Home » ਪ੍ਰਮੁੱਖ ਖ਼ਬਰਾਂ » ਡਾ. ਗੁਰਤੇਜਿੰਦਰ ਕੌਰ ਨੇ ਦੱਸਿਆ ਕਿ ਗਲੋਕੋਮਾ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਨਾ..

ਡਾ. ਗੁਰਤੇਜਿੰਦਰ ਕੌਰ ਨੇ ਦੱਸਿਆ ਕਿ ਗਲੋਕੋਮਾ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਨਾ..

ਸਥਾਨਕ ਸੀਐਚਸੀ ਵਿਖੇ ਜਾਗਰੂਕਤਾ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਗੁਰਤੇਜਿੰਦਰ ਕੌਰ ਨੇ ਦੱਸਿਆ ਕਿ ਗਲੋਕੋਮਾ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਨਾਂ ਵਿੱਚੋਂ ਇਕ ਅਹਿਮ ਕਾਰਨ ਹੈ। ਉਨ੍ਹਾਂ ਕਿਹਾ ਕਿ ਗਲੋਕੋਮਾ ਅੱਖ ਦੇ ਦਬਾਅ (ਇੰਟਰਾਓਕੂਲਰ ਪ੍ਰੈਸ਼ਰ) ਵਿੱਚ ਵਾਧੇ ਕਾਰਨ ਆਪਟਿਵ ਨਰਵ ਨੂੰ ਨੁਕਸਾਨ ਪਹੁੰਚਾਉਂਦਾ ਹੈ,
ਡਾ. ਗੁਰਤੇਜਿੰਦਰ ਕੌਰ ਨੇ ਦੱਸਿਆ ਕਿ ਗਲੋਕੋਮਾ ਸਥਾਈ ਨੇਤਰਹੀਣਤਾ
[responsivevoice_button voice="Hindi Male"]

     ਬਰਨਾਲਾ ਬਿਊਰੋ 13 ਮਾਰਚ

ਸਿਹਤ ਬਲਾਕ ਮਹਿਲ ਕਲਾਂ ਦੇ ਵੱਖ- ਵੱਖ ਪਿੰਡਾਂ ਵਿੱਚ ਵਿਸ਼ਵ ਗਲੋਕੋਮਾ (ਕਾਲਾ ਮੋਤੀਆ) ਹਫ਼ਤਾ ਮਨਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਲੋਕਾਂ ਨੂੰ ਗਲੋਕੋਮਾ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।

ਸਥਾਨਕ ਸੀਐਚਸੀ ਵਿਖੇ ਜਾਗਰੂਕਤਾ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਗੁਰਤੇਜਿੰਦਰ ਕੌਰ ਨੇ ਦੱਸਿਆ ਕਿ ਗਲੋਕੋਮਾ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਨਾਂ ਵਿੱਚੋਂ ਇਕ ਅਹਿਮ ਕਾਰਨ ਹੈ। ਉਨ੍ਹਾਂ ਕਿਹਾ ਕਿ ਗਲੋਕੋਮਾ ਅੱਖ ਦੇ ਦਬਾਅ (ਇੰਟਰਾਓਕੂਲਰ ਪ੍ਰੈਸ਼ਰ) ਵਿੱਚ ਵਾਧੇ ਕਾਰਨ ਆਪਟਿਵ ਨਰਵ ਨੂੰ ਨੁਕਸਾਨ ਪਹੁੰਚਾਉਂਦਾ ਹੈ, ਜਿਸ ਕਾਰਨ ਵਿਅਕਤੀ ਨੂੰ ਵੇਖਣ ਵਿੱਚ ਸਮੱਸਿਆ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਗਲੋਕੋਮਾ ਤੋਂ ਪੀੜਤ ਹੋ ਸਕਦਾ ਹੈ ਪਰ 60 ਸਾਲ ਤੋਂ ਵੱਧ ਉਮਰ ਦਾ ਵਿਅਕਤੀ ਜਾਂ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਮਾਈਓਪੀਆ ਜਿਹੀ ਕੋਈ ਬਿਮਾਰੀ ਜਾਂ ਕੋਰਟੀਕੋਸਟੀਰੋਇਡ ਖਾਸ ਤੌਰ ’ਤੇ ਲੰਮੇ ਸਮੇਂ ਤੱਕ ਅੱਖਾਂ ਦੀ ਦਵਾਈ ਪਾਉਣ ਵਾਲੇ ਕੁਝ ਵਿਅਕਤੀਆਂ ਲਈ ਵਧੇਰੇ ਜੋਖ਼ਮ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਸਾਧਾਰਣ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ, ਪੜ੍ਹਣ ਵਾਲੀਆਂ ਐਨਕਾਂ ਦਾ ਵਾਰ- ਵਾਰ ਬਦਲਣਾ, ਪ੍ਰਕਾਸ਼ ਦੇ ਆਲੇ ਦੁਆਲੇ ਰੰਗਦਾਰ ਚੱਕਰ, ਦ੍ਰਿਸ਼ਟੀ ਦੇ ਖੇਤਰ ਦਾ ਸੀਮਤ ਹੋਣਾ ਆਦਿ ਗਲੋਕੋਮਾ ਦੇ ਲੱਛਣ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਸਮਾਂ ਰਹਿੰਦਿਆਂ ਬਿਮਾਰੀ ਦੀ ਪਛਾਣ ਅਤੇ ਸਾਵਧਾਨੀਪੂਰਵਕ ਇਲਾਜ ਕਰਾਉਣ ਨਾਲ ਜ਼ਿਆਦਾਤਰ ਮਾਮਲਿਆਂ ਵਿੱਚ ਨਜ਼ਰ ਨੂੰ ਬਰਕਰਾਰ ਰੱਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ 40 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਸਮੇਂ ਸਮੇਂ ’ਤੇ ਆਪਣੀਆਂ ਅੱਖਾਂ ਦੀ ਜਾਂਚ ਕਰਾਉਣੀ ਚਾਹੀਦੀ ਹੈ। ਇਸ ਮੌਕੇ ਡਾ. ਅਮ੍ਰਿਤਪਾਲ ਕੌਰ, ਡਾ. ਨਵਨੀਤ ਬਾਂਸਲ, ਬੀਈਈ ਸ਼ਿਵਾਨੀ ਅਰੋੜਾ, ਜਗਰੂਪ ਸਿੰਘ ਅਤੇ ਬੂਟਾ ਸਿੰਘ, ਉਪਵੈਦ ਅਜੇ ਕੁਮਾਰ ਅਤੇ ਨਰਸਿੰਗ ਵਿਦਿਅਰਥਣਾਂ ਮੌਜੂਦ ਸਨ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਜੇਤੂ ਖਿਡਾਰੀਆਂ ਨੂੰ ਕਾਜੂ,ਬਦਾਮ ਅਤੇ ਦੇਸੀ ਘਿਓ ਨਾਲ ਕੀਤਾ ਗਿਆ ਸਨਮਾਨਿ

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 2 0 7 4
Users Today : 6
Users Yesterday : 17
Users Last 7 days : 126

ਰਾਸ਼ੀਫਲ