ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਚੇਅਰਮੈਨ ਕਰਮਜੀਤ ਸਿੰਘ ਨਾਈਵਾਲਾ ਦੇ ਸਤਿਕਾਰਯੋਗ ਪਿਤਾ ਸ਼ੇਰ ਸਿੰਘ ਫੌਜੀ ਦਾ ਦੇਹਾਂਤ, ਇਲਾਕੇ ਵਿੱਚ ਸੋਗ ਦੀ ਲਹਿਰ

ਚੇਅਰਮੈਨ ਕਰਮਜੀਤ ਸਿੰਘ ਨਾਈਵਾਲਾ ਦੇ ਸਤਿਕਾਰਯੋਗ ਪਿਤਾ ਸ਼ੇਰ ਸਿੰਘ ਫੌਜੀ ਦਾ ਦੇਹਾਂਤ, ਇਲਾਕੇ ਵਿੱਚ ਸੋਗ ਦੀ ਲਹਿਰ

 ਬਲਾਕ ਸੰਮਤੀ ਮਹਿਲ ਕਲਾਂ ਦੇ ਮੌਜੂਦਾ ਚੇਅਰਮੈਨ ਕਰਮਜੀਤ ਸਿੰਘ ਨਾਈਵਾਲਾ ਨੂੰ ਉਸ ਸਮੇਂ ਅਸਹਿ ਅਤੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪੂਜਨੀਕ ਪਿਤਾ ਸ਼ੇਰ ਸਿੰਘ ਫੌਜੀ ਲਗਭਗ ਬਹੱਤਰ ਸਾਲ ਦੀ ਉਮਰ ਭੋਗ ਕੇ ਪਰਿਵਾਰ ਅਤੇ ਸਨੇਹੀਆਂ ਨੂੰ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ। ਸਵਰਗਵਾਸੀ ਸ਼ੇਰ ਸਿੰਘ ਫੌਜੀ ਦਾ ਉਨ੍ਹਾਂ ਦੇ ਜੱਦੀ ਪਿੰਡ ਨਾਈਵਾਲਾ ਵਿਖੇ ਬਹੁਤ ਹੀ ਨਮ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ

ਬਰਨਾਲਾ ਬਿਊਰੋ

               ਬਲਾਕ ਸੰਮਤੀ ਮਹਿਲ ਕਲਾਂ ਦੇ ਮੌਜੂਦਾ ਚੇਅਰਮੈਨ ਕਰਮਜੀਤ ਸਿੰਘ ਨਾਈਵਾਲਾ ਨੂੰ ਉਸ ਸਮੇਂ ਅਸਹਿ ਅਤੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪੂਜਨੀਕ ਪਿਤਾ ਸ਼ੇਰ ਸਿੰਘ ਫੌਜੀ ਲਗਭਗ ਬਹੱਤਰ ਸਾਲ ਦੀ ਉਮਰ ਭੋਗ ਕੇ ਪਰਿਵਾਰ ਅਤੇ ਸਨੇਹੀਆਂ ਨੂੰ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ। ਸਵਰਗਵਾਸੀ ਸ਼ੇਰ ਸਿੰਘ ਫੌਜੀ ਦਾ ਉਨ੍ਹਾਂ ਦੇ ਜੱਦੀ ਪਿੰਡ ਨਾਈਵਾਲਾ ਵਿਖੇ ਬਹੁਤ ਹੀ ਨਮ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ,

ਸਵਰਗਵਾਸੀ ਸ਼ੇਰ ਸਿੰਘ ਫੌਜੀ ਦੀ ਪ੍ਰਤੀਕਾਤਮਕ ਫੋਟੋ।
ਸਵਰਗਵਾਸੀ ਸ਼ੇਰ ਸਿੰਘ ਫੌਜੀ ਦੀ ਪ੍ਰਤੀਕਾਤਮਕ ਫੋਟੋ।

ਜਿੱਥੇ ਉਨ੍ਹਾਂ ਦੀ ਚਿਤਾ ਨੂੰ ਅਗਨ ਭੇਟ ਕਰਨ ਮੌਕੇ ਹਰ ਇੱਕ ਅੱਖ ਸਜਲ ਦਿਖਾਈ ਦੇ ਰਹੀ ਸੀ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਅਤੇ ਸਵਰਗੀ ਆਤਮਾ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਵੱਡੀ ਗਿਣਤੀ ਵਿੱਚ ਰਿਸ਼ਤੇਦਾਰ, ਦੋਸਤ-ਮਿੱਤਰ, ਪਿੰਡ ਵਾਸੀ ਅਤੇ ਇਲਾਕੇ ਦੀਆਂ ਪ੍ਰਮੁੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਵਿਸ਼ੇਸ਼ ਤੌਰ ‘ਤੇ ਪਹੁੰਚੀਆਂ। ਇਸ ਮੌਕੇ ਹਰਤੇਜ ਸਿੰਘ ਸਰਪੰਚ ਠੁੱਲੀਵਾਲ, ਨਿਰਮਲ ਸਿੰਘ ਨਿੰਮਾ ਬਖ਼ਤਗੜ੍ਹ, ਬਰਜਿੰਦਰਪਾਲ ਸਿੰਘ ਪੁਨੀਤ ਮਾਨ ਗਹਿਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਹਰਜੀਤ ਸਿੰਘ ਬਲਾਕ ਸੰਮਤੀ ਮੈਂਬਰ, ਮਾਸਟਰ ਹਰਮਨਜੀਤ ਸਿੰਘ ਕੁਤਬਾ, ਜਸਦੀਪ ਸਿੰਘ ਚੂੰਘਾਂ, ਸਾਬਕਾ ਸਰਪੰਚ ਜਤਿੰਦਰ ਸਿੰਘ ਨਾਈਵਾਲਾ, ਕਰਮਜੀਤ ਸਿੰਘ ਸਾਬਕਾ ਫੌਜੀ, ਦਰਸ਼ਨ ਕੁਮਾਰ ਚੀਮਾ, ਸਤੀਸ਼ ਕੁਮਾਰ ਬਰਨਾਲਾ, ਜਗਸੀਰ ਸਿੰਘ, ਜੀਵਨ ਸਿੰਘ, ਸੰਦੀਪ ਕੌਰ ਅਤੇ ਸੁਖਪਾਲ ਕੌਰ (ਚਾਰੇ ਪੰਚ), ਪਰਮਜੀਤ ਸਿੰਘ ਸਾਬਕਾ ਪੰਚ ਅਤੇ ਹੋਰਨਾਂ ਪਤਵੰਤਿਆਂ ਨੇ ਸ਼ਮਸ਼ਾਨਘਾਟ ਵਿਖੇ ਪਹੁੰਚ ਕੇ ਚੇਅਰਮੈਨ ਕਰਮਜੀਤ ਸਿੰਘ ਨਾਈਵਾਲਾ, ਹਰਬੰਸ ਸਿੰਘ, ਜਗਜੀਤ ਸਿੰਘ ਸਾਬਕਾ ਫੌਜੀ ਅਤੇ ਸਮੁੱਚੇ ਪੀੜਤ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਇਲਾਕਾ ਨਿਵਾਸੀਆਂ ਨੇ ਕਿਹਾ ਕਿ ਸ਼ੇਰ ਸਿੰਘ ਫੌਜੀ ਇੱਕ ਬਹੁਤ ਹੀ ਨੇਕ, ਮਿਲਨਸਾਰ ਅਤੇ ਦੇਸ਼ ਭਗਤ ਇਨਸਾਨ ਸਨ, ਜਿਨ੍ਹਾਂ ਨੇ ਦੇਸ਼ ਦੀ ਸੇਵਾ ਦੇ ਨਾਲ-ਨਾਲ ਸਮਾਜ ਭਲਾਈ ਦੇ ਕਾਰਜਾਂ ਵਿੱਚ ਵੀ ਹਮੇਸ਼ਾ ਵੱਡਮੁੱਲਾ ਯੋਗਦਾਨ ਪਾਇਆ ਅਤੇ ਉਨ੍ਹਾਂ ਦੇ ਤੁਰ ਜਾਣ ਨਾਲ ਪੂਰੇ ਇਲਾਕੇ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ    ਰਿਸ਼ਵਤ ਲੈਂਦੇ ਹੋਏ ਕੈਮਰੇ ‘ਚ ਕੈਦ ਹੋਇਆ ਪੁਲਿਸ ਮੁਲਾਜ਼ਮ, ਐੱਸ.ਐੱਸ.ਪੀ. ਵੱਲੋਂ ਤੁਰੰਤ ਮੁਅੱਤਲ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 9 4
Users Today : 44
Users Yesterday : 37
Users Last 7 days : 318

ਰਾਸ਼ੀਫਲ

error: Content is protected !!