ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਮੁੱਖ ਮੰਤਰੀ ਭਗਵੰਤ ਮਾਨ ਦੇ ‘ਮਾਸਕ’ ਵਾਲੇ ਦਾਅਵੇ ‘ਤੇ ਕਾਂਗਰਸ ਦਾ ਤਿੱਖਾ ਪਲਟਵਾਰ, ਰਾਜਾ ਵੜਿੰਗ ਨੇ ਅਸਤੀਫ਼ੇ ਦੀ ਮੰਗ ਦੁਹਰਾਈ

ਮੁੱਖ ਮੰਤਰੀ ਭਗਵੰਤ ਮਾਨ ਦੇ ‘ਮਾਸਕ’ ਵਾਲੇ ਦਾਅਵੇ ‘ਤੇ ਕਾਂਗਰਸ ਦਾ ਤਿੱਖਾ ਪਲਟਵਾਰ, ਰਾਜਾ ਵੜਿੰਗ ਨੇ ਅਸਤੀਫ਼ੇ ਦੀ ਮੰਗ ਦੁਹਰਾਈ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਵਿਵਾਦਤ ਵੀਡੀਓ ਸਬੰਧੀ ਦਿੱਤੀ ਗਈ ਮਾਸਕ ਵਾਲੀ ਸਫ਼ਾਈ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਇਸ ਨੂੰ ਖੁਦ ਨੂੰ ਬਚਾਉਣ ਦਾ ਇੱਕ ਹੋਰ ਨਾਕਾਮ ਅਤੇ ਬੇਤੁਕਾ ਬਹਾਨਾ ਕਰਾਰ ਦਿੱਤਾ ਹੈ। ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਵੱਲੋਂ ਕੀਤੇ ਗਏ
 ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਦੀ ਵੀਡੀਓ ਸਬੰਧੀ ਬਿਆਨਬਾਜ਼ੀ ਦਾ ਵਿਰੋਧ ਕਰਦੇ ਹੋਏ ਅਤੇ ਅਸਤੀਫ਼ੇ ਦੀ ਮੰਗ ਕਰਦੇ ਹੋਏ।

ਚੰਡੀਗੜ੍ਹ ਬਿਊਰੋ

                           ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਵਿਵਾਦਤ ਵੀਡੀਓ ਸਬੰਧੀ ਦਿੱਤੀ ਗਈ ਮਾਸਕ ਵਾਲੀ ਸਫ਼ਾਈ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਇਸ ਨੂੰ ਖੁਦ ਨੂੰ ਬਚਾਉਣ ਦਾ ਇੱਕ ਹੋਰ ਨਾਕਾਮ ਅਤੇ ਬੇਤੁਕਾ ਬਹਾਨਾ ਕਰਾਰ ਦਿੱਤਾ ਹੈ। ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਵੱਲੋਂ ਕੀਤੇ ਗਏ ਦਾਅਵਿਆਂ ’ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਆਪਣੇ ਆਲੇ-ਦੁਆਲੇ ਲਗਾਤਾਰ ਝੂਠ ਦਾ ਇੱਕ ਅਜਿਹਾ ਜਾਲ ਬੁਣ ਰਹੇ ਹਨ ਜਿਸ ਵਿੱਚੋਂ ਨਿਕਲਣਾ ਹੁਣ ਉਨ੍ਹਾਂ ਲਈ ਅਸੰਭਵ ਹੁੰਦਾ ਜਾ ਰਿਹਾ ਹੈ। ਵੜਿੰਗ ਨੇ ਮੁੱਖ ਮੰਤਰੀ ਦੇ ਇਸ ਦਾਅਵੇ ਦਾ ਮਜ਼ਾਕ ਉਡਾਇਆ ਕਿ ਕੋਈ ਵਿਅਕਤੀ ਉਨ੍ਹਾਂ ਵਰਗਾ ਦਿਖਣ ਲਈ ਮਾਸਕ ਪਾ ਕੇ ਘੁੰਮ ਰਿਹਾ ਸੀ ਅਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਰਾਸਰ ਝੂਠੀ ਕਹਾਣੀ ਹੈ। ਉਨ੍ਹਾਂ ਯਾਦ ਦਿਵਾਇਆ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਇਸ ਵੀਡੀਓ ਨੂੰ ਬਣਾਵਟੀ ਬੁੱਧੀ ਭਾਵ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਕਾਰਸਤਾਨੀ ਦੱਸਿਆ ਸੀ, ਫਿਰ ਕਿਹਾ ਸੀ ਕਿ ਵੀਡੀਓ ਵਾਲਾ ਵਿਅਕਤੀ ਉਹ ਖੁਦ ਨਹੀਂ ਹਨ ਅਤੇ ਹੁਣ ਉਹ ਇੱਕ ਨਵੀਂ ਕਲਪਨਾਤਮਕ ਥਿਊਰੀ ਲੈ ਕੇ ਆਏ ਹਨ ਕਿ ਕਿਸੇ ਨੇ ਉਨ੍ਹਾਂ ਦੇ ਚਿਹਰੇ ਵਰਗਾ ਮਾਸਕ ਪਾਇਆ ਹੋਇਆ ਸੀ। ਕਾਂਗਰਸ ਪ੍ਰਧਾਨ ਨੇ ਤੰਜ ਕੱਸਦਿਆਂ ਕਿਹਾ ਕਿ ਜੇਕਰ ਭਲਕੇ ਮੁੱਖ ਮੰਤਰੀ ਕੋਈ ਹੋਰ ਨਵਾਂ ਅਤੇ ਕਮਜ਼ੋਰ ਬਹਾਨਾ ਲੈ ਕੇ ਸਾਹਮਣੇ ਆ ਜਾਣ ਤਾਂ ਇਸ ਵਿੱਚ ਕੋਈ ਹੈਰਾਨੀ ਨਹੀਂ ਹੋਵੇਗੀ ਕਿਉਂਕਿ ਉਨ੍ਹਾਂ ਦੇ ਸਲਾਹਕਾਰ ਅਜਿਹੀਆਂ ਹਾਸੋਹੀਣੀਆਂ ਅਤੇ ਬੇਤੁਕੀਆਂ ਸਫ਼ਾਈਆਂ ਦੇ ਕੇ ਉਨ੍ਹਾਂ ਨੂੰ ਲਗਾਤਾਰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਸੂਬੇ ਦੇ ਇੰਨੇ ਉੱਚੇ ਸੰਵਿਧਾਨਕ ਅਹੁਦੇ ’ਤੇ ਬੈਠਾ ਵਿਅਕਤੀ ਅਜਿਹੀਆਂ ਗੱਲਾਂ ਦੇ ਝਾਂਸੇ ਵਿੱਚ ਕਿਵੇਂ ਆ ਸਕਦਾ ਹੈ ਜੋ ਉਨ੍ਹਾਂ ਨੂੰ ਬੇਕਸੂਰ ਸਾਬਤ ਕਰਨ ਦੀ ਬਜਾਏ ਹੋਰ ਵੱਧ ਝੂਠ ਦੇ ਜਾਲ ਵਿੱਚ ਫਸਾ ਰਹੀਆਂ ਹਨ। ਵੜਿੰਗ ਨੇ ਆਪਣੀ ਮੰਗ ਨੂੰ ਮੁੜ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਭੁੱਲ ਬਖਸ਼ਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜਿੰਨਾ ਵੱਧ ਅੜੀਅਲ ਰਵੱਈਆ ਅਪਣਾਉਣਗੇ, ਲੋਕਾਂ ਦੀਆਂ ਨਜ਼ਰਾਂ ਵਿੱਚ ਉਨ੍ਹਾਂ ਦਾ ਦੋਸ਼ ਉੱਨਾ ਹੀ ਸਪੱਸ਼ਟ ਹੁੰਦਾ ਜਾਵੇਗਾ ਅਤੇ ਜਨਤਾ ਨੂੰ ਹੁਣ ਪੂਰਾ ਯਕੀਨ ਹੋ ਚੁੱਕਾ ਹੈ ਕਿ ਸੂਬੇ ਦੇ ਮੁਖੀ ਵੱਲੋਂ ਬਹੁਤ ਕੁਝ ਲੁਕਾਇਆ ਜਾ ਰਿਹਾ ਹੈ। ਮੁੱਖ ਮੰਤਰੀ ਦੇ ਇਸ ਦਾਅਵੇ ‘ਤੇ ਕਿ ਪੰਜਾਬ ਦੇ ਲੋਕ ਉਨ੍ਹਾਂ ਦੇ ਨਾਲ ਹਨ, ਰਾਜਾ ਵੜਿੰਗ ਨੇ ਕਿਹਾ ਕਿ ਲੋਕਾਂ ਦੀ ਗੱਲ ਤਾਂ ਦੂਰ ਦੀ ਹੈ, ਹੁਣ ਤਾਂ ਖੁਦ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਦੀ ਆਪਣੀ ਸਰਕਾਰ ਦੇ ਆਗੂ ਵੀ ਉਨ੍ਹਾਂ ਤੋਂ ਕਿਨਾਰਾ ਕਰਨ ਲੱਗ ਪਏ ਹਨ। ਹਾਲਾਤ ਅਜਿਹੇ ਬਣ ਗਏ ਹਨ ਕਿ ਮੁੱਖ ਮੰਤਰੀ ਨੂੰ ਆਪਣਾ ਬਚਾਅ ਖੁਦ ਕਰਨਾ ਪੈ ਰਿਹਾ ਹੈ ਕਿਉਂਕਿ ਪਾਰਟੀ ਜਾਂ ਸਰਕਾਰ ਵਿੱਚੋਂ ਕੋਈ ਵੀ ਹੋਰ ਮੰਤਰੀ ਜਾਂ ਵਿਧਾਇਕ ਉਨ੍ਹਾਂ ਦੇ ਇਨ੍ਹਾਂ ਝੂਠਾਂ ਦੀ ਪੁਸ਼ਟੀ ਕਰਨ ਲਈ ਅੱਗੇ ਨਹੀਂ ਆ ਰਿਹਾ। ਇਸ ਦੇ ਨਾਲ ਹੀ ਉਨ੍ਹਾਂ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਹੋਈ ਨਮੋਸ਼ੀ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ ਜਦੋਂ ਉਨ੍ਹਾਂ ਵੱਲੋਂ ਪੇਸ਼ ਕੀਤੀ ਗਈ ਪ੍ਰਯੋਗਸ਼ਾਲਾ ਦੀ ਜਾਂਚ ਰਿਪੋਰਟ ਬਾਅਦ ਵਿੱਚ ਜਾਅਲੀ ਅਤੇ ਨਕਲੀ ਸਾਬਤ ਹੋ ਗਈ ਸੀ, ਜਿਸ ਤੋਂ ਸਾਫ਼ ਹੁੰਦਾ ਹੈ ਕਿ ਸਰਕਾਰ ਪੂਰੀ ਤਰ੍ਹਾਂ ਇਕੱਲੀ ਪੈ ਚੁੱਕੀ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਜਾਰੀ, ਕਾਮਿਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਲ ਕਰਨ ਦੀ ਉੱਠੀ ਜ਼ੋਰਦਾਰ ਮੰਗ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 3 4
Users Today : 21
Users Yesterday : 25
Users Last 7 days : 317

ਰਾਸ਼ੀਫਲ

error: Content is protected !!