Home » ਪੰਜਾਬ » ਉੱਤਰਾਖੰਡ ਪ੍ਰਸ਼ਾਸਨ ਅਤੇ ਨਿਹੰਗ ਸਿੰਘਾਂ ਵਿਚਾਲੇ ਬਣੀ ਸਹਿਮਤੀ: ਗ੍ਰਿਫ਼ਤਾਰ ਨਿਹੰਗਾਂ ਦੀ ਰਿਹਾਈ ਲਈ ਮਿਲਿਆ ਦੋ ਦਿਨਾਂ ਦਾ ਭਰੋਸਾ

ਉੱਤਰਾਖੰਡ ਪ੍ਰਸ਼ਾਸਨ ਅਤੇ ਨਿਹੰਗ ਸਿੰਘਾਂ ਵਿਚਾਲੇ ਬਣੀ ਸਹਿਮਤੀ: ਗ੍ਰਿਫ਼ਤਾਰ ਨਿਹੰਗਾਂ ਦੀ ਰਿਹਾਈ ਲਈ ਮਿਲਿਆ ਦੋ ਦਿਨਾਂ ਦਾ ਭਰੋਸਾ

ਉੱਤਰਾਖੰਡ ਦੇ ਕਰਨਪ੍ਰਯਾਗ ਵਿੱਚ ਨਿਹੰਗ ਸਿੰਘਾਂ ਅਤੇ ਸਥਾਨਕ ਲੋਕਾਂ ਵਿਚਕਾਰ ਪੈਦਾ ਹੋਇਆ ਤਣਾਅਪੂਰਨ ਵਿਵਾਦ ਹੁਣ ਸ਼ਾਂਤ ਹੁੰਦਾ ਨਜ਼ਰ ਆ ਰਿਹਾ ਹੈ।
ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਉੱਤਰਾਖੰਡ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੰਗਾਂ ਬਾਰੇ ਗੱਲਬਾਤ ਕਰਦੇ ਹੋਏ ਨਿਹੰਗ ਸਿੰਘਾਂ ਦੇ ਆਗੂ।
[responsivevoice_button voice="Hindi Male"]

 

ਕੇਂਦਰੀ ਬਿਊਰੋਂ

ਉੱਤਰਾਖੰਡ ਦੇ ਕਰਨਪ੍ਰਯਾਗ ਵਿੱਚ ਨਿਹੰਗ ਸਿੰਘਾਂ ਅਤੇ ਸਥਾਨਕ ਲੋਕਾਂ ਵਿਚਕਾਰ ਪੈਦਾ ਹੋਇਆ ਤਣਾਅਪੂਰਨ ਵਿਵਾਦ ਹੁਣ ਸ਼ਾਂਤ ਹੁੰਦਾ ਨਜ਼ਰ ਆ ਰਿਹਾ ਹੈ। ਇਸ ਮਸਲੇ ਨੂੰ ਸੁਲਝਾਉਣ ਲਈ ਉੱਤਰਾਖੰਡ ਪ੍ਰਸ਼ਾਸਨ ਅਤੇ ਨਿਹੰਗ ਸਿੰਘਾਂ ਦੇ ਨੁਮਾਇੰਦਿਆਂ ਵਿਚਕਾਰ ਇਤਿਹਾਸਕ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਇੱਕ ਅਹਿਮ ਸ਼ਾਂਤੀ ਗੱਲਬਾਤ ਮੀਟਿੰਗ ਹੋਈ। ਇਸ ਬੈਠਕ ਦੌਰਾਨ ਪ੍ਰਸ਼ਾਸਨ ਨੇ ਨਿਹੰਗ ਸਿੰਘਾਂ ਦੀਆਂ ਸਾਰੀਆਂ ਮੰਗਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਨਿਹੰਗ ਸਿੰਘਾਂ ਵੱਲੋਂ ਪ੍ਰਸ਼ਾਸਨ ਨੂੰ ਇੱਕ ਲਿਖਤੀ ਮੰਗ ਪੱਤਰ ਵੀ ਸੌਂਪਿਆ ਗਿਆ। ਹਰਿਦੁਆਰ ਦੇ ਪੁਲਿਸ ਕਪਤਾਨ ਨਵਨੀਤ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਮੀਟਿੰਗ ਪੂਰੀ ਤਰ੍ਹਾਂ ਸਫਲ ਰਹੀ ਹੈ ਅਤੇ ਸਾਰੀਆਂ ਕਾਰਵਾਈਆਂ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੀਤੀਆਂ ਜਾ ਰਹੀਆਂ ਹਨ। ਪ੍ਰਸ਼ਾਸਨ ਨੇ ਨਿਹੰਗ ਸਿੰਘਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਦਾ ਅਗਲੇ ਦੋ ਦਿਨਾਂ ਦੇ ਅੰਦਰ-ਅੰਦਰ ਯੋਗ ਹੱਲ ਕੱਢ ਲਿਆ ਜਾਵੇਗਾ, ਜਿਸ ਤੋਂ ਬਾਅਦ ਨਿਹੰਗ ਸਿੰਘਾਂ ਨੇ ਫਿਲਹਾਲ ਉੱਤਰਾਖੰਡ ਵੱਲ ਕੂਚ ਨਾ ਕਰਨ ਦਾ ਫੈਸਲਾ ਕੀਤਾ ਹੈ ਅਤੇ ਉਹ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਹੀ ਉਡੀਕ ਕਰਨਗੇ। ਪ੍ਰਸ਼ਾਸਨ ਨੇ ਕਰਨਪ੍ਰਯਾਗ ਝੜਪ ਦੀ ਘਟਨਾ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਵੀ ਕਰ ਦਿੱਤਾ ਹੈ। ਦੂਜੇ ਪਾਸੇ ਨਿਹੰਗ ਸਿੰਘ ਜਗਦੀਪ ਸਿੰਘ ਅਕਾਲੀ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਦੋ ਦਿਨਾਂ ਦਾ ਸਮਾਂ ਮੰਗਿਆ ਹੈ ਅਤੇ ਜੇਕਰ ਇਸ ਸਮੇਂ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਿਹੰਗ ਸਿੰਘਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਉਹ ਅਗਲੀ ਰਣਨੀਤੀ ਉਲੀਕਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਹਰ ਹਾਲ ਵਿੱਚ ਆਪਣੇ ਗ੍ਰਿਫ਼ਤਾਰ ਸਾਥੀਆਂ ਨੂੰ ਰਿਹਾਅ ਕਰਵਾ ਕੇ ਆਪਣੇ ਨਾਲ ਪੰਜਾਬ ਵਾਪਸ ਲੈ ਕੇ ਹੀ ਜਾਣਗੇ। ਨਿਹੰਗ ਸਿੰਘਾਂ ਨੇ ਪ੍ਰਸ਼ਾਸਨ ਨੂੰ ਪੂਰਨ ਅਮਨ-ਕਾਨੂੰਨ ਅਤੇ ਸ਼ਾਂਤੀ ਬਣਾਈ ਰੱਖਣ ਦਾ ਭਰੋਸਾ ਦਿੱਤਾ ਹੈ ਜਿਸ ਸਦਕਾ ਇਲਾਕੇ ਦਾ ਮਾਹੌਲ ਹੁਣ ਪੂਰੀ ਤਰ੍ਹਾਂ ਸੁਖਾਵਾਂ ਅਤੇ ਸ਼ਾਂਤੀਪੂਰਨ ਬਣਿਆ ਹੋਇਆ ਹੈ।

ਹੋਰ ਤਾਜ਼ਾ ਖਬਰਾਂ ਲਈ ਖੁੱਲੀਆਂ ਅੱਖਾਂ ਤੇ ਕਲਿੱਕ ਕਰੋ।

ਮੁਹਾਲੀ ‘ਚ ਨਸ਼ੇੜੀ ਦੋਸਤਾਂ ਨੇ ਤਲਵਾਰਾਂ ਤੇ ਚਾਕੂਆਂ ਨਾਲ ਕੀਤਾ ਖੂਨੀ ਹਮਲਾ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀhttps://theopeneyes24.com/drug-addict-friends-carried-out-a-bloody-attack-with-swords-and-knives-in-mohali-one-dead/

ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਉੱਤਰਾਖੰਡ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੰਗਾਂ ਬਾਰੇ ਗੱਲਬਾਤ ਕਰਦੇ ਹੋਏ ਨਿਹੰਗ ਸਿੰਘਾਂ ਦੇ ਆਗੂ।

0 0 votes
Article Rating
Subscribe
Notify of
guest
0 Comments
Oldest
Newest Most Voted