Home » ਪ੍ਰਮੁੱਖ ਖ਼ਬਰਾਂ » ਬਰਨਾਲਾ ’ਚ ਅੱਜ ਹੋਵੇਗਾ ਸਿਵਲ ਡਿਫੈਂਸ ਏਅਰ ਰੇਡ\ ਬਲੈਕਆਊਟ ਮੌਕ ਅਭਿਆਸ

ਬਰਨਾਲਾ ’ਚ ਅੱਜ ਹੋਵੇਗਾ ਸਿਵਲ ਡਿਫੈਂਸ ਏਅਰ ਰੇਡ\ ਬਲੈਕਆਊਟ ਮੌਕ ਅਭਿਆਸ

   ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨਵੀਂ ਦਿੱਲੀ ਦੇ ਨਿਰਦੇਸ਼ਾਂ ਅਨੁਸਾਰ ਬਰਨਾਲਾ ’ਚ 24 ਅਪ੍ਰੈਲ ਨੂੰ ਸ਼ਾਮ 8 ਵਜੇ ਬਰਨਾਲਾ ਦੇ ਕਿਸੇ ਇਕ ਇਲਾਕੇ ’ਚ ਸਿਵਲ ਡਿਫੈਂਸ ਏਅਰ ਰੇਡ\ ਬਲੈਕਆਊਟ ਮੌਕ ਅਭਿਆਸ ਕਰਵਾਇਆ ਜਾਵੇਗਾ।
ਬਰਨਾਲਾ ’ਚ ਅੱਜ ਹੋਵੇਗਾ ਸਿਵਲ ਡਿਫੈਂਸ ਏਅਰ ਰੇਡ\ ਬਲੈਕਆਊਟ ਮੌਕ ਅਭਿਆਸ
[responsivevoice_button voice="Hindi Male"]

 ਬਰਨਾਲਾ ਬਿਊਰੋ 24 ਅਪ੍ਰੈਲ

                   ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨਵੀਂ ਦਿੱਲੀ ਦੇ ਨਿਰਦੇਸ਼ਾਂ ਅਨੁਸਾਰ ਬਰਨਾਲਾ 24 ਅਪ੍ਰੈਲ ਨੂੰ ਸ਼ਾਮ 8 ਵਜੇ ਬਰਨਾਲਾ ਦੇ ਕਿਸੇ ਇਕ ਇਲਾਕੇ ਚ ਸਿਵਲ ਡਿਫੈਂਸ ਏਅਰ ਰੇਡ\ ਬਲੈਕਆਊਟ ਮੌਕ ਅਭਿਆਸ ਕਰਵਾਇਆ ਜਾਵੇਗਾ। ਇਸ ਸਬੰਧੀ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀਸੀ ਹਰਪ੍ਰੀਤ ਸਿੰਘ ਆਈਏਐੱਸ ਨੇ ਦੱਸਿਆ ਕਿ ਇਹ ਮੌਕ ਅਭਿਆਸ ਬਰਨਾਲਾ ਸ਼ਹਿਰ ਜਾਂ ਆਸਪਾਸ ਦੇ ਕਿਸੇ ਇਕ ਇਲਾਕੇ ਚ ਕੀਤਾ ਜਾਵੇਗਾ। ਜਿਸ ਬਾਰੇ ਆਮ ਲੋਕਾਂ ਨੂੰ ਸੂਚਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੀ ਸ਼ੁਰੂਆਤ ਏਅਰ ਰੇਡ ਚੇਤਾਵਨੀ ਸੰਕੇਤ ਨਾਲ ਹੋਵੇਗੀ। ਜੋ ਸਾਇਰਨਾਂ (2 ਮਿੰਟ ਲਈ ਉੱਚੀ-ਨੀਵੀਂ ਆਵਾਜ਼) ਰਾਹੀਂ ਜਾਰੀ ਕੀਤਾ ਜਾਵੇਗਾ। ਇਸ ਦੌਰਾਨ ਉਸ ਖੇਤਰ ਚ ਬਲੈਕਆਉਟ ਕੀਤਾ ਜਾਵੇਗਾ। ਮੌਕ ਅਭਿਆਸ ਸਮਾਪਤ ਹੋਣ ਉਪਰੰਤ ਆਲ ਕਲੀਅਰ ਦਾ ਸੰਕੇਤ (2 ਮਿੰਟ ਲਈ ਲਗਾਤਾਰ ਉੱਚ ਧੁਨੀ ਵਾਲਾ ਸਾਇਰਨ) ਵਜਾਇਆ ਜਾਵੇਗਾ। ਜੋ ਅਭਿਆਸ ਦੇ ਖ਼ਤਮ ਹੋਣ ਦੀ ਸੂਚਨਾ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਗੈਰ ਜ਼ਰੂਰੀ ਬੱਤੀਆਂ ਬੰਦ ਰੱਖੀਆਂ ਜਾਣਗੀਆਂ। ਜਦਕਿ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ। ਡੀਸੀ ਨੇ ਨਿਰਦੇਸ਼ ਦਿੱਤੇ ਕਿ ਮੌਕ ਅਭਿਆਸ ਦੌਰਾਨ ਅੱਗ ਬੁਝਾਊ ਕਾਰਵਾਈ, ਖੋਜ ਤੇ ਬਚਾਅ ਅਭਿਆਨ, ਮੁਢਲੀ ਸਿਹਤ ਸੰਭਾਲ ਤੇ ਮੈਡੀਕਲ ਸਹਾਇਤਾ, ਜ਼ਖ਼ਮੀਆਂ ਨੂੰ ਸੁਰੱਖਿਅਤ ਬਾਹਰ ਕੱਢਣਾ, ਟ੍ਰੈਫਿਕ ਤੇ ਭੀੜ ਨਿਯੰਤਰਣ ਦੇ ਉਪਾਅ ਵੀ ਸੰਕੇਤਕ ਤੌਰ ਤੇ ਕੀਤੇ ਜਾਣਗੇ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਇਹ ਸਿਰਫ਼ ਸਿਵਲ ਡਿਫੈਂਸ ਦੀਆਂ ਤਿਆਰੀਆਂ ਦੀ ਜਾਂਚ ਲਈ ਰੁਟੀਨ ਅਭਿਆਸ ਹੈ। ਇਸ ਮੌਕੇ ਮੀਟਿੰਗ ਚ ਐੱਸਐੱਸਪੀ ਮੁਹੰਮਦ ਸਰਫਰਾਜ਼ ਆਲਮ, ਸਿਵਿਲ ਡਿਫੈਂਸ ਤੋਂ ਕੰਪਨੀ ਕਮਾਂਡਰ ਗੁਰਸੇਵਕ ਸਿੰਘ, ਸੀਡੀਆਈ ਜਤਿੰਦਰ ਕੁਮਾਰ, ਚੀਫ਼ ਵਾਰਡਨ ਮੋਹਿੰਦਰ ਕਪਿਲ, ਆਪਰੇਟਰ ਕੁਲਵੀਰ ਸ਼ਰਮਾ, ਅਖਿਲੇਸ਼ ਬਾਂਸਲ, ਲਖਵਿੰਦਰ ਸ਼ਰਮਾ ਮੌਜੂਦ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਤੇ ਸਾਵਧਾਨੀ ਸਭ ਤੋਂ ਅਸਰਦਾਰ ਹਥਿਆਰ: ਡਾ. ਸਤਵੰਤ ਸਿੰਘ ਔਜਲਾ
0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 2 1 3 9
Users Today : 14
Users Yesterday : 21
Users Last 7 days : 125

ਰਾਸ਼ੀਫਲ