Home » ਪ੍ਰਮੁੱਖ ਖ਼ਬਰਾਂ » ਰੇਲਵੇ ਲਾਈਨ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ ਵਿੱਚ ਫੈਲੀ ਸਨਸਨੀ; ਪੁਲਿਸ ਜਾਂਚ ‘ਚ ਜੁਟੀ

ਰੇਲਵੇ ਲਾਈਨ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ ਵਿੱਚ ਫੈਲੀ ਸਨਸਨੀ; ਪੁਲਿਸ ਜਾਂਚ ‘ਚ ਜੁਟੀ

         ਬਰਨਾਲਾ ਰੇਲਵੇ ਸਟੇਸ਼ਨ ਤੇ ਸੇਖਾ ਰੇਲਵੇ ਸਟੇਸ਼ਨ ਵਿਚਕਾਰ ਰੇਲਵੇ ਲਾਈਨ ਤੇ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ, ਮ੍ਰਿਤਕ ਦਾ ਮੂੰਹ ਪੂਰੀ ਤਰ੍ਹਾਂ ਕੁਚਲ ਜਾਣ ਕਰਕੇ ਪਹਿਚਾਣ ਨਹੀਂ ਹੋ ਸਕੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਆਰ.ਪੀ ਪੁਲਿਸ ਚੌਂਕੀ ਦੇ ਇੰਚਾਰਜ ਸਬ-ਇੰਸਪੈਕਟਰ ਸੁਖਪਾਲ ਸਿੰਘ ਸਿੱਧੂ ਨੇ ਦੱਸਿਆ ਕਿ
[responsivevoice_button voice="Hindi Male"]

ਬਰਨਾਲਾ ਬਿਊਰੋ 24 ਅਪਰੈਲ

                       ਬਰਨਾਲਾ ਰੇਲਵੇ ਸਟੇਸ਼ਨ ਤੇ ਸੇਖਾ ਰੇਲਵੇ ਸਟੇਸ਼ਨ ਵਿਚਕਾਰ ਰੇਲਵੇ ਲਾਈਨ ਤੇ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ, ਮ੍ਰਿਤਕ ਦਾ ਮੂੰਹ ਪੂਰੀ ਤਰ੍ਹਾਂ ਕੁਚਲ ਜਾਣ ਕਰਕੇ ਪਹਿਚਾਣ ਨਹੀਂ ਹੋ ਸਕੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਆਰ.ਪੀ ਪੁਲਿਸ ਚੌਂਕੀ ਦੇ ਇੰਚਾਰਜ ਸਬ-ਇੰਸਪੈਕਟਰ ਸੁਖਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੂੰ ਅੱਜ ਸਵੇਰੇ ਕਰੀਬ ਪੌਣੇ ਕੁ 7 ਵਜੇ ਸਟੇਸਨ ਮਾਸਟਰ ਨੇ ਸੂਚਨਾ ਦਿੱਤੀ ਕਿ ਬਰਨਾਲਾ-ਸੇਖਾ ਰੇਲਵੇ ਸਟੇਸ਼ਨ ਵਿਚਕਾਰ ਕਿਲੋਮੀਟਰ 8/ 10-12 ਬਰਨਾਲਾ ਪਾਸ ਰੇਲਵੇ ਲਾਇਨ ਤੇ ਇੱਕ ਨੌਜਵਾਨ ਦੀ ਲਾਸ਼ ਪਈ ਹੈ | ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਏ.ਐਸ.ਆਈ ਹਰਵਿੰਦਰ ਸਿੰਘ ਅਤੇ ਹੌਲਦਾਰ ਹਰਬੰਸ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ਤੇ ਪੁੱਜ ਗਏ, ਜਿਨਾਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ, ਜਿਸ ਦਾ ਮੂੰਹ ਬੁਰੀ ਤਰ੍ਹਾਂ ਟ੍ਰੇਨ ਥੱਲੇ ਆਉਣ ਨਾਲ ਬੁਰੀ ਤਰ੍ਹਾਂ ਕੁਚਲਿਆ ਗਿਆ | ਉਹਨਾਂ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਲਈ ਲਾਸ਼ ਸਿਵਲ ਹਸਪਤਾਲ ਬਰਨਾਲਾ ਦੇ ਮੁਰਦਾ ਘਰ ਵਿਖੇ 72 ਘੰਟਿਆਂ ਲਈ ਰਖਵਾ ਦਿੱਤੀ ਹੈ ਉਹਨਾਂ ਦੱਸਿਆ ਤੇ ਮ੍ਰਿਤਕ ਦੇ ਭੂਰੇ ਰੰਗ ਦੀ ਸਲਟ, ਕਾਲੀ ਬੁਨੈਣ ਅਤੇ ਲੀਲੇ ਰੰਗ ਦੀ ਲੋਅਰ ਪਹਿਨੀ ਹੋਈ ਹੈ ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਦੀ ਪਹਿਚਾਣ ਲਈ ਕੋਸਿਸਾਂ ਕੀਤੀਆਂ ਜਾ ਰਹੀਆਂ ਹਨ ਤੇ ਉਸ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਤੇ ਸਾਵਧਾਨੀ ਸਭ ਤੋਂ ਅਸਰਦਾਰ ਹਥਿਆਰ: ਡਾ. ਸਤਵੰਤ ਸਿੰਘ ਔਜਲਾ
0 0 votes
Article Rating
Subscribe
Notify of
guest
0 Comments
Oldest
Newest Most Voted