆਪਕ ਸੁਖਬੀਰ ਸਿੰਘ ਜਾਣਕਾਰੀ ਦਿੰਦੇ ਦੱਸਿਆ ਕਿ ਲੰਘ ਚੁੱਕੇ ਵਿਦਿਅਕ ਵਰ੍ਹੇ ਚ ਅਧਿਆਪਕ ਕਿਰਨਜੀਤ ਕੌਰ ਤੇ ਮੁਮਤਾਜ਼ ਬੇਗਮ ਦੀ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਬਹੁਤ ਸ਼ਾਨਦਾਰ ਰਿਹਾ। ਇਨ੍ਹਾਂ ਬੱਚਿਆਂ ਨੇ ਜਿਥੇ ਖੇਡਾਂ ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉੱਥੇ ਵੱਖ-ਵੱਖ ਤਰ੍ਹਾਂ ਦੀਆਂ ਲਈਆਂ ਗਈਆਂ ਪ੍ਰੀਖਿਆਵਾਂ ਜਿਵੇਂ ਕਿ ਜਵਾਹਰ ਨਵੋਦਿਆ ਪ੍ਰੀਖਿਆ, ਡੀਟੀਐਫ, ਵਜ਼ੀਫ਼ਾ ਪ੍ਰੀਖਿਆ, ਦੀਵਾਨਾ ਐਜ਼ੂਕੇਸ਼ਨਲ ਐਂਡ ਵੈਲਫੇਅਰ ਸੁਸਾਇਟੀ ਵਜ਼ੀਫ਼ਾ ਪ੍ਰੀਖਿਆ ਚ ਪਹਿਲੇ ਰੈਂਕ ਪ੍ਰਾਪਤ ਕਰਕੇ ਆਪਣੇ ਅਧਿਆਪਕਾਂ ਮਾਪਿਆਂ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਚ ਅਨੁਪ੍ਰੀਤ ਕੌਰ ਨੇ ਜਿਲ੍ਹੇ ਚ ਪਹਿਲਾ ਰੈਂਕ ਤੇ ਸਹਿਜਦੀਪ ਸਿੰਘ ਗੱਡੂ ਨੇ ਤੀਸਰਾ ਰੈਂਕ ਪ੍ਰਾਪਤ ਕੀਤਾ। ਡੀਟੀਐਫ ਵਜੀਫਾ ਪ੍ਰੀਖਿਆ ਚ ਖੁਸ਼ਦੀਪ ਕੌਰ ਨੇ ਪਹਿਲਾ ਰੈਂਕ ਤੇ ਅਨੁਪੀਤ ਕੌਰ ਨੇ ਚੌਥਾ ਰੈਂਕ ਪ੍ਰਾਪਤ ਕੀਤਾ। ਦੀਵਾਨਾ ਐਜੂਕੇਸ਼ਨਲ ਐਂਡ ਵੈਲਫੇਅਰ ਸੋਸਾਇਟੀ ਵਜੀਫਾ ਪ੍ਰੀਖਿਆ ਚ ਖੁਸ਼ਪ੍ਰੀਤ ਕੌਰ ਨੇ ਦੂਸਰਾ ਰੈਂਕ, ਅਨੁਪ੍ਰੀਤ ਕੌਰ ਨੇ 12ਵਾਂ ਰੈਂਕ, ਸਹਿਜਦੀਪ ਸਿੰਘ ਗੁੱਡੂ ਨੇ 15ਵਾਂ ਰੈਂਕ, ਸੋਨਮ ਰਾਣੀ ਨੇ 18ਵਾਂ ਰੈਂਕ ਤੇ ਨਵਜੋਤ ਕੌਰ ਨੇ 19ਵਾਂ ਰੈਂਕ ਪ੍ਰਾਪਤ ਕੀਤਾ। ਪਿਛਲੇ ਦਿਨੀਂ ਇਨ੍ਹਾਂ ਬੱਚਿਆਂ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਬੁਲਾ ਕੇ ਨਗਦ ਇਨਾਮਾਂ ਦੇ ਨਾਲ-ਨਾਲ ਹੱਥ ਘੜੀਆਂ ਨਾਲ ਸਨਮਾਨਿਤ ਕੀਤਾ ਗਿਆ। ਮੁੱਖ ਅਧਿਆਪਕ ਸੁਖਬੀਰ ਸਿੰਘ ਨੇ ਬੜੀ ਖੁਸ਼ੀ ਨਾਲ ਦੱਸਿਆ ਕਿ ਇਹ ਸਾਰੇ ਰੈਂਕ ਬੱਚਿਆਂ ਨੇ ਜ਼ਿਲ੍ਹੇ ਚੋਂ ਪ੍ਰਾਪਤ ਕੀਤੇ ਹਨ। ਉਨ੍ਹਾਂ ਵਲੋਂ ਸਾਰੇ ਸਟਾਫ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਕਾਮਯਾਬੀ ਦਾ ਸਿਹਰਾ ਇਨ੍ਹਾਂ ਦੇ ਕਲਾਸ ਇੰਚਾਰਜ ਕਿਰਨਜੀਤ ਕੌਰ ਤੇ ਮੁਮਤਾਜ਼ ਬੇਗਮ ਨੂੰ ਜਾਂਦਾ ਹੈ। ਜਿਨਾਂ ਨੇ ਅਣਥੱਕ ਮਿਹਨਤ ਕਰਦੇ ਹੋਏ ਬੱਚਿਆਂ ਨੂੰ ਇਸ ਮੁਕਾਮ ਤੇ ਪਹੁੰਚਾਇਆ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 3 3
Users Today : 12
Users Yesterday : 29
Users Last 7 days : 169

ਰਾਸ਼ੀਫਲ