Home » ਪ੍ਰਮੁੱਖ ਖ਼ਬਰਾਂ » ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਉਣ ਦਾ ਫੈਸਲਾ

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਉਣ ਦਾ ਫੈਸਲਾ

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਬਰਨਾਲਾ ਦੀ ਕਾਰਜਕਾਰਨੀ ਕਮੇਟੀ ਦੀ ਅਹਿਮ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਪ੍ਰਧਾਨ ਸਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸਰਵਣ ਸਿੰਘ ਨੇ ਮੀਟਿੰਗ ਦਾ ਏਜੰਡਾ ਪੇਸ਼ ਕੀਤਾ।
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਉਣ ਦਾ ਫੈਸਲਾ
[responsivevoice_button voice="Hindi Male"]

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਬਰਨਾਲਾ ਦੀ ਕਾਰਜਕਾਰਨੀ ਦੀ ਅਹਿਮ ਮੀਟਿੰਗ

ਸਾਲਾਨਾ ਬਜਟ ਪੇਸ਼, ਤਜਵੀਜ਼ਤ ਪ੍ਰੋਜੈਕਟਾਂ ਤੇ ਏਜੰਡਿਆਂ ਤੇ ਵਿਚਾਰਾਂ

ਜ਼ਿਲ੍ਹਾ ਜੇਲ੍ਹ ਵਿਚ ਕੈਦੀਆਂ ਦੀ ਲਈ ਐਂਬੂਲੈਂਸ ਅਤੇ ਮਾਨਸਿਕ ਸਿਹਤ ਸੁਧਾਰ ਲਈ ਰੇਡੀਓ ਪ੍ਰੋਗਰਾਮ ਨੂੰ ਦਿੱਤੀ ਪ੍ਰਵਾਨਗੀ
ਪਾਣੀ ਦੀ ਸਹੂਲਤ ਲਈ ਪ੍ਰਾਇਮਰੀ ਸਕੂਲਾਂ ਨੂੰ ਦਿੱਤੇ ਜਾਣਗੇ  ਆਰ ਓ

ਬਰਨਾਲਾ ਬਿਊਰੋ 15 ਅਪ੍ਰੈਲ

       ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਬਰਨਾਲਾ ਦੀ ਕਾਰਜਕਾਰਨੀ ਕਮੇਟੀ ਦੀ ਅਹਿਮ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਪ੍ਰਧਾਨ ਸਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਪ੍ਰਧਾਨਗੀ ਹੇਠ ਹੋਈ।

           ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸਰਵਣ ਸਿੰਘ ਨੇ ਮੀਟਿੰਗ ਦਾ ਏਜੰਡਾ ਪੇਸ਼ ਕੀਤਾ। ਇਸ ਏਜੰਡੇ ਵਿੱਚ ਰੈੱਡ ਕ੍ਰਾਸ ਸੁਸਾਇਟੀ ਦੇ ਸਾਲ 2025-2026 ਦੀ ਆਮਦਨੀ ਅਤੇ ਖਰਚਿਆਂ ਬਾਰੇ ਮੈਂਬਰਾਂ ਨੂੰ ਦੱਸਿਆ ਗਿਆ ਅਤੇ 2026-27 ਦਾ ਸਾਲਾਨਾ ਬਜਟ ਪੇਸ਼ ਕੀਤਾ ਗਿਆ।

  ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਲਈ ਐਂਬੂਲੈਂਸ ਦਾ ਪ੍ਰਬੰਧ ਕਰਨ ਅਤੇ ਜੇਲ੍ਹ ਵਿਚ ਕੈਦੀਆਂ ਦੀ ਮਾਨਸਿਕ ਸਿਹਤ ਦੇ ਸੁਧਾਰ ਲਈ ਰੇਡੀਓ ਪ੍ਰੋਗਰਾਮ ਬਾਰੇ ਮੈਂਬਰਾਂ ਵਲੋਂ ਸਹਿਮਤੀ ਦਿੱਤੀ ਗਈ।

ਇਸ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਬਰਨਾਲਾ ਦੀ ਮੰਗ ਤੇ 12 ਪ੍ਰਾਇਮਰੀ ਸਕੂਲਾਂ ਵਿਚ ਆਰ ਓ ਦੇਣ ਤੇ ਸਹਿਮਤੀ ਪ੍ਰਗਟਾਈ ਗਈ ਜਿਸ ਨਾਲ ਕੋਈ ਵੀ ਸਕੂਲ ਆਰ ਓ ਦੀ ਸਹੂਲਤ ਤੋਂ ਵਾਂਝਾ ਨਹੀਂ ਰਹੇਗਾ।

ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਹਫ਼ਤਾਵਰੀ ਮੈਡੀਕਲ ਕੈਂਪ ਲਾਉਣ ਤੇ ਵੀ ਮੈਂਬਰਾਂ ਨੇ ਪ੍ਰਵਾਨਗੀ ਦਿੱਤੀ। ਇਨ੍ਹਾਂ ਵਿਚ ਅੱਖਾਂ ਦੇ ਕੈਂਪ ਵੀ ਆਉਂਦੇ ਦਿਨੀ ਸ਼ੁਰੂ ਕੀਤੇ ਜਾਣਗੇ ਤਾਂ ਜੋ ਕਿ ਆਮ ਲੋਕਾਂ ਨੂੰ ਸਿਹਤ ਜਾਂਚ ਦੀ ਸਹੂਲਤ ਘਰਾਂ ਦੇ ਨੇੜੇ ਮਿਲ ਸਕੇ।

ਇਸ ਤੋਂ ਇਲਾਵਾ ਮੀਟਿੰਗ ਵਿਚ ਦਸਿਆ ਗਿਆ ਕਿ ਰੈੱਡ ਕ੍ਰਾਸ ਦੀ ਮੋਬਾਈਲ ਮੈਡੀਕਲ ਯੂਨਿਟ ਲਈ ਸਿਰਫ਼ ਜਿਸ ਵਿਚ ਡਾਕਟਰ, ਨਰਸ, ਫਾਰਮਾਸਿਸਟ, ਡਰਾਈਵਰ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ।

   ਇਸ ਤੋਂ ਇਲਾਵਾ ਮੌਰਚਰੀ ਵੈਨ ਦੀ ਸਹੂਲਤ ਦੇਣ ਤੇ ਵੀ ਸਾਰੇ ਮੈਬਰਾਂ ਨੇ ਸਹਿਮਤੀ ਪ੍ਰਗਟਾਈ। ਇਸ ਤੋਂ ਇਲਾਵਾ ਨੌਜਵਾਨਾਂ ਲਈ ਕੰਪਿਊਟਰ ਅਤੇ ਏ ਆਈ ਆਧਾਰਿਤ ਕੋਰਸ ਸ਼ੁਰੂ ਕਰਨ ਦੀ ਤਜਵੀਜ਼ ਰੱਖੀ ਗਈ ਜਿਸ ਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਕੋਰਸ ਦੀ ਰੂਪ-ਰੇਖਾ ਵਿਸਥਾਰਤ ਤਰੀਕੇ ਨਾਲ ਤਿਆਰ ਕਰਨ ਦਾ ਸੁਝਾਅ ਦਿੱਤਾ ਗਿਆ ਤਾਂ ਜੋ ਇਸ ਨੂੰ ਵਧੀਆ ਤਰੀਕੇ ਨਾਲ ਚਲਾਇਆ ਜਾ ਸਕੇ ਅਤੇ ਨੌਜਵਾਨਾਂ ਨੂੰ ਲਾਭ ਮਿਲ ਸਕੇ।

   ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀਐੱਸ ਡੀ ਐਮ  ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ, ਏ ਆਈ ਜੀ (ਜੇਲ੍ਹਾਂ) ਐੱਸ ਐੱਸ ਨੰਦਗੜ, ਕਾਰਜਕਾਰਨੀ ਮੈਂਬਰ ਸ੍ਰੀ ਰਾਜ ਕੁਮਾਰ ਜਿੰਦਲ, ਸ੍ਰੀ ਰਣਧੀਰ ਕੌਸ਼ਲ, ਡਾਕਟਰ ਜਸਵੀਰ ਸਿੰਘ ਔਲਖ, ਡਾ. ਗੁਰਮਿੰਦਰ ਕੌਰ, ਰੁਪਿੰਦਰ ਗੁਪਤਾ ਟ੍ਰਾਈਡੈਂਟ ਅਤੇ ਆਈ ਓ ਐੱਲ ਦੇ ਨੁਮਾਇੰਦੇ ਮਨਦੀਪ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਤਇੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ ਅਤੇ ਰੈੱਡ ਕਰਾਸ ਦਫ਼ਤਰ ਦਾ ਸਟਾਫ਼ ਮੌਜੂਦ ਸੀ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

19 ਅਪ੍ਰੈਲ ਨੂੰ ਜੀ. ਹੋਲੀ ਹਾਰਟ ਦੁਆਰਾ ਮੈਰਾਥਨ ਅਤੇ ਸਾਈਕਲਿੰਗ ਈਵੈਂਟ ਕਰਵਾਇਆ ਜਾ ਰਿਹਾ ਹੈ।
0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 2 0 1 2
Users Today : 18
Users Yesterday : 24
Users Last 7 days : 117

ਰਾਸ਼ੀਫਲ