ਕਿਸਾਨ ਝੋਨੇ ਦੀ ਸਿੱਧੀ ਬਿਜਾਈ ਅਪਣਾ ਕੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਲਈ 10 ਮਈ ਤੋਂ ਕਰਵਾਉਣ ਰਜਿਸਟ੍ਰੇਸ਼ਨ: ਡਾ. ਸੁਖਪਾਲ ਗਿੱਲ
ਬਰਨਾਲਾ ਬਿਊਰੋ 2 ਮਈ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਤੇ ਖੇਤੀ ਖਰਚੇ ਘਟਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਸਾਲ 2026-27 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਮੁਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਗਿੱਲ ਨੇ ਦੱਸਿਆ ਕਿ ਸਿੱਧੀ ਬਿਜਾਈ ਨਾਲ ਨਾ ਸਿਰਫ਼ 15 ਤੋਂ 20 ਫੀਸਦੀ ਪਾਣੀ ਦੀ ਬਚਤ ਹੁੰਦੀ ਹੈ। ਸਗੋਂ ਇਸ ਨਾਲ ਲੇਬਰ ਦਾ ਖਰਚਾ ਵੀ ਘਟਦਾ ਹੈ ਤੇ ਜ਼ਮੀਨ ਦੀ ਸਿਹਤ ’ਚ ਸੁਧਾਰ ਹੁੰਦਾ ਹੈ। ਉਨ੍ਹਾਂ ਬਰਨਾਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰਵਾਇਤੀ ਕੱਦੂ ਵਾਲੀ ਵਿਧੀ ਨੂੰ ਛੱਡ ਕੇ ਵਾਤਾਵਰਣ ਪੱਖੀ ਇਸ ਨਵੀਂ ਤਕਨੀਕ ਨੂੰ ਅਪਣਾਉਣ। ਡਾ. ਗਿੱਲ ਨੇ ਦੱਸਿਆ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਵਿਭਾਗ ਦੇ ਪੋਰਟਲ `ਤੇ ਰਜਿਸਟ੍ਰੇਸ਼ਨ ਕਰਵਾਉਣੀ ਜ਼ਰੂਰੀ ਹੈ। ਕਿਸਾਨ ਵੀਰ ਵੈੱਬਸਾਈਟ ’ਤੇ ਜਾ ਕੇ ਖੁਦ ਵੀ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਆਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ 10 ਮਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਕਿਸਾਨ ਆਪਣੇ ਆਧਾਰ ਕਾਰਡ, ਬੈਂਕ ਖਾਤੇ ਦੇ ਵੇਰਵੇ ਅਤੇ ਜ਼ਮੀਨ ਦੀ ਜਾਣਕਾਰੀ (ਖੇਵਟ\ਖਤੌਨੀ ਨੰਬਰ) ਨਾਲ ਪੋਰਟਲ `ਤੇ ਆਪਣਾ ਇੰਦਰਾਜ ਕਰ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਵਲੋਂ ਅਪਲਾਈ ਹੋਈਆਂ ਅਰਜੀਆਂ ਦੀ ਤਸਦੀਕ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੀਆਂ ਟੀਮਾਂ ਵਲੋਂ 15 ਜੁਲਾਈ ਤੋਂ 15 ਅਗਸਤ ਦੇ ਦਰਮਿਆਨ ਕੀਤੀ ਜਾਵੇਗੀ। ਸਫਲ ਤਸਦੀਕ ਤੋਂ ਬਾਅਦ ਪ੍ਰੋਤਸਾਹਨ ਰਾਸ਼ੀ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ’ਚ ਟ੍ਰਾਂਸਫਰ ਕਰ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਬਲਾਕ ਦੇ ਖੇਤੀਬਾੜੀ ਦਫ਼ਤਰ ਜਾਂ ਖੇਤੀਬਾੜੀ ਵਿਕਾਸ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਕਿਸਾਨ ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਜਗਜੀਤਪੁਰਾ ਟੋਲ ਪਲਾਜ਼ਾ ਨੇੜੇ ਰੁਕਵਾਇਆ ਜ਼ਮੀਨ ਦਾ ਵਾਰੰਟ ਕਬਜ਼ਾ
Post Views: 56









Users Today : 0
Users Yesterday : 43
Users Last 7 days : 347