Home » ਪ੍ਰਮੁੱਖ ਖ਼ਬਰਾਂ » ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਹੋਵੇਗਾ ਪਹਿਲ ਦੇ ਆਧਾਰ ‘ਤੇ – ਗੋਇਲ

ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਹੋਵੇਗਾ ਪਹਿਲ ਦੇ ਆਧਾਰ ‘ਤੇ – ਗੋਇਲ

 ਸਟੇਟ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨਜ਼' ਅਧੀਨ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) ਧਨੌਲਾ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਵਿਸ਼ੇਸ਼ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਯਕੀਨੀ ਬਣਾਉਣਾ ਸੀ।
ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਹੋਵੇਗਾ ਪਹਿਲ ਦੇ ਆਧਾਰ 'ਤੇ - ਗੋਇਲ
[responsivevoice_button voice="Hindi Male"]

ਬਰਨਾਲਾ ਬਿਊਰੋ 24 ਫਰਵਰੀ।

ਸਬ ਡਿਵੀਜ਼ਨ ਮਹਿਲ ਕਲਾਂ ਵਿਖੇ ਪ੍ਰਸ਼ਾਸਨਿਕ ਫੇਰਬਦਲ ਤਹਿਤ ਨਵੇਂ ਨਿਯੁਕਤ ਹੋਏ ਉੱਪ ਮੰਡਲ ਮੈਜਿਸਟਰੇਟ (ਐੱਸਡੀਐੱਮ) ਕ੍ਰਿਤਿਕਾ ਗੋਇਲ ਆਈਏਐਸ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਦਫ਼ਤਰ ਪਹੁੰਚਣ ‘ਤੇ ਸਮੂਹ ਸਟਾਫ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਜਿਸ ਉਪਰੰਤ ਉਨ੍ਹਾਂ ਨੇ ਆਪਣਾ ਕੰਮਕਾਜ ਸ਼ੁਰੂ ਕੀਤਾ।

ਉਪਰੰਤ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕ੍ਰਿਤਿਕਾ ਗੋਇਲ ਨੇ ਆਪਣੀਆਂ ਤਰਜੀਹਾਂ ਸਪੱਸ਼ਟ ਕੀਤੀਆਂ। ਉਨ੍ਹਾਂ ਕਿਹਾ ਕਿ ਸਬ ਡਿਵੀਜ਼ਨ ਮਹਿਲ ਕਲਾਂ ਦੇ ਅਧੀਨ ਆਉਂਦੇ ਪਿੰਡਾਂ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ’ਚ ਆਪਣੇ ਕੰਮ ਕਰਵਾਉਣ ਲਈ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹੇਗਾ ਤੇ ਭ੍ਰਿਸ਼ਟਾਚਾਰ ਮੁਕਤ ਤੇ ਪਾਰਦਰਸ਼ੀ ਸੇਵਾਵਾਂ ਯਕੀਨੀ ਬਣਾਈਆਂ ਜਾਣਗੀਆਂ। ਐੱਸਡੀਐੱਮ ਗੋਇਲ ਨੇ ਲੋਕਾਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਨਾਗਰਿਕ ਨੂੰ ਕਿਸੇ ਦਫ਼ਤਰੀ ਕੰਮ ’ਚ ਕੋਈ ਪ੍ਰੇਸ਼ਾਨੀ ਆਉਂਦੀ ਹੈ ਜਾਂ ਕੋਈ ਅਧਿਕਾਰੀ\ਕਰਮਚਾਰੀ ਕੰਮ ’ਚ ਦੇਰੀ ਕਰਦਾ ਹੈ ਤਾਂ ਉਹ ਬਿਨਾਂ ਕਿਸੇ ਝਿਜਕ ਦੇ ਸਿੱਧਾ ਉਨ੍ਹਾਂ ਦੇ ਦਫ਼ਤਰ ’ਚ ਆ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂ ਬੱਧ ਤਰੀਕੇ ਨਾਲ ਕਰਨਾ ਉਨ੍ਹਾਂ ਦੀ ਮੁਖ ਜ਼ਿੰਮੇਵਾਰੀ ਹੋਵੇਗੀ। ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਬੋਲਦਿਆਂ ਐੱਸਡੀਐੱਮ ਗੋਇਲ ਨੇ ਕਿਹਾ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਸਾਰੀਆਂ ਜਨ-ਕਲਿਆਣਕਾਰੀ ਸਕੀਮਾਂ ਨੂੰ ਮਹਿਲ ਕਲਾਂ ਸਬ ਡਿਵੀਜ਼ਨ ’ਚ ਇੰਨਬਿੰਨ ਲਾਗੂ ਕੀਤਾ ਜਾਵੇਗਾ ਤਾਂ ਜੋ ਹਰ ਲੋੜਵੰਦ ਵਿਅਕਤੀ ਨੂੰ ਉਸਦਾ ਬਣਦਾ ਹੱਕ ਮਿਲ ਸਕੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਪਣਾ ਪੂਰਨ ਸਹਿਯੋਗ ਦੇਣ। ਇਸ ਮੌਕੇ ਉਨ੍ਹਾਂ ਦੇ ਨਾਲ ਦਫ਼ਤਰ ਦਾ ਸਮੂਹ ਸਟਾਫ਼ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਉਨ੍ਹਾਂ ਸਟਾਫ਼ ਨਾਲ ਮੀਟਿੰਗ ਦੌਰਾਨ ਸਖ਼ਤ ਸ਼ਬਦਾਂ ’ਚ ਹਦਾਇਤ ਕੀਤੀ ਕਿ ਦਫ਼ਤਰੀ ਕੰਮਕਾਜ ’ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਕਰਮਚਾਰੀ ਸਮੇਂ ਸਿਰ ਦਫ਼ਤਰ ਹਾਜ਼ਰ ਹੋਵੇ ਤੇ ਆਮ ਜਨਤਾ ਨਾਲ ਨਿਮਰਤਾ ਨਾਲ ਪੇਸ਼ ਆਵੇ। ਉਨ੍ਹਾਂ ਦਾ ਮੁੱਖ ਉਦੇਸ਼ ਸਿੰਗਲ ਵਿੰਡੋ ਸਿਸਟਮ ਵਾਂਗ ਤੇਜ਼ੀ ਨਾਲ ਫਾਈਲਾਂ ਦਾ ਨਿਪਟਾਰਾ ਕਰਨਾ ਹੈ ਤਾਂ ਜੋ ਲੋਕਾਂ ਨੂੰ ਇੱਕੋ ਕੰਮ ਲਈ ਵਾਰ-ਵਾਰ ਦਫ਼ਤਰਾਂ ਦੇ ਗੇੜੇ ਨਾ ਲਾਉਣੇ ਪੈਣ। ਗੋਇਲ ਨੇ ਇਹ ਵੀ ਸੰਕੇਤ ਦਿੱਤਾ ਕਿ ਉਹ ਜਲਦ ਹੀ ਸਬ ਡਿਵੀਜ਼ਨ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ ਲੈਣਗੇ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ ਤੇ ਸਾਫ਼-ਸਫ਼ਾਈ ਵਰਗੇ ਬੁਨਿਆਦੀ ਮੁੱਦਿਆਂ `ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਲਾਕੇ ਦੇ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਣ ਲਈ ਉਹ ਖੁਦ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਤਾਲਮੇਲ ਕਰਕੇ ਚੱਲ ਰਹੇ ਪ੍ਰੋਜੈਕਟਾਂ ਦੀ ਨਿਗਰਾਨੀ ਕਰਨਗੇ।

 

 ਐੱਸਡੀਐੱਮ ਕ੍ਰਿਤਿਕਾ ਗੋਇਲ ਅਹੁਦਾ ਸੰਭਾਲਣ ਸਮੇਂ।

 

ਹੋਰ ਤਾਜ਼ਾਂ ਖਬਰਾਂ ਕਲਿੱਕ ਕਰੋ ਖੁੱਲ੍ਹੀਆਂ ਅੱਖਾਂ

theopeneyes24.com

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 0 3 1
Users Today : 6
Users Yesterday : 3
Users Last 7 days : 44

ਰਾਸ਼ੀਫਲ