Home » ਪ੍ਰਮੁੱਖ ਖ਼ਬਰਾਂ » ਬਿਜਲੀ ਦੀ ਕਿੱਲਤ ਤੋਂ ਪ੍ਰੇਸ਼ਾਨ ਕਿਸਾਨਾਂ ਵੱਲੋਂ ਘੁਮਾਣ ਬਿਜਲੀ ਘਰ ਦਾ ਜ਼ੋਰਦਾਰ ਘਿਰਾਓ, ਝੋਨੇ ਦੀ ਫ਼ਸਲ ਸੁੱਕਣ ਕਾਰਨ ਵਧਿਆ ਰੋਸ

ਬਿਜਲੀ ਦੀ ਕਿੱਲਤ ਤੋਂ ਪ੍ਰੇਸ਼ਾਨ ਕਿਸਾਨਾਂ ਵੱਲੋਂ ਘੁਮਾਣ ਬਿਜਲੀ ਘਰ ਦਾ ਜ਼ੋਰਦਾਰ ਘਿਰਾਓ, ਝੋਨੇ ਦੀ ਫ਼ਸਲ ਸੁੱਕਣ ਕਾਰਨ ਵਧਿਆ ਰੋਸ

ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਖੇਤੀਬਾੜੀ ਮੋਟਰਾਂ ਦੀ ਬਿਜਲੀ ਸਪਲਾਈ ਨਾ ਆਉਣ ਕਾਰਨ ਗੁੱਸੇ ਵਿੱਚ ਆਏ ਇਲਾਕੇ ਦੇ ਕਿਸਾਨਾਂ ਵੱਲੋਂ ਘੁਮਾਣ ਬਿਜਲੀ ਘਰ ਦਾ ਘਿਰਾਓ ਕਰਕੇ ਪਾਵਰਕਾਮ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
 ਘੁਮਾਣ ਬਿਜਲੀ ਘਰ ਦੇ ਬਾਹਰ ਬਿਜਲੀ ਦੀ ਮਾੜੀ ਸਪਲਾਈ ਖ਼ਿਲਾਫ਼ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕਰਦੇ ਹੋਏ ਇਲਾਕੇ ਦੇ ਦੁਖੀ ਕਿਸਾਨ।
[responsivevoice_button voice="Hindi Male"]

 

ਗੁਰਦਾਸਪੁਰ ਬਿਊਰੋਂ:

                 ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਖੇਤੀਬਾੜੀ ਮੋਟਰਾਂ ਦੀ ਬਿਜਲੀ ਸਪਲਾਈ ਨਾ ਆਉਣ ਕਾਰਨ ਗੁੱਸੇ ਵਿੱਚ ਆਏ ਇਲਾਕੇ ਦੇ ਕਿਸਾਨਾਂ ਵੱਲੋਂ ਘੁਮਾਣ ਬਿਜਲੀ ਘਰ ਦਾ ਘਿਰਾਓ ਕਰਕੇ ਪਾਵਰਕਾਮ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਲਵਪ੍ਰੀਤ ਸਿੰਘ, ਮਲਕੀਤ ਸਿੰਘ, ਦਰਬਾਰਾ ਸਿੰਘ, ਮੰਗਲ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਕਰਮ ਸਿੰਘ ਅਤੇ ਰਘਬੀਰ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਮੋਟਰਾਂ ਦੀ ਬਿਜਲੀ ਸਪਲਾਈ ਕੇਵਲ ਤਿੰਨ ਤੋਂ ਚਾਰ ਘੰਟੇ ਹੀ ਦਿੱਤੀ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਦੀ ਝੋਨੇ ਦੀ ਅਗੇਤੀ ਫ਼ਸਲ ਪਾਣੀ ਦੀ ਘਾਟ ਕਾਰਨ ਸੁੱਕ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਤਿੰਨ ਚਾਰ ਘੰਟੇ ਦੀ ਬਿਜਲੀ ਸਪਲਾਈ ਵੀ ਲਗਾਤਾਰ ਨਹੀਂ ਮਿਲ ਰਹੀ, ਸਗੋਂ ਇਸ ਦੌਰਾਨ ਵੀ ਬਿਜਲੀ ਵਿਭਾਗ ਵੱਲੋਂ ਲੰਬੇ-ਲੰਬੇ ਕੱਟ ਲਗਾ ਕੇ ਕਿਸਾਨਾਂ ਨੂੰ ਬੁਰੀ ਤਰ੍ਹਾਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਆਖਿਆ ਕਿ ਇੱਕ ਪਾਸੇ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ ਬਿਜਲੀ ਵਿਭਾਗ ਦੇ ਅਧਿਕਾਰੀ ਰੋਜ਼ਾਨਾ ਨਵੇਂ ਬਹਾਨੇ ਲਗਾ ਕੇ ਕਿਸਾਨਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕ ਰਹੇ ਹਨ। ਅਤਿ ਦੀ ਗਰਮੀ ਵਿੱਚ ਬਿਜਲੀ ਘਰ ਦੇ ਬਾਹਰ ਧਰਨੇ ‘ਤੇ ਬੈਠੇ ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਵਿਭਾਗ ਨੇ ਮੋਟਰਾਂ ਦੀ ਬਿਜਲੀ ਸਪਲਾਈ ਵਿੱਚ ਤੁਰੰਤ ਸੁਧਾਰ ਨਾ ਕੀਤਾ ਅਤੇ ਨਿਰਧਾਰਿਤ ਘੰਟੇ ਬਿਜਲੀ ਨਾ ਦਿੱਤੀ, ਤਾਂ ਇਹ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਬਿਜਲੀ ਵਿਭਾਗ ਅਤੇ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ।

ਹੋਰ ਤਾਜ਼ਾ ਖਬਰਾਂ ਲਈ ਖੁੱਲੀਆਂ ਅੱਖਾਂ ਤੇ ਕਲਿੱਕ ਕਰੋ ਤਖਤ ਸ੍ਰੀ ਹਜ਼ੂਰ ਸਾਹਿਬ ਐਕਟ ਮਾਮਲਾ: ਸਿੱਖ ਭਾਈਚਾਰੇ ਦੇ ਭਾਰੀ ਰੋਸ ਪਿੱਛੋਂ ਝੁਕੀ ਮਹਾਰਾਸ਼ਟਰ ਸਰਕਾਰ, ਕਮੇਟੀ ਬਣਾਉਣ ਦਾ ਦਿੱਤਾ ਭਰੋਸਾ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 4 8 1 1
Users Today : 1
Users Yesterday : 15
Users Last 7 days : 540

ਰਾਸ਼ੀਫਲ