Home » ਪ੍ਰਮੁੱਖ ਖ਼ਬਰਾਂ » ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਦਾ ਹੋਇਆ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਦਾ ਹੋਇਆ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ

ਲ੍ਹਾ ਬਰਨਾਲਾ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਨੂੰ ਸਹੁੰ ਚੁਕਾਉਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਹੰਡਿਆਇਆ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਮਹਿਲ ਕਲਾਂ ਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਪੰਜਾਬ ਵਿਧਾਨ ਸਭਾ ਨੇ ਸਾਰੇ ਚੁਣੇ ਹੋਏ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ ਤੇ ਵਧਾਈ ਦਿੱਤੀ।
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਦਾ ਹੋਇਆ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ
[responsivevoice_button voice="Hindi Male"]

ਬਰਨਾਲਾ ਬਿਊਰੋ  28 ਫਰਵਰੀ

ਜ਼ਿਲ੍ਹਾ ਬਰਨਾਲਾ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਨੂੰ ਸਹੁੰ ਚੁਕਾਉਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਹੰਡਿਆਇਆ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਮਹਿਲ ਕਲਾਂ ਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਪੰਜਾਬ ਵਿਧਾਨ ਸਭਾ ਨੇ ਸਾਰੇ ਚੁਣੇ ਹੋਏ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ ਤੇ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਮਹਿਲ ਕਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਪਿੰਡਾਂ ਦੇ ਵਿਕਾਸ ਲਈ ਜਾਰੀ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰੀਸ਼ਦਾਂ ਤੇ ਬਲਾਕ ਸਮਿਤੀਆਂ ਲਈ ਵੀ ਗ੍ਰਾਂਟਾਂ ਸਮੇਂ ਸਮੇਂ `ਤੇ ਜਾਰੀ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਫੰਡਾਂ ਦਾ ਸਦਉਪਯੋਗ ਕਰਕੇ ਸਾਂਝੇ ਕੰਮਾਂ ਨੂੰ ਤਰਜੀਹ ਦਿੱਤੀ ਜਾਵੇ ਤੇ ਪਿੰਡਾਂ ’ਚ ਭਾਈਚਾਰਕ ਸਾਂਝ ਬਰਕਰਾਰ ਰੱਖੀ ਜਾਵੇ।

ਹੋਰ ਤਾਜ਼ਾਂ ਖਬਰਾਂ ਪੜ੍ਹੋ https://www.youtube.com/watch?v=2rufAt-DByQ&list=PL5A5QJkW7Mkvx9_1hq1XkSeJH7d0s6akS&index=12

ਉਨ੍ਹਾਂ ਸੱਦਾ ਦਿੱਤਾ ਕਿ ਇਮਾਨਦਾਰੀ ਨਾਲ ਕੰਮ ਕਰਕੇ ਪਿੰਡਾਂ ਤੇ ਇਲਾਕੇ ਦੇ ਵਿਕਾਸ ਕਾਰਜ ਕਰਵਾਏ ਜਾਣ। ਇਸ ਮੌਕੇ ਵਿਧਾਇਕ ਭਦੌੜ ਨੇ ਕਿਹਾ ਕਿ ਤੁਸੀ ਸਾਰੇ ਚੁਣੇ ਹੋਏ ਨੁਮਾਇੰਦੇ ਵਿਕਾਸ ਦੀ ਕੜੀ ਹੋ। ਜਿਹੜੇ ਪਿੰਡਾਂ ਦੇ ਵਿਕਾਸ ’ਚ ਮੋਹਰੀ ਭੂਮਿਕਾ ਨਿਭਾਉਣਗੇ। ਉਨ੍ਹਾਂ ਸੱਦਾ ਦਿੱਤਾ ਕਿ ਬਿਨਾਂ ਕਿਸੇ ਪੱਖਪਾਤ ਤੋਂ ਸਾਂਝੇ ਤੇ ਲੋੜੀਂਦੇ ਕੰਮਾਂ ਨੂੰ ਤਰਜੀਹ ਦੇ ਕੇ ਪਿੰਡਾਂ ਦੇ ਵਿਕਾਸ ਕਾਰਜ ਕਰੀਏ ਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ’ਚ ਭੂਮਿਕਾ ਨਿਭਾਈਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਨੇ ਸਾਰੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਪਿੰਡਾਂ ਨੂੰ ਮਾਡਲ ਪਿੰਡ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਸਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਤਪਾ, ਚੇਅਰਮੈਨ ਮਾਰਕੀਟ ਕਮੇਟੀ ਭਦੌੜ, ਹਲਕਾ ਇੰਚਾਰਜ ਬਰਨਾਲਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਵਿੰਦਰ ਸਿੰਘ ਤੇ ਹੋਰ ਪਤਵੰਤੇ ਮੌਜੂਦ ਸਨ।

ਸਰਕਾਰੀ ਸਮਾਗਮ ਦਾ ਨਿੱਜੀ ਸੰਸਥਾ ਚ ਹੋਣ ਦੀ ਚਰਚਾ

ਜ਼ਿਲ੍ਹਾ ਬਰਨਾਲਾ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਨੂੰ ਸਹੁੰ ਚੁਕਾਉਣ ਦਾ ਸਰਕਾਰੀ ਸਮਾਗਮ ਨਿੱਜੀ ਸੰਸਥਾ ’ਚ ਹੋਣ ਦੀ ਚਰਚਾ ਦਾ ਵਿਸ਼ਾ ਬਣਿਆ ਰਿਹਾ। ਸਹੁੰ ਚੁੱਕ ਸਮਾਗਮ ਦੇ ਦੌਰਾਨ ਹੀ ਨਿੱਜੀ ਸੰਸਥਾ ਵਲੋਂ ਆਪਣਾ ਖੂਬ ਪ੍ਰਚਾਰ ਕੀਤਾ ਗਿਆ। ਇਸ ਗੱਲ ਦੀ ਘੁਸਰ ਮੁਸਰ ਵੀ ਹੁੰਦੀ ਰਹੀ ਕਿ ਇਹੀ ਬਦਲਾਅ ਹੈ, ਜੋ ਚੋਣਾਂ ਦੌਰਾਨ ਕਿਹਾ ਗਿਆ ਸੀ।

ਹੋਰ ਤਾਜ਼ਾਂ ਖਬਰਾਂ ਕਲਿੱਕ ਕਰੋ ਖੁੱਲ੍ਹੀਆਂ ਅੱਖਾਂ https://theopeneyes24.com/wp-admin/post-new.php

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 0 3 0
Users Today : 5
Users Yesterday : 3
Users Last 7 days : 43

ਰਾਸ਼ੀਫਲ