Home » ਪ੍ਰਮੁੱਖ ਖ਼ਬਰਾਂ » ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਭਲਕੇ: ਸਾਉਣੀ ਦੀਆਂ ਫ਼ਸਲਾਂ ਤੇ ਨਵੀਂ ਤਕਨੀਕ ਬਾਰੇ ਮਾਹਿਰ ਦੇਣਗੇ ਜਾਣਕਾਰੀ

ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਭਲਕੇ: ਸਾਉਣੀ ਦੀਆਂ ਫ਼ਸਲਾਂ ਤੇ ਨਵੀਂ ਤਕਨੀਕ ਬਾਰੇ ਮਾਹਿਰ ਦੇਣਗੇ ਜਾਣਕਾਰੀ

    ਖੇਤੀਬਾੜੀ ਨੂੰ ਹੋਰ ਲਾਹੇਵੰਦ ਬਣਾਉਣ ਤੇ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਨਾਲ ਜੋੜਨ ਦੇ ਮਕਸਦ ਨਾਲ ਪੰਜਾਬ ਸਰਕਾਰ ਦੀਆਂ ਹਦਾਇਤਾਂ `ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵਲੋਂ ਆਤਮਾ ਦੇ ਸਹਿਯੋਗ ਨਾਲ ਇਕ ਵਿਸ਼ਾਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।
ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਭਲਕੇ: ਸਾਉਣੀ ਦੀਆਂ ਫ਼ਸਲਾਂ ਤੇ ਨਵੀਂ ਤਕਨੀਕ ਬਾਰੇ ਮਾਹਿਰ ਦੇਣਗੇ ਜਾਣਕਾਰੀ
[responsivevoice_button voice="Hindi Male"]

ਬਰਨਾਲਾ ਬਿਊਰੋ 10 ਅਪ੍ਰੈਲ

                      ਖੇਤੀਬਾੜੀ ਨੂੰ ਹੋਰ ਲਾਹੇਵੰਦ ਬਣਾਉਣ ਤੇ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਨਾਲ ਜੋੜਨ ਦੇ ਮਕਸਦ ਨਾਲ ਪੰਜਾਬ ਸਰਕਾਰ ਦੀਆਂ ਹਦਾਇਤਾਂ `ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵਲੋਂ ਆਤਮਾ ਦੇ ਸਹਿਯੋਗ ਨਾਲ ਇਕ ਵਿਸ਼ਾਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ 10 ਅਪ੍ਰੈਲ ਸ਼ੁੱਕਰਵਾਰ ਨੂੰ ਕਪਿਲ ਪੈਲੇਸ ਨਾਨਕਸਰ ਰੋਡ ਬਰਨਾਲਾ ਵਿਖੇ ਆਯੋਜਿਤ ਕੀਤਾ ਜਾਵੇਗਾ। ਇਹ ਜਾਣਕਾਰੀ ਸਾਂਝੀ ਕਰਦਿਆਂ ਮੁਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਗਿੱਲ ਨੇ ਦੱਸਿਆ ਕਿ ਸਾਉਣੀ ਦੀ ਬਿਜਾਈ ਦੇ ਸੀਜ਼ਨ ਨੂੰ ਮੁਖ ਰੱਖਦਿਆਂ ਇਹ ਕੈਂਪ ਕਿਸਾਨਾਂ ਲਈ ਬੇਹੱਦ ਮਹੱਤਵਪੂਰਨ ਸਾਬਤ ਹੋਵੇਗਾ। ਕੈਂਪ ਦੌਰਾਨ ਖੇਤੀ ਮਾਹਿਰਾਂ ਵਲੋਂ ਸਾਉਣੀ ਦੀਆਂ ਫ਼ਸਲਾਂ ਦੀਆਂ ਉੱਨਤ ਕਿਸਮਾਂ, ਪਰਾਲੀ ਦੇ ਸੁਚੱਜੇ ਪ੍ਰਬੰਧਨ, ਖਾਦਾਂ ਤੇ ਕੀਟਨਾਸ਼ਕਾਂ ਦੀ ਸੰਜਮ ਨਾਲ ਵਰਤੋਂ ਤੇ ਮਿੱਟੀ-ਪਾਣੀ ਦੀ ਸੰਭਾਲ ਬਾਰੇ ਵਿਸਥਾਰਪੂਰਵਕ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਡਾ. ਸੁਖਪਾਲ ਸਿੰਘ ਗਿੱਲ ਨੇ ਜ਼ਿਲ੍ਹੇ ਦੇ ਸਮੂਹ ਕਿਸਾਨ ਭਰਾਵਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਸ ਕੈਂਪ ਚ ਵਧ-ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਕਿਸਾਨ ਸਵੇਰੇ 10 ਵਜੇ ਕੈਂਪ ਵਾਲੀ ਥਾਂ `ਤੇ ਪਹੁੰਚ ਕੇ ਆਪਣੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ। ਉਨ੍ਹਾਂ ਅੱਗੇ ਕਿਹਾ ਕਿ ਅਜੋਕੇ ਸਮੇਂ ਚ ਖੇਤੀ ਲਾਗਤਾਂ ਨੂੰ ਘਟਾਉਣ ਤੇ ਮੁਨਾਫ਼ਾ ਵਧਾਉਣ ਲਈ ਖੇਤੀ ਮਾਹਿਰਾਂ ਦੀ ਰਾਏ ਅਨੁਸਾਰ ਵਿਗਿਆਨਕ ਤਰੀਕੇ ਅਪਣਾਉਣਾ ਸਮੇਂ ਦੀ ਮੁਖ ਲੋੜ ਹੈ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ   ਹੁਣ ਬੱਚਾ ਸਕੂਲੋਂ ਗੈਰ-ਹਾਜ਼ਰ ਰਿਹਾ ਤਾਂ ਮਾਪਿਆਂ ਨੂੰ ਆਵੇਗਾ ਫ਼ੋਨ ‘ਤੇ ਮੈਸੇਜ, ਸਿੱਖਿਆ ਮੰਤਰੀ ਬੈਂਸ ਅੱਜ ਕਰਨਗੇ ਸਿਸਟਮ ਲਾਂਚ

0 0 votes
Article Rating
Subscribe
Notify of
guest
0 Comments
Oldest
Newest Most Voted