Home » ਪ੍ਰਮੁੱਖ ਖ਼ਬਰਾਂ » ਧਰਤੀ ਬਚਾਓ ਦਿਵਸ ਮੌਕੇ ਵਾਤਾਵਰਣ ਦੀ ਸੰਭਾਲ ਲਈ ਕੱਢੀ ਗਈ ਸਾਈਕਲ ਰੈਲੀ

ਧਰਤੀ ਬਚਾਓ ਦਿਵਸ ਮੌਕੇ ਵਾਤਾਵਰਣ ਦੀ ਸੰਭਾਲ ਲਈ ਕੱਢੀ ਗਈ ਸਾਈਕਲ ਰੈਲੀ

  ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵੱਲੋਂ ‘ਜੀਓਗ੍ਰਾਫ਼ੀ ਕਲੱਬ’ ਦੇ ਝੰਡੇ ਹੇਠ ‘ਧਰਤੀ ਬਚਾਓ ਦਿਵਸ’ ਮੌਕੇ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ।
ਧਰਤੀ ਬਚਾਓ ਦਿਵਸ ਮੌਕੇ ਵਾਤਾਵਰਣ ਦੀ ਸੰਭਾਲ ਲਈ ਕੱਢੀ ਗਈ ਸਾਈਕਲ ਰੈਲੀ
[responsivevoice_button voice="Hindi Male"]

ਬਰਨਾਲਾ ਬਿਊਰੋ 25 ਅਪ੍ਰੈਲ

           ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵੱਲੋਂ ਜੀਓਗ੍ਰਾਫ਼ੀ ਕਲੱਬਦੇ ਝੰਡੇ ਹੇਠ ਧਰਤੀ ਬਚਾਓ ਦਿਵਸਮੌਕੇ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੇ ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਪੀ. ਕੇ. ਠਾਕੁਰ ਨੇ ਇਸ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ । ਰੈਲੀ ਦੀ ਸ਼ੁਰੂਆਤ ਸਕੂਲ ਕੈਂਪਸ ਤੋਂ ਹੋਈ ਅਤੇ ਇਹ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਗੁਜ਼ਰੀ। ਵਿਦਿਆਰਥੀਆਂ ਨੇ ਧਰਤੀ ਬਚਾਓ, ਭਵਿੱਖ ਬਚਾਓਅਤੇ ਪ੍ਰਦੂਸ਼ਣ ਘਟਾਓ, ਜੀਵਨ ਬਚਾਓਵਰਗੇ ਨਾਅਰੇ ਲਗਾ ਕੇ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਵਿੱਚ ਕੁਦਰਤੀ ਸਾਧਨਾਂ ਦੀ ਮਹੱਤਤਾ ਅਤੇ ਉਨ੍ਹਾਂ ਦੀ ਰੱਖਿਆ ਦੀ ਜ਼ਿੰਮੇਵਾਰੀ ਬਾਰੇ ਜਾਗਰੂਕਤਾ ਪੈਦਾ ਹੁੰਦੀ ਹੈ।

 

ਧਰਤੀ ਬਚਾਓ ਦਿਵਸ ਮੌਕੇ ਵਾਤਾਵਰਣ ਦੀ ਸੰਭਾਲ ਲਈ ਕੱਢੀ ਗਈ ਸਾਈਕਲ ਰੈਲੀ
ਧਰਤੀ ਬਚਾਓ ਦਿਵਸ ਮੌਕੇ ਵਾਤਾਵਰਣ ਦੀ ਸੰਭਾਲ ਲਈ ਕੱਢੀ ਗਈ ਸਾਈਕਲ ਰੈਲੀ

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿੱਚ ਸਾਈਕਲ ਦੀ ਵਰਤੋਂ ਵਧਾਉਣ ਅਤੇ ਪ੍ਰਦੂਸ਼ਣ ਘਟਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ। ਸਕੂਲ ਦੇ ਸਰਪ੍ਰਸਤ ਡਾ. ਦਰਸ਼ਨ ਸਿੰਘ ਗਿੱਲ ਅਤੇ ਐੱਮ. ਡੀ. ਰਿਚਾ ਪਨੇਸਰ ਗਿੱਲ ਨੇ ਇਸ ਉਪਰਾਲੇ ਨੂੰ ਸਰਾਹਿਆ ਅਤੇ ਅੱਗੇ ਤੋਂ ਵੀ ਅਜਿਹੀਆਂ ਗਤੀਵਿਧੀਆਂ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ। ਰੈਲੀ ਦੇ ਅੰਤ ਵਿੱਚ ਸਭ ਨੂੰ ਵਾਤਾਵਰਣ ਦੀ ਸੰਭਾਲ ਕਰਨ ਅਤੇ ਰੁੱਖ ਲਗਾਉਣ ਦਾ ਸੰਕਲਪ ਦਿਵਾਇਆ ਗਿਆ। ਇਹ ਉਪਰਾਲਾ ਸ਼ਹਿਰ ਵਾਸੀਆਂ ਵੱਲੋਂ ਵੀ ਕਾਫ਼ੀ ਸਰਾਹਿਆ ਗਿਆ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

ਸਾਬਕਾ ਵਿਧਾਇਕ ਬਚਨ ਸਿੰਘ ਪੱਖੋ ਦੇ ਪਰਿਵਾਰ ਨੂੰ ਮਿਲਿਆ ਵੱਡਾ ਸਿਆਸੀ ਮਾਣ, ਪੋਤਰੇ ਗੁਰਪ੍ਰੀਤ ਸਿੰਘ ਲੱਕੀ ਪੱਖੋ ਬਣੇ ਪੰਜਾਬ ਕਾਂਗਰਸ ਐਸ.ਸੀ. ਵਿੰਗ ਦੇ ਸੂਬਾ ਚੇਅਰਮੈਨ
0 0 votes
Article Rating
Subscribe
Notify of
guest
0 Comments
Oldest
Newest Most Voted