Home » ਪ੍ਰਮੁੱਖ ਖ਼ਬਰਾਂ » ਸਿਵਲ ਡਿਫੈਂਸ ਵਲੰਟੀਅਰ ਆਫ਼ਤ ਦੀ ਸਥਿਤੀ ’ਚ ਨਿਭਾਉਂਦੇ ਹਨ ਮੋਹਰੀ ਭੂਮਿਕਾ: ਕਮਾਂਡੈਂਟ ਬਲਜਿੰਦਰ ਸਿੰਘ ਡੀਆਈਜੀ

ਸਿਵਲ ਡਿਫੈਂਸ ਵਲੰਟੀਅਰ ਆਫ਼ਤ ਦੀ ਸਥਿਤੀ ’ਚ ਨਿਭਾਉਂਦੇ ਹਨ ਮੋਹਰੀ ਭੂਮਿਕਾ: ਕਮਾਂਡੈਂਟ ਬਲਜਿੰਦਰ ਸਿੰਘ ਡੀਆਈਜੀ

  ਕੁਦਰਤੀ ਆਫ਼ਤ ਦਾ ਸਾਹਮਣਾ ਕਰਨਾ ਹੋਵੇ ਜਾਂ ਜੰਗ ਦੀ ਸਥਿਤੀ ਸਿਵਲ ਡਿਫੈਂਸ ਵਲੰਟੀਅਰ ਅੱਗੇ ਹੋ ਕੇ ਭੂਮਿਕਾ ਨਿਭਾਉਂਦੇ ਹਨ। ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਅੱਗੇ ਰਹਿੰਦੇ ਹਨ।
ਸਿਵਲ ਡਿਫੈਂਸ ਵਲੰਟੀਅਰ ਆਫ਼ਤ ਦੀ ਸਥਿਤੀ ’ਚ ਨਿਭਾਉਂਦੇ ਹਨ ਮੋਹਰੀ ਭੂਮਿਕਾ: ਕਮਾਂਡੈਂਟ ਬਲਜਿੰਦਰ ਸਿੰਘ ਡੀਆਈਜੀ
[responsivevoice_button voice="Hindi Male"]

ਬਰਨਾਲਾ ਬਿਊਰੋ 23 ਮਾਰਚ

              ਕੁਦਰਤੀ ਆਫ਼ਤ ਦਾ ਸਾਹਮਣਾ ਕਰਨਾ ਹੋਵੇ ਜਾਂ ਜੰਗ ਦੀ ਸਥਿਤੀ ਸਿਵਲ ਡਿਫੈਂਸ ਵਲੰਟੀਅਰ ਅੱਗੇ ਹੋ ਕੇ ਭੂਮਿਕਾ ਨਿਭਾਉਂਦੇ ਹਨ। ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਅੱਗੇ ਰਹਿੰਦੇ ਹਨ। ਇਹ ਪ੍ਰਗਟਾਵਾ ਕਮਾਂਡੈਂਟ ਬਲਜਿੰਦਰ ਸਿੰਘ ਡੀਆਈਜੀ 7ਵੀਂ ਬਟਾਲੀਅਨ ਐਨਡੀਆਰਐਫ (ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ) ਬਠਿੰਡਾ ਨੇ ਬਰਨਾਲਾ ਚ ਸਿਵਲ ਡਿਫੈਂਸ ਵਲੰਟੀਅਰਾਂ ਨੂੰ ਆਫ਼ਤ ਪ੍ਰਬੰਧਨ ਨਾਲ ਸਬੰਧਤ ਸਿਖਲਾਈ ਦਿੰਦੇ ਹੋਏ ਕੀਤਾ। ਇਸ ਮੌਕੇ 7ਵੀਂ ਬਟਾਲੀਅਨ, ਐਨਡੀਆਰਐਫ ਬਠਿੰਡਾ ਦੀ ਏਸੀ/ ਜੀਡੀ ਸਰੋਜ ਰਾਣੀ ਨੇ ਵੀ ਵਲੰਟੀਅਰਾਂ ਨੂੰ ਸਿਖਲਾਈ ਦਿੱਤੀ। ਇਸ ਦੌਰਾਨ ਬਾਬਾ ਕਾਲਾ ਮਹਿਰ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਸਿਵਲ ਡਿਫੈਂਸ ਬਰਨਾਲਾ ਦੇ ਚੀਫ ਵਾਰਡਨ ਮਹਿੰਦਰ ਕੁਮਾਰ ਦੀ ਅਗਵਾਈ ਹੇਠ ਪਹੁੰਚੇ ਸਿਿਵਲ ਡਿਫੈਂਸ ਵਲੰਟੀਅਰਾਂ ਨੇ 7ਵੀਂ ਬਟਾਲੀਅਨ, ਐਨਡੀਆਰਐਫ ਬਠਿੰਡਾ ਦੇ ਟ੍ਰੇਨਰਾਂ ਨਾਲ ਇਕ ਪ੍ਰਸ਼ਨ-ਉੱਤਰ ਸੈਸ਼ਨ ਚ ਵੀ ਹਿੱਸਾ ਲਿਆ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ।     ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਬਹੁ ਕਰੋੜੀ ਹੈਰੋਇਨ ਤਸਕਰੀ ਨੈਟਵਰਕ ’ਤੇ ਵੱਡਾ ਪ੍ਰਹਾਰ  

ਕਮਾਂਡੈਂਟ ਬਲਜਿੰਦਰ ਸਿੰਘ ਡੀਆਈਜੀ ਨੇ ਸਿਵਲ ਡਿਫੈਂਸ ਵਲੰਟੀਅਰਾਂ ਨਾਲ ਵੱਖ-ਵੱਖ ਅਹਿਮ ਨੁਕਤਿਆਂ ਤੇ ਚਰਚਾ ਕੀਤੀ। ਉਨ੍ਹਾਂ ਨੇ ਵਲੰਟੀਅਰਾਂ ਨੂੰ ਫਰੰਟਲਾਈਨ ਸਿਪਾਹੀ ਦੱਸਿਆ। ਇਸ ਮੌਕੇ ਐਨਡੀਆਰਐਫ ਬਟਾਲੀਅਨ ਨੇ ਆਫ਼ਤ ਦੇ ਸਮੇਂ ਵਰਤੇ ਜਾਣ ਵਾਲੇ ਵੱਖ-ਵੱਖ ਕਿਸਮਾਂ ਦੇ ਉਪਕਰਣਾਂ (ਮਸ਼ੀਨਰੀ ਤੇ ਔਜ਼ਾਰਾਂ) ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਿਵਲ ਡਿਫੈਂਸ ਵਲੰਟੀਅਰਾਂ ਨੂੰ ਅਚਾਨਕ ਆਫ਼ਤ ਦੀ ਸਥਿਤੀ ਚ ਚੁੱਕੇ ਜਾਣ ਵਾਲੇ ਜ਼ਰੂਰੀ ਕਦਮਾਂ ਬਾਰੇ ਹਦਾਇਤਾਂ ਦਿੱਤੀਆਂ। ਜਦੋਂ ਕੋਈ ਵਿਸ਼ੇਸ਼ ਉਪਕਰਣ ਤੁਰੰਤ ਨੇੜੇ ਉਪਲਬਧ ਨਹੀਂ ਹੁੰਦਾ। ਉਦਾਹਰਣ ਵਜੋਂ ਹੜ੍ਹ ਦੀ ਸਥਿਤੀ ਚ ਘਰ ਦੇ ਅੰਦਰ ਮਿਲੀਆਂ ਖਾਲੀ ਪਲਾਸਟਿਕ ਦੀਆਂ ਬੋਤਲਾਂ ਨੂੰ ਜੀਵਨ ਬਚਾਉਣ ਵਾਲੇ ਸਹਾਇਕ ਵਜੋਂ ਵਰਤਿਆ ਜਾ ਸਕਦਾ ਹੈ। ਵੱਡੀਆਂ ਆਫ਼ਤਾਂ ਦੌਰਾਨ ਇਮਾਰਤਾਂ ਨੂੰ ਢਹਿਣ ਤੋਂ ਨਾਗਰਿਕਾਂ ਨੂੰ ਕਿਵੇਂ ਬਚਾਉਣਾ ਹੈ। ਇਸ ਬਾਰੇ ਵੀ ਮਾਰਗਦਰਸ਼ਨ ਕੀਤਾ ਗਿਆ। ਇਸ ਮੌਕੇ ਇਨ੍ਹਾਂ ਵਿਿਸ਼ਆਂ ਤੋਂ ਇਲਾਵਾ ਹੋਰ ਵੀ ਪੱਖਾਂ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ         ਅਧਿਆਪਕਾਂ ਦੀ ਸੇਵਾ ਸੁਰੱਖਿਆ ਦੀ ਬਜਾਏ ਪੁਲਸੀਆ ਤਸ਼ੱਦਦ ਵਿਰੁੱਧ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ 

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 8 6 6
Users Today : 6
Users Yesterday : 26
Users Last 7 days : 231

ਰਾਸ਼ੀਫਲ