
ਸ਼ੁੱਕਰਵਾਰ ਦੇਰ ਸ਼ਾਮ ਜ਼ਿਲ੍ਹੇ ਦੇ ਪਿੰਡ ਪੱਖੋ ਕਲਾਂ ਦੀ ਪੰਚਾਇਤੀ ਜ਼ਮੀਨ ਵਿੱਚੋਂ ਇੱਕ ਨਵ- ਜਨਮੇਂ ਬੱਚੇ ਦੀ ਲਾਸ਼ ਮਿਲਣ ਕਾਰਨ ਇਲਾਕੇ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਸੂਚਨਾ ਮਿਲਣ ‘ਤੇ ਪੁਲਿਸ ਨੇ ਲਾਸ ਨੂੰ ਕਬਜ਼ੇ ‘ਚ ਲੈ ਕੇ ਜਾਂਚ ਆਰੰਭ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇਆਂ ਡੀਐਸਪੀ ਗੁਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੂੰ ਚਰਵਾਹਿਆਂ ਵੱਲੋਂ ਇੱਕ ਖੇਤ ਵਿੱਚ ਇਕ ਨਵ ਜਨਮੇ ਬੱਚੇ ਦੀ ਲਾਸ਼ ਪਏ ਹੋਣ ਦੀ ਸੂਚਨਾ ਮਿਲੀ ਸੀ। ਜਿਸ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਤੇ ਜਾਂਚ ਆਰੰਭ ਦਿੱਤੀ ਹੈ। ਉਹਨਾਂ ਦੱਸਿਆ ਕਿ ਲਾਸ ਨੂੰ ਦੇਖ ਕੇ ਜਾਪ ਰਿਹਾ ਹੈ ਕਿ ਬੱਚੇ ਦਾ ਜਨਮ ਇਕ- ਦੋ ਦਿਨ ਪਹਿਲਾਂ ਹੋਇਆ ਹੋ ਸਕਦਾ ਹੈ। ਉਹਨਾਂ ਅੱਗੇ ਦੱਸਿਆ ਕਿ ਜਾਂਚ ਦੇ ਤਹਿਤ ਅਣਪਛਾਤੇ ਲੋਕਾਂ ‘ਤੇ ਪਰਚਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਮਾਮਲੇ ‘ਚ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਸ਼ੁੱਕਰਵਾਰ ਦੁਪਹਿਰ ਬਾਅਦ ਕਿਸੇ ਬਕਰੀਆਂ ਚਾਰਨ ਵਾਲੇ ਨੇ ਪਿੰਡ ਦੇ ਲੋਕਾਂ ਨੂੰ ਲਾਸ਼ ਬਾਰੇ ਦਸਿਆ, ਜਿਨ੍ਹਾਂ ਪਿੰਡ ਦੇ ਸਰਪੰਚ ਕੋਲ ਜਾਣਕਾਰੀ ਦਿੱਤੀ ਅਤੇ ਸਰਪੰਚ ਨੇ ਹੀ ਥਾਣਾ ਰੂੜੇਕੇ ਕਲਾਂ ਦੇ ਥਾਣਾ ਮੁਖੀ ਨੂੰ ਇਸ ਦੀ ਜਾਣਕਾਰੀ ਦਿੱਤੀ ਸੀ। ਉਸ ਤੋਂ ਬਾਅਦ ਜਦ ਇਸ ਦੀ ਸੂਚਨਾ ਉਹਨਾਂ ਨੁੰ ਮਿਲੀ ਤਾਂ ਉਹ ਤੁਰੰਤ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ ਤੇ ਪੁੱਜ ਕੇ ਬੱਚੇ ਦੀ ਲਾਸ ਨੂੰ ਕਬਜ਼ੇ ਚ ਲੈ ਕੇ ਸਿਵਲ ਹਸਪਤਾਲ ਦੇ ਮ੍ਰਿਤਕ ਦੀ ਸੰਭਾਲ ਘਰ ਵਿੱਚ ਰਖਵਾ ਦਿੱਤਾ ਹੈ ਅਤੇ ਬਣਦੀ ਕਾਰਵਾਈ ਵੀ ਸ਼ੁਰੂ ਕਰਵਾ ਦਿੱਤੀ ਹੈ।









Users Today : 0
Users Yesterday : 27
Users Last 7 days : 145