ਕਾਂਗੜਾ ਬਿਊਰੋ:
ਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਅਧੀਨ ਪੈਂਦੇ ਸ਼ਾਹਪੁਰ ਖੇਤਰ ਵਿੱਚ ਕੁਦਰਤ ਨੇ ਇੱਕ ਵਾਰ ਫਿਰ ਆਪਣਾ ਕਹਿਰ ਵਰ੍ਹਾਇਆ ਹੈ। ਇੱਥੋਂ ਦੇ ਸ਼ਾਹਪੁਰ ਦੀ ਬੋਹ ਘਾਟੀ ਦੇ ਸਪਾਡਾ ਅਤੇ ਗੜ੍ਹਗੁਨ ਪਿੰਡਾਂ ਵਿੱਚ ਬੱਦਲ ਫਟਣ ਕਾਰਨ ਅਚਾਨਕ ਹੜ੍ਹ ਆ ਗਿਆ, ਜਿਸ ਨਾਲ ਇਲਾਕੇ ਵਿੱਚ ਭਾਰੀ ਤਬਾਹੀ ਮਚ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਕੁਦਰਤੀ ਆਫ਼ਤ ਦੀ ਲਪੇਟ ਵਿੱਚ ਆਉਣ ਕਾਰਨ ਛੇ ਰਿਹਾਇਸ਼ੀ ਘਰ ਪਾਣੀ ਦੇ ਤੇਜ਼ ਵਹਾਅ ਵਿੱਚ ਤਿਣਕੇ ਵਾਂਗ ਰੁੜ੍ਹ ਗਏ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਅਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ ਹੈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਉੱਚੀਆਂ ਥਾਵਾਂ ਵੱਲ ਭੱਜਦੇ ਨਜ਼ਰ ਆਏ। ਪ੍ਰਸ਼ਾਸਨ ਵੱਲੋਂ ਲਗਾਤਾਰ ਪੈ ਰਿਹਾ ਮੀਂਹ ਅਤੇ ਖ਼ਰਾਬ ਮੌਸਮ ਬਚਾਅ ਕਾਰਜਾਂ ਵਿੱਚ ਮੁੱਖ ਅੜਿੱਕਾ ਬਣ ਰਿਹਾ ਹੈ। ਅਧਿਕਾਰੀਆਂ ਨੇ ਆਸਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਚੌਕਸ ਰਹਿਣ ਅਤੇ ਤੁਰੰਤ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਹੈ। ਰਾਹਤ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਕੇ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਵਿੱਚ ਜੁਟੀਆਂ ਹੋਈਆਂ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ ਨੁਕਸਾਨ ਦਾ ਅਸਲ ਜਾਇਜ਼ਾ ਰਾਹਤ ਕਾਰਜ ਪੂਰੇ ਹੋਣ ਤੋਂ ਬਾਅਦ ਹੀ ਸਾਹਮਣੇ ਆਵੇਗਾ। ਇਲਾਕੇ ਵਿੱਚ ਬਿਜਲੀ ਅਤੇ ਆਵਾਜਾਈ ਦੀਆਂ ਸੇਵਾਵਾਂ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ, ਜਿਨ੍ਹਾਂ ਨੂੰ ਸੁਚਾਰੂ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪ੍ਰੈਸ ਕਲੱਬ ਭਦੌੜ ਦਾ ਗਠਨ: ਵਿਨੋਦ ਕੁਮਾਰ ਕਲਸੀ ਸਰਪ੍ਰਸਤ ਅਤੇ ਗੁਰਬਿੰਦਰ ਸਿੰਘ ਪ੍ਰਧਾਨ ਨਿਯੁਕਤ









Users Today : 85
Users Yesterday : 17
Users Last 7 days : 605