ਬਰਨਾਲਾ ਬਿਊਰੋ
ਪਿੰਡ ਅਮਲਾ ਸਿੰਘ ਵਾਲਾ ਦੀ ਦਾਣਾ ਮੰਡੀ ਵਿੱਚ ਮਾਮੂਲੀ ਗੱਲਬਾਤ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਇੱਕ ਦਰਜਨ ਤੋਂ ਵੱਧ ਹਮਲਾਵਰਾਂ ਨੇ ਪੰਜ ਨੌਜਵਾਨਾਂ ‘ਤੇ ਕਿਰਪਾਨਾਂ, ਲੋਹੇ ਦੀਆਂ ਰਾਡਾਂ ਅਤੇ ਹੋਰ ਮਾਰੂ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਜਿਸ ਕਾਰਨ ਸਾਰੇ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਅਤੇ ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਬੇਹੱਦ ਨਾਜ਼ੁਕ ਹੋਣ ਕਾਰਨ ਉਸ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਬਠਿੰਡਾ ਦੇ ਆਦੇਸ਼ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ। ਸਿਵਲ ਹਸਪਤਾਲ ਬਰਨਾਲਾ ਵਿਖੇ ਇਲਾਜ ਅਧੀਨ ਰਾਜਵੀਰ ਸਿੰਘ ਪੁੱਤਰ ਜਗਤਾਰ ਸਿੰਘ ਨੇ ਘਟਨਾ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇੱਕ ਨੌਜਵਾਨ ਦੀ ਫ਼ੋਨ ‘ਤੇ ਗੱਲਬਾਤ ਕਰਦੇ ਸਮੇਂ ਦੂਜੇ ਪੱਖ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸਬਾਜ਼ੀ ਹੋ ਗਈ ਸੀ ਅਤੇ ਇਸੇ ਮਾਮਲੇ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਲਈ ਉਹ ਆਪਣੇ ਸਾਥੀਆਂ ਹਰਪ੍ਰੀਤ ਸਿੰਘ, ਹਰਦੀਪ ਸਿੰਘ ਅਤੇ ਸੁਖਵੰਤ ਸਿੰਘ ਸਮੇਤ ਦਾਣਾ ਮੰਡੀ ਪਹੁੰਚੇ ਸਨ। ਇੱਥੇ ਦੂਜੀ ਧਿਰ ਨੇ ਪਹਿਲਾਂ ਤੋਂ ਹੀ ਤਿਆਰੀ ਕਰਦਿਆਂ ਬਾਹਰੋਂ ਕਰੀਬ ਇੱਕ ਦਰਜਨ ਨੌਜਵਾਨ ਸੱਦ ਲਏ ਸਨ, ਜਿਨ੍ਹਾਂ ਦੇ ਹੱਥਾਂ ਵਿੱਚ ਲੋਹੇ ਦੀਆਂ ਰਾਡਾਂ, ਕਿਰਪਾਨਾਂ ਅਤੇ ਹੋਰ ਘਾਤਕ ਹਥਿਆਰ ਸਨ। ਉੱਥੇ ਪਹੁੰਚਦਿਆਂ ਹੀ ਹਮਲਾਵਰਾਂ ਨੇ ਉਨ੍ਹਾਂ ‘ਤੇ ਅਚਾਨਕ ਹਮਲਾ ਕਰ ਦਿੱਤਾ ਅਤੇ ਜਦੋਂ ਉਨ੍ਹਾਂ ਨੇ ਰੌਲਾ ਪਾਇਆ ਤਾਂ ਹਮਲਾਵਰ ਹਥਿਆਰਾਂ ਸਮੇਤ ਮੌਕੇ ਤੋਂ ਫ਼ਰਾਰ ਹੋ ਗਏ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਤੁਰੰਤ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ। ਹਸਪਤਾਲ ਵਿੱਚ ਹਾਜ਼ਰ ਡਾਕਟਰਾਂ ਦੀ ਟੀਮ ਨੇ ਹਰਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਦੇ ਸਿਰ ਵਿੱਚ ਡੂੰਘੀ ਸੱਟ ਹੋਣ ਕਾਰਨ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਅਗਲੇ ਇਲਾਜ ਲਈ ਤੁਰੰਤ ਬਠਿੰਡਾ ਰੈਫ਼ਰ ਕਰ ਦਿੱਤਾ ਅਤੇ ਬਾਕੀ ਜ਼ਖ਼ਮੀ ਨੌਜਵਾਨਾਂ ਦਾ ਇਲਾਜ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਚੱਲ ਰਿਹਾ ਹੈ। ਇਸ ਮਾਮਲੇ ਸਬੰਧੀ ਜਦੋਂ ਥਾਣਾ ਠੁੱਲੀਵਾਲ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਜ਼ਖ਼ਮੀ ਨੌਜਵਾਨਾਂ ਦੇ ਬਿਆਨਾਂ ਦੇ ਆਧਾਰ ‘ਤੇ ਇੱਕ ਦਰਜਨ ਤੋਂ ਵੱਧ ਹਮਲਾਵਰਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਪਾਰਟੀਆਂ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਬਹੁਤ ਜਲਦ ਸਾਰੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਭਾਜਪਾ ਪੰਜਾਬੀਆਂ ਖ਼ਿਲਾਫ਼ ਗਲਤ ਬਿਆਨਬਾਜ਼ੀ ਕਰਕੇ ਮਾਹੌਲ ਖ਼ਰਾਬ ਕਰ ਰਹੀ ਹੈ: ਢਿੱਲੋ









Users Today : 14
Users Yesterday : 29
Users Last 7 days : 171