Home » ਪ੍ਰਮੁੱਖ ਖ਼ਬਰਾਂ » ਆਗਾਮੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕਸੀ ਕਮਰ, ਵਰਕਰਾਂ ਦੀ ਰਾਇ ਨਾਲ ਤੈਅ ਹੋਵੇਗੀ ਚੋਣ ਰਣਨੀਤੀ: ਹੀਨਾ ਗਾਵਰੇ

ਆਗਾਮੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕਸੀ ਕਮਰ, ਵਰਕਰਾਂ ਦੀ ਰਾਇ ਨਾਲ ਤੈਅ ਹੋਵੇਗੀ ਚੋਣ ਰਣਨੀਤੀ: ਹੀਨਾ ਗਾਵਰੇ

  ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਦਰਜ ਕਰਕੇ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਜਥੇਬੰਦੀ ਵੱਲੋਂ ਜ਼ਮੀਨੀ ਪੱਧਰ 'ਤੇ ਸਿਆਸੀ ਸਰਗਰਮੀਆਂ ਨੂੰ ਬੇਹੱਦ ਤੇਜ਼ ਕਰ ਦਿੱਤਾ ਗਿਆ ਹੈ।
ਆਗਾਮੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕਸੀ ਕਮਰ, ਵਰਕਰਾਂ ਦੀ ਰਾਇ ਨਾਲ ਤੈਅ ਹੋਵੇਗੀ ਚੋਣ ਰਣਨੀਤੀ: ਹੀਨਾ ਗਾਵਰੇ
[responsivevoice_button voice="Hindi Male"]

ਬਰਨਾਲਾ ਬਿਊਰੋ:

            ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਦਰਜ ਕਰਕੇ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਜਥੇਬੰਦੀ ਵੱਲੋਂ ਜ਼ਮੀਨੀ ਪੱਧਰ ‘ਤੇ ਸਿਆਸੀ ਸਰਗਰਮੀਆਂ ਨੂੰ ਬੇਹੱਦ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੀ ਸਕੱਤਰ ਅਤੇ ਹਲਕਾ ਇੰਚਾਰਜ ਹੀਨਾ ਗਾਵਰੇ ਦੀ ਅਗਵਾਈ ਵਿੱਚ ਤਿੰਨਾਂ ਵਿਧਾਨ ਸਭਾ ਹਲਕਿਆਂ ਦੇ ਸਰਗਰਮ ਆਗੂਆਂ, ਬਲਾਕ ਪ੍ਰਧਾਨਾਂ ਅਤੇ ਕਮੇਟੀ ਮੈਂਬਰਾਂ ਨਾਲ ਇੱਕ ਬੇਹੱਦ ਅਹਿਮ ਜਥੇਬੰਦਕ ਬੈਠਕ ਕੀਤੀ ਗਈ ਜਿਸ ਵਿੱਚ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਕੱਤਰ ਹੀਨਾ ਗਾਵਰੇ ਨੇ ਦੱਸਿਆ ਕਿ ਉਨ੍ਹਾਂ ਦੇ ਅਧੀਨ ਆਉਂਦੇ ਸਾਰੇ ਤੀਹ ਵਿਧਾਨ ਸਭਾ ਹਲਕਿਆਂ ਦਾ ਉਹ ਲਗਾਤਾਰ ਦੌਰਾ ਕਰ ਰਹੇ ਹਨ ਅਤੇ ਇਸ ਵਾਰ ਚੋਣ ਰਣਨੀਤੀ ਦੇ ਨਾਲ-ਨਾਲ ਉਮੀਦਵਾਰਾਂ ਦੀ ਚੋਣ ਪੂਰੀ ਤਰ੍ਹਾਂ ਜ਼ਮੀਨੀ ਪੱਧਰ ਦੇ ਵਰਕਰਾਂ ਦੀ ਸਲਾਹ ਅਤੇ ਸੁਝਾਵਾਂ ਮੁਤਾਬਕ ਹੀ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਅਸਲ ਫੈਸਲਾ ਵਰਕਰਾਂ ਦੀ ਅਦਾਲਤ ਵਿੱਚ ਪਾਇਆ ਗਿਆ ਹੈ ਅਤੇ ਸਥਾਨਕ ਲੀਡਰਸ਼ਿਪ ਵੱਲੋਂ ਜਿੰਨੀ ਜਲਦੀ ਸੁਝਾਅ ਦਿੱਤੇ ਜਾਣਗੇ, ਉੱਨੀ ਹੀ ਜਲਦੀ ਹਾਈਕਮਾਂਡ ਵੱਲੋਂ ਉਮੀਦਵਾਰਾਂ ਦੇ ਨਾਮ ਐਲਾਨ ਦਿੱਤੇ ਜਾਣਗੇ। ਇਨ੍ਹਾਂ ਸੁਝਾਵਾਂ ਨੂੰ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਵੀ ਸ਼ਾਮਲ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਕਥਿਤ ਗੜ੍ਹ ਮੰਨੇ ਜਾਂਦੇ ਇਨ੍ਹਾਂ ਹਲਕਿਆਂ ਵਿੱਚ ਕਾਂਗਰਸ ਦੇ ਮਿਹਨਤੀ ਵਰਕਰਾਂ ਸਦਕਾ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਇਹ ਸੀਟਾਂ ਕਾਂਗਰਸ ਦੀ ਝੋਲੀ ਪੈਣਗੀਆਂ। ਉਨ੍ਹਾਂ ਹਾਈਕਮਾਂਡ ਤੋਂ ਬਾਕੀ ਰਹਿੰਦੇ ਹਲਕਿਆਂ ਦੇ ਉਮੀਦਵਾਰ ਜਲਦੀ ਐਲਾਨਣ ਦੀ ਮੰਗ ਕੀਤੀ ਤਾਂ ਜੋ ਚੋਣ ਪ੍ਰਚਾਰ ਹੋਰ ਤੇਜ਼ ਕੀਤਾ ਜਾ ਸਕੇ। ਪਾਰਟੀ ਅੰਦਰਲੇ ਮਤਭੇਦਾਂ ਨੂੰ ਨਕਾਰਦਿਆਂ ਉਨ੍ਹਾਂ ਕਿਹਾ ਕਿ ਜਥੇਬੰਦੀ ਵਿੱਚ ਕੋਈ ਗਿਲਾ-ਸ਼ਿਕਵਾ ਨਹੀਂ ਹੈ ਅਤੇ ਛੋਟੀਆਂ-ਮੋਟੀਆਂ ਗੱਲਾਂ ਨੂੰ ਜਲਦ ਸੁਲਝਾ ਲਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਬਾਰੇ ਪੁੱਛੇ ਸਵਾਲ ‘ਤੇ ਹੀਨਾ ਗਾਵਰੇ ਨੇ ਕੋਈ ਸਿੱਧੀ ਟਿੱਪਣੀ ਨਾ ਕਰਦਿਆਂ ਸਿਰਫ਼ ਇੰਨਾ ਕਿਹਾ ਕਿ ਪੂਰਾ ਪੰਜਾਬ ਉਨ੍ਹਾਂ ਨੂੰ ਇੱਕ ਕਲਾਕਾਰ ਵਜੋਂ ਜਾਣਦਾ ਹੈ, ਇਸ ਲਈ ਵਿਰੋਧੀ ਆਗੂਆਂ ‘ਤੇ ਟਿੱਪਣੀ ਕਰਨ ਦੀ ਬਜਾਏ ਕਾਂਗਰਸ ਦਾ ਪੂਰਾ ਧਿਆਨ ਸਿਰਫ਼ ਆਪਣੀ ਜਿੱਤ ਯਕੀਨੀ ਬਣਾਉਣ ‘ਤੇ ਕੇਂਦਰਿਤ ਹੈ।ਹੋਰ

ਇਹ ਵੀ ਪऱੜ੍ਹੋ। ਖੁੱਲ੍ਹੀਆਂ ਅੱਖਾਂ

ਵਿਸ਼ੇਸ਼ ਸਰਸਰੀ ਪੁਨਰ-ਨਿਰੀਖਣ ਤਹਿਤ ਸਵੀਪ ਟੀਮਾਂ ਵੱਲੋਂ ਜਾਗਰੂਕਤਾ ਗਤੀਵਿਧੀਆਂ, ਵਿਦਿਆਰਥੀਆਂ ਤੇ ਉਦਯੋਗਿਕ ਸਟਾਫ਼ ਨੂੰ ਪ੍ਰਕਿਰਿਆ ਤੋਂ ਕਰਵਾਇਆ ਜਾਣੂ

 

0 0 votes
Article Rating
Subscribe
Notify of
guest
0 Comments
Oldest
Newest Most Voted