ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਕਾਂਗਰਸ ਪਾਰਟੀ ਬੇਰੁਜ਼ਗਾਰ ਨੌਜਵਾਨਾਂ ਦੇ ਹੱਕਾਂ ਲਈ ਮਜ਼ਬੂਤੀ ਨਾਲ ਖੜ੍ਹੀ ਹੈ: ਪਿਰਮਲ ਸਿੰਘ ਧੌਲਾ

ਕਾਂਗਰਸ ਪਾਰਟੀ ਬੇਰੁਜ਼ਗਾਰ ਨੌਜਵਾਨਾਂ ਦੇ ਹੱਕਾਂ ਲਈ ਮਜ਼ਬੂਤੀ ਨਾਲ ਖੜ੍ਹੀ ਹੈ: ਪਿਰਮਲ ਸਿੰਘ ਧੌਲਾ

ਪਿਛਲੇ ਦਿਨੀਂ ਪਟਿਆਲਾ ਵਿਖੇ ਪੰਜਾਬ ਸਰਕਾਰ ਦੇ ਕਥਿਤ ਇਸ਼ਾਰੇ 'ਤੇ ਪੁਲਿਸ ਵੱਲੋਂ ਬੇਰੁਜ਼ਗਾਰ ਨੌਜਵਾਨਾਂ 'ਤੇ ਕੀਤੇ ਗਏ ਲਾਠੀਚਾਰਜ ਅਤੇ ਜਬਰ ਦੇ ਵਿਰੋਧ ਵਿੱਚ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਕੀਤੇ ਗਏ
ਕਾਂਗਰਸ ਪਾਰਟੀ ਬੇਰੁਜ਼ਗਾਰ ਨੌਜਵਾਨਾਂ ਦੇ ਹੱਕਾਂ ਲਈ ਮਜ਼ਬੂਤੀ ਨਾਲ ਖੜ੍ਹੀ ਹੈ: ਪਿਰਮਲ ਸਿੰਘ ਧੌਲਾ

ਬਰਨਾਲਾ ਬਿਊਰੋ :

                     ਪਿਛਲੇ ਦਿਨੀਂ ਪਟਿਆਲਾ ਵਿਖੇ ਪੰਜਾਬ ਸਰਕਾਰ ਦੇ ਕਥਿਤ ਇਸ਼ਾਰੇ ‘ਤੇ ਪੁਲਿਸ ਵੱਲੋਂ ਬੇਰੁਜ਼ਗਾਰ ਨੌਜਵਾਨਾਂ ‘ਤੇ ਕੀਤੇ ਗਏ ਲਾਠੀਚਾਰਜ ਅਤੇ ਜਬਰ ਦੇ ਵਿਰੋਧ ਵਿੱਚ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੁੰਦਿਆਂ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਨੌਜਵਾਨਾਂ ਦੇ ਸੰਘਰਸ਼ ਦਾ ਪੂਰਨ ਸਮਰਥਨ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਪਿਰਮਲ ਸਿੰਘ ਧੌਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਬੇਰੁਜ਼ਗਾਰ ਨੌਜਵਾਨਾਂ ਦੇ ਹੱਕਾਂ ਦੀ ਲੜਾਈ ਵਿੱਚ ਹਮੇਸ਼ਾ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਿਖਲਾਈ ਅਧੀਨ ਲਾਈਨਮੈਨਾਂ ‘ਤੇ ਹੋਏ ਬੇਰਹਿਮ ਲਾਠੀਚਾਰਜ ਦੀ ਕਾਂਗਰਸ ਪਾਰਟੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। ਧੌਲਾ ਨੇ ਕਿਹਾ ਕਿ ਜਮਹੂਰੀਅਤ ਵਿੱਚ ਆਪਣੀਆਂ ਜਾਇਜ਼ ਮੰਗਾਂ ਲਈ ਆਵਾਜ਼ ਉਠਾ ਰਹੇ ਨੌਜਵਾਨਾਂ ‘ਤੇ ਬਲ ਪ੍ਰਯੋਗ ਕਰਨਾ ਬਹੁਤ ਹੀ ਮੰਦਭਾਗਾ ਹੈ ਅਤੇ ਇਹ ਲੋਕਤੰਤਰੀ ਕਦਰਾਂ-ਕੀਮਤਾਂ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਨੌਜਵਾਨਾਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨ੍ਹਾਂ ਦਾ ਯੋਗ ਹੱਲ ਕੱਢਣਾ ਚਾਹੀਦਾ ਹੈ, ਨਾ ਕਿ ਤਾਕਤ ਦੇ ਜ਼ੋਰ ‘ਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਇੱਕ ਬਹੁਤ ਵੱਡੀ ਅਤੇ ਗੰਭੀਰ ਸਮੱਸਿਆ ਦਾ ਰੂਪ ਧਾਰਨ ਕਰ ਚੁੱਕੀ ਹੈ ਅਤੇ ਰੁਜ਼ਗਾਰ ਮੰਗ ਰਹੇ ਪੜ੍ਹੇ-ਲਿਖੇ ਨੌਜਵਾਨਾਂ ‘ਤੇ ਲਾਠੀਆਂ ਵਰਾਉਣਾ ਮੌਜੂਦਾ ਸੂਬਾ ਸਰਕਾਰ ਦੀ ਪ੍ਰਸ਼ਾਸਨਿਕ ਨਾਕਾਮੀ ਨੂੰ ਸਾਫ਼ ਦਰਸਾਉਂਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਉਨ੍ਹਾਂ ਦੇ ਅਧਿਕਾਰਾਂ ਅਤੇ ਰੁਜ਼ਗਾਰ ਦੀ ਪ੍ਰਾਪਤੀ ਲਈ ਚੱਲ ਰਹੇ ਹਰ ਇੱਕ ਹੱਕੀ ਅਤੇ ਜਾਇਜ਼ ਸੰਘਰਸ਼ ਵਿੱਚ ਹਮੇਸ਼ਾ ਉਨ੍ਹਾਂ ਦੇ ਨਾਲ ਡਟ ਕੇ ਪਹਿਰਾ ਦਿੰਦੀ ਰਹੇਗੀ ਅਤੇ ਸੜਕ ਤੋਂ ਲੈ ਕੇ ਸੰਸਦ ਤੱਕ ਉਨ੍ਹਾਂ ਦੀ ਆਵਾਜ਼ ਬੁਲੰਦ ਕਰੇਗੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ‘ਤੇ ਕੇਂਦਰ ਸਰਕਾਰ ਨੇ ਪਾਇਆ ਹੋਰ ਬੋਝ: ਵਿਧਾਇਕ ਲਾਭ ਸਿੰਘ ਉਗੋਕੇ

 

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 8 7
Users Today : 37
Users Yesterday : 37
Users Last 7 days : 311

ਰਾਸ਼ੀਫਲ

error: Content is protected !!