ਬਰਨਾਲਾ ਬਿਊਰੋ
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਇਲਾਜ ਦੀ ਸਹੂਲਤ ਦੇਣ ਦੇ ਦਾਅਵੇ ਨਾਲ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤ ਡਾਕਟਰਾਂ, ਫਾਰਮਾਸਿਸਟਾਂ ਅਤੇ ਕਲੀਨਿਕਲ ਅਸਿਸਟੈਂਟਾਂ ਵੱਲੋਂ ਸਮੂਹਿਕ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਕਾਰਨ ਪੰਜਾਬ ਭਰ ਦੇ ਲਗਭਗ ਇੱਕ ਹਜ਼ਾਰ ਆਮ ਆਦਮੀ ਕਲੀਨਿਕਾਂ ਨੂੰ ਜਿੰਦੇ ਲੱਗ ਗਏ ਹਨ। ਸਰਕਾਰ ਦੀ ਇਸ ਸਿਹਤ ਪ੍ਰਣਾਲੀ ਦੇ ਬੰਦ ਹੋਣ ਨਾਲ ਰੋਜ਼ਾਨਾ ਇਨ੍ਹਾਂ ਮੁਹੱਲਾ ਕਲੀਨਿਕਾਂ ‘ਤੇ ਨਿਰਭਰ ਹਜ਼ਾਰਾਂ ਮਰੀਜ਼ਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਨੂੰ ਹੁਣ ਮਜਬੂਰਨ ਹੋਰਨਾਂ ਸਰਕਾਰੀ ਹਸਪਤਾਲਾਂ ਜਾਂ ਮਹਿੰਗੇ ਨਿੱਜੀ ਇਲਾਜ ਕੇਂਦਰਾਂ ਦਾ ਰੁਖ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਕਲੀਨਿਕਾਂ ਵਿੱਚ ਆਮ ਡਾਕਟਰੀ ਜਾਂਚ ਦੇ ਨਾਲ-ਨਾਲ ਮੁਫ਼ਤ ਪ੍ਰਯੋਗਸ਼ਾਲਾ ਟੈਸਟ, ਗਰਭਵਤੀ ਮਹਿਲਾਵਾਂ ਦੀ ਦੇਖਭਾਲ ਅਤੇ ਕੁੱਤੇ ਦੇ ਕੱਟਣ ਵਰਗੇ ਮਾਮਲਿਆਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਮੌਜੂਦਾ ਵਿਵਸਥਾ ਅਧੀਨ ਡਾਕਟਰ ਨੂੰ ਪ੍ਰਤੀ ਮਰੀਜ਼ ਪੰਜਾਬ ਰੁਪਏ, ਕਲੀਨਿਕਲ ਅਸਿਸਟੈਂਟ ਨੂੰ ਗਿਆਰ੍ਹਾਂ ਰੁਪਏ ਅਤੇ ਫਾਰਮਾਸਿਸਟ ਨੂੰ ਬਾਰ੍ਹਾਂ ਰੁਪਏ ਪ੍ਰਤੀ ਮਰੀਜ਼ ਦੇ ਹਿਸਾਬ ਨਾਲ ਅਦਾਇਗੀ ਕੀਤੀ ਜਾਂਦੀ ਹੈ, ਪ੍ਰੰਤੂ ਸਟਾਫ਼ ਅਨੁਸਾਰ ਇਹ ਨਿਯਮ ਉਨ੍ਹਾਂ ਦੇ ਭਵਿੱਖ ਲਈ ਸੁਰੱਖਿਅਤ ਨਹੀਂ ਹਨ। ਆਮ ਆਦਮੀ ਕਲੀਨਿਕ ਜੁਆਇੰਟ ਫਰੰਟ ਦੇ ਸੂਬਾ ਪ੍ਰਧਾਨ ਡਾਕਟਰ ਤਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਣ ਅਤੇ ਵਾਰ-ਵਾਰ ਮੰਗ ਪੱਤਰ ਸੌਂਪਣ ਦੇ ਬਾਵਜੂਦ ਸਰਕਾਰ ਵੱਲੋਂ ਸਿਰਫ਼ ਲਾਰੇ ਹੀ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀ ਸਭ ਤੋਂ ਵੱਡੀ ਚਿੰਤਾ ਆਪਣੀ ਨੌਕਰੀ ਦੀ ਪੱਕੀ ਸੁਰੱਖਿਆ ਹੈ, ਕਿਉਂਕਿ ਦਿੱਲੀ ਵਿੱਚ ਸਰਕਾਰ ਬਦਲਣ ਤੋਂ ਬਾਅਦ ਉੱਥੇ ਚੱਲ ਰਹੇ ਅਜਿਹੇ ਕਲੀਨਿਕ ਬੰਦ ਹੋਣ ਨਾਲ ਸਾਰਾ ਸਟਾਫ਼ ਬੇਰੋਜ਼ਗਾਰ ਹੋ ਗਿਆ ਸੀ, ਜਿਸ ਕਾਰਨ ਪੰਜਾਬ ਦਾ ਸਟਾਫ਼ ਵੀ ਆਪਣੇ ਭਵਿੱਖ ਨੂੰ ਲੈ ਕੇ ਡਰਿਆ ਹੋਇਆ ਹੈ। ਹੜਤਾਲੀ ਸਟਾਫ਼ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਨੌਕਰੀ ਦੀ ਪੂਰੀ ਸੁਰੱਖਿਆ ਯਕੀਨੀ ਬਣਾਈ ਜਾਵੇ, ਡਾਕਟਰੀ ਛੁੱਟੀਆਂ, ਐਮਰਜੈਂਸੀ, ਇੱਛੁਕ ਅਤੇ ਕਮਾਈਆਂ ਛੁੱਟੀਆਂ ਦੀ ਸਹੂਲਤ ਦਿੱਤੀ ਜਾਵੇ, ਪ੍ਰਤੀ ਮਰੀਜ਼ ਮਿਲਣ ਵਾਲੀ ਪ੍ਰੋਤਸਾਹਨ ਰਾਸ਼ੀ ਵਿੱਚ ਵਾਧਾ ਕੀਤਾ ਜਾਵੇ ਅਤੇ ਲੰਬਿਤ ਪਏ ਨੋਟੀਫਿਕੇਸ਼ਨ ਜਾਰੀ ਕਰਕੇ ਸੇਵਾ ਸ਼ਰਤਾਂ ਸਪੱਸ਼ਟ ਕੀਤੀਆਂ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਮੰਗਾਂ ਦਾ ਪੱਕਾ ਹੱਲ ਨਹੀਂ ਕਰਦੀ, ਉਦੋਂ ਤੱਕ ਕਲੀਨਿਕਾਂ ਦੇ ਜਿੰਦੇ ਨਹੀਂ ਖੁੱਲ੍ਹਣਗੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਝਮਾਝਮ ਮੀਂਹ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਮਿਲੀ ਵੱਡੀ ਰਾਹਤ, ਨਾਲੀਆਂ ਦੇ ਗੰਦੇ ਪਾਣੀ ਨੇ ਵਧਾਈਆਂ ਨਗਰ ਨਿਵਾਸੀਆਂ ਦੀਆਂ ਮੁਸ਼ਕਲਾਂ









Users Today : 29
Users Yesterday : 24
Users Last 7 days : 198