Home » ਬਰਨਾਲਾ » ਭਦੌੜ ਨੂੰ ਤਹਿਸੀਲ ਬਣਾਉਣ ਲਈ ਕਿਰਤੀ ਕਿਸਾਨ ਯੂਨੀਅਨ ਵੱਲੋਂ ਮੰਗ ਪੱਤਰ

ਭਦੌੜ ਨੂੰ ਤਹਿਸੀਲ ਬਣਾਉਣ ਲਈ ਕਿਰਤੀ ਕਿਸਾਨ ਯੂਨੀਅਨ ਵੱਲੋਂ ਮੰਗ ਪੱਤਰ

 ਭਦੌੜ ਸਬ-ਤਹਿਸੀਲ ਨੂੰ ਤਹਿਸੀਲ ਦਾ ਦਰਜਾ ਦੇਣ ਦੀ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਲੈ ਕੇ ਅੱਜ ਪੰਜਾਬੀ ਕਿਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਨਾਇਬ ਤਹਿਸੀਲਦਾਰ ਭੀਸ਼ਮ ਬਾਂਸਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਮੰਗ ਪੱਤਰ ਦਿੱਤਾ ਗਿਆ ਜਿਸ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ
ਭਦੌੜ ਨੂੰ ਤਹਿਸੀਲ ਬਨਾਉਣ ਲਈ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਦਿੰਦੇ ਹੋਏ ਜੱਥੇਬੰਦੀ ਦੇ ਆਗੂ
[responsivevoice_button voice="Hindi Male"]

ਬਰਨਾਲਾ ਬਿਊਰੋ

ਭਦੌੜ ਸਬ-ਤਹਿਸੀਲ ਨੂੰ ਤਹਿਸੀਲ ਦਾ ਦਰਜਾ ਦੇਣ ਦੀ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਲੈ ਕੇ ਅੱਜ ਪੰਜਾਬੀ ਕਿਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਨਾਇਬ ਤਹਿਸੀਲਦਾਰ ਭੀਸ਼ਮ ਬਾਂਸਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਮੰਗ ਪੱਤਰ ਦਿੱਤਾ ਗਿਆ ਜਿਸ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਲੋਕਾਂ ਨੂੰ ਸਰਕਾਰੀ ਕੰਮ-ਕਾਰ ਕਰਾਉਣ ਸਮੇਂ ਆਉਂਦੀ ਭਾਰੀ ਖੱਜਲ-ਖ਼ੁਆਰੀ ਨੂੰ ਵੇਖਦਿਆਂ ਜਥੇਬੰਦੀ ਲਗਾਤਾਰ ਭਦੌੜ ਨੂੰ ਤਹਿਸੀਲ ਬਣਾਉਣ ਦੀ ਮੰਗ ਕਰ ਰਹੀ ਹੈ ਅਤੇ ਇਸ ਮੰਗ ਨੂੰ ਲੈ ਕੇ ਪਹਿਲਾਂ ਵੀ 45 ਦਿਨਾਂ ਦਾ ਲਗਾਤਾਰ ਧਰਨਾ ਦਿੱਤਾ ਗਿਆ ਸੀ ਜਦਕਿ ਹੁਣ ਭਦੌੜ ਅਤੇ ਆਸਪਾਸ ਦੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਇਸ ਹੱਕ ਵਿੱਚ ਵਿਸ਼ੇਸ਼ ਮਤੇ ਪਾਸ ਕੀਤੇ ਗਏ ਹਨ ਜੋ ਅੱਜ ਮੰਗ ਪੱਤਰ ਦੇ ਨਾਲ ਨਾਇਬ ਤਹਿਸੀਲਦਾਰ ਨੂੰ ਸੌਂਪੇ ਗਏ ਹਨ ਅਤੇ ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਇਸ ਮੰਗ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਗਈ ਕਿ ਭਦੌੜ ਨੂੰ ਜਲਦੀ ਤੋਂ ਜਲਦੀ ਤਹਿਸੀਲ ਦਾ ਦਰਜਾ ਦਿੱਤਾ ਜਾਵੇ

ਜਿਸ ਮੌਕੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਸੇਖੋਂ, ਸੂਬਾ ਮੀਤ ਪ੍ਰਧਾਨ ਬੰਤ ਸਿੰਘ ਗਰੇਵਾਲ, ਜ਼ਿਲ੍ਹਾ ਪ੍ਰਧਾਨ ਧੰਨਾ ਸਿੰਘ, ਬਲਾਕ ਪ੍ਰਧਾਨ ਕਾਲਾ ਸਿੰਘ, ਇਕਾਈ ਪ੍ਰਧਾਨ ਮਲਕੀਤ ਸਿੰਘ, ਸੌਦਾਗਰ ਸਿੰਘ, ਪ੍ਰੀਤਮ ਸਿੰਘ ਅਤੇ ਭੋਲਾ ਸਿੰਘ ਆਦਿ ਆਗੂ ਵੀ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਬਾਬਾ ਫ਼ਰੀਦ ਯੂਨੀਵਰਸਿਟੀ ਪ੍ਰੀਖਿਆ ਵਿਵਾਦ: ਅਕਾਲੀ ਦਲ ਵੱਲੋਂ ਜ਼ੋਰਦਾਰ ਧਰਨਾ, ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 1 9
Users Today : 27
Users Yesterday : 24
Users Last 7 days : 196

ਰਾਸ਼ੀਫਲ