ਬਰਨਾਲਾ ਬਿਊਰੋ
ਭਦੌੜ ਦੇ ਸਰਕਾਰੀ ਹਸਪਤਾਲ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਸਥਾਨਕ ਲੋਕਾਂ ਨੂੰ ਉੱਚ ਪੱਧਰੀ ਡਾਕਟਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਡਾ. ਸਤਵੰਤ ਸਿੰਘ ਔਜਲਾ ਨੇ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।

ਜ਼ਿਕਰਯੋਗ ਹੈ ਕਿ ਡਾ. ਸਤਵੰਤ ਸਿੰਘ ਔਜਲਾ ਦਾ ਭਦੌੜ ਦੇ ਇਸ ਹਸਪਤਾਲ ਨਾਲ ਬਹੁਤ ਪੁਰਾਣਾ ਅਤੇ ਗੂੜ੍ਹਾ ਰਿਸ਼ਤਾ ਰਿਹਾ ਹੈ, ਕਿਉਂਕਿ ਇਸ ਤੋਂ ਪਹਿਲਾਂ ਉਹ ਸਾਲ ਦੋ ਹਜ਼ਾਰ ਤੇਰ੍ਹਾਂ ਵਿੱਚ ਇੱਥੇ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਸਾਲ ਦੋ ਹਜ਼ਾਰ ਤੇਰ੍ਹਾਂ ਵਿੱਚ ਹੀ ਉਹ ਇੱਥੋਂ ਬਦਲ ਕੇ ਧਨੌਲਾ ਚਲੇ ਗਏ ਸਨ। ਹੁਣ ਪੂਰੇ ਤੇਰ੍ਹਾਂ ਸਾਲਾਂ ਦੇ ਲੰਬੇ ਸਮੇਂ ਬਾਅਦ ਉਹ ਧਨੌਲਾ ਤੋਂ ਦੁਬਾਰਾ ਬਦਲ ਕੇ ਭਦੌੜ ਹਸਪਤਾਲ ਪਹੁੰਚੇ ਹਨ ਅਤੇ ਉਨ੍ਹਾਂ ਨੇ ਬਤੌਰ ਮੁੱਖ ਅਫ਼ਸਰ ਵਜੋਂ ਆਪਣਾ ਕਾਰਜਭਾਰ ਸਾਂਭਿਆ ਹੈ। ਉਨ੍ਹਾਂ ਦੇ ਦੁਬਾਰਾ ਭਦੌੜ ਆਉਣ ਨਾਲ ਹਸਪਤਾਲ ਦੇ ਅਮਲੇ ਅਤੇ ਸਥਾਨਕ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਹਸਪਤਾਲ ਪਹੁੰਚਣ ‘ਤੇ ਸਮੂਹ ਸਟਾਫ਼ ਮੈਂਬਰਾਂ ਅਤੇ ਇਲਾਕੇ ਦੀਆਂ ਵੱਖ-ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਜ਼ੋਰਦਾਰ ਸਵਾਗਤ ਕੀਤਾ ਗਿਆ।

ਇਸ ਮੌਕੇ ਡਾ. ਸਤਵੰਤ ਸਿੰਘ ਔਜਲਾ ਨੇ ਹਾਜ਼ਰ ਲੋਕਾਂ ਅਤੇ ਸਟਾਫ਼ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਪਹਿਲਾਂ ਭਦੌੜ ਹਸਪਤਾਲ ਵਿੱਚ ਤਨਦੇਹੀ ਨਾਲ ਸੇਵਾਵਾਂ ਨਿਭਾਈਆਂ ਸਨ, ਠੀਕ ਉਸੇ ਤਰ੍ਹਾਂ ਹੁਣ ਵੀ ਉਹ ਭਦੌੜ ਅਤੇ ਆਸ-ਪਾਸ ਦੇ ਇਲਾਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਨਗੇ।

ਉਨ੍ਹਾਂ ਹਸਪਤਾਲ ਦੀਆਂ ਮੁਸ਼ਕਿਲਾਂ ਬਾਰੇ ਗੱਲ ਕਰਦਿਆਂ ਭਰੋਸਾ ਦਿਵਾਇਆ ਕਿ ਹਸਪਤਾਲ ਵਿੱਚ ਸਟਾਫ਼ ਦੀ ਜੋ ਵੀ ਕਮੀ ਚੱਲ ਰਹੀ ਹੈ, ਉਸ ਨੂੰ ਜਲਦੀ ਹੀ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਰਕਾਰ ਦੀ ਮਦਦ ਨਾਲ ਪੂਰਾ ਕਰਵਾ ਲਿਆ ਜਾਵੇਗਾ ਤਾਂ ਜੋ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਭ ਨੂੰ ਸਮੇਂ ਸਿਰ ਉਚਿਤ ਇਲਾਜ ਮਿਲ ਸਕੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸੇਵਾ ਕੇਂਦਰ ਮੁਲਾਜ਼ਮਾਂ ਦੀ ਸੂਬਾ ਵਿਆਪੀ ਹੜਤਾਲ ਸੱਤਵੇਂ ਦਿਨ ਵੀ ਜਾਰੀ, ਕੰਪਨੀ ਸਿਸਟਮ ਖ਼ਤਮ ਹੋਣ ਤੱਕ ਸੰਘਰਸ਼ ਨਿਰੰਤਰ ਰੱਖਣ ਦਾ ਐਲਾਨ









Users Today : 10
Users Yesterday : 10
Users Last 7 days : 314