ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਨਸ਼ਾਖੋਰੀ ਤੇ ਤਸਕਰੀ ਸਾਂਝੇ ਸਹਿਯੋਗ ਨਾਲ ਹੀ ਸੰਭਵ”

ਨਸ਼ਾਖੋਰੀ ਤੇ ਤਸਕਰੀ ਸਾਂਝੇ ਸਹਿਯੋਗ ਨਾਲ ਹੀ ਸੰਭਵ”

ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ ਹੇਠ ਹੋਈ ਇਸ ਸੰਪਰਕ ਮੀਟਿੰਗ ਵਿੱਚ ਬਰਨਾਲਾ ਜ਼ਿਲ੍ਹੇ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜੀਆਂ ਪੇਂਡੂ ਕਮੇਟੀਆਂ ਦੇ ਨਾਲ ਨਾਲ ਵੱਡੀ ਗਿਣਤੀ ਪੰਚਾਂ ਸਰਪੰਚਾਂ ਅਤੇ ਹੋਰ ਮੋਹਤਬਰ ਵਿਅਕਤੀਆਂ ਨੇ ਸ਼ਿਰਕਤ ਕੀਤੀ।
ਨਸ਼ਾਖੋਰੀ ਤੇ ਤਸਕਰੀ ਸਾਂਝੇ ਸਹਿਯੋਗ ਨਾਲ ਹੀ ਸੰਭਵ"

ਬਰਨਾਲਾ ਪੁਲਿਸ ਦੀ ‘ਸੰਪਰਕ ਮੀਟਿੰਗ‘ ਵਿੱਚ ਪਹੁੰਚੇ ਡੀਆਈਜੀ ਕੁਲਦੀਪ ਸਿੰਘ ਚਾਹਲ

ਬਰਨਾਲਾ ਬਿਊਰੋ 26 ਮਾਰਚ

ਬਰਨਾਲਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ‘ ਮੁਹਿੰਮ ਤਹਿਤ ਇੱਕ ਪ੍ਰਭਾਵਸ਼ਾਲੀ ‘ਸੰਪਰਕ ਮੀਟਿੰਗ‘ ਦਾ ਆਯੋਜਨ ਇਥੇ ਇੱਕ ਨਿੱਜੀ ਸਕੂਲ ਚ ਕੀਤਾ ਗਿਆ। ‌ਇਸ ਮੌਕੇ ਪਟਿਆਲਾ ਰੇਂਜ ਦੇ ਡੀਆਈਜੀ ਕੁਲਦੀਪ ਸਿੰਘ ਚਾਹਲ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ‌

          ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ ਹੇਠ ਹੋਈ ਇਸ ਸੰਪਰਕ ਮੀਟਿੰਗ ਵਿੱਚ ਬਰਨਾਲਾ ਜ਼ਿਲ੍ਹੇ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜੀਆਂ ਪੇਂਡੂ ਕਮੇਟੀਆਂ ਦੇ ਨਾਲ ਨਾਲ ਵੱਡੀ ਗਿਣਤੀ ਪੰਚਾਂ ਸਰਪੰਚਾਂ ਅਤੇ ਹੋਰ ਮੋਹਤਬਰ ਵਿਅਕਤੀਆਂ ਨੇ ਸ਼ਿਰਕਤ ਕੀਤੀ। ‌ਇਸ ਮੌਕੇ ਆਪਣੇ ਸੰਬੋਧਨ ਦੌਰਾਨ ਡੀਆਈਜੀ ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਕੋਈ ਵੀ ਸਮਾਜਿਕ ਕੁਰੀਤੀ ਅਜਿਹੀ ਨਹੀਂ ਜਿਸ ‘ਤੇ ਕਾਬੂ ਨਾ ਪਾਇਆ ਜਾ ਸਕਦਾ ਹੋਵੇ ਇਸੇ ਤਰ੍ਹਾਂ ਨਸ਼ਾ ਵੀ ਇੱਕ ਸਮਾਜਿਕ ਕੁਰੀਤੀ ਹੈ, ਜਿਸ ਉੱਪਰ ਕਾਬੂ ਪਾਇਆ ਜਾ ਸਕਦਾ ਹੈ ਪ੍ਰੰਤੂ ਨਸ਼ਾਖੋਰੀ ਤੇ ਨਸ਼ਾ ਤਸਕਰੀ ਨੂੰ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਏਕਤਾ ਨਾਲ ਅੱਗੇ ਵਧਣਾ ਹੋਵੇਗਾ। ‌ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਪੁਲਿਸ ਦੀਆਂ ਜ਼ਿਕਰਯੋਗ ਪ੍ਰਾਪਤੀਆਂ ਹਨ। ਉਨ੍ਹਾਂ‌ ਦੱਸਿਆ ਕਿ ਇਹੋ ਜਿਹੀਆਂ ਸੰਪਰਕ ਮੀਟਿੰਗਾਂ ਦਾ ਮਕਸਦ ਹੈ ਕਿ ਇੱਕ ਪਲੇਟਫਾਰਮ ‘ਤੇ ਬੈਠ ਕੇ ਪਬਲਿਕ ਨਾਲ ਸਿੱਧੇ ਤੌਰ ‘ਤੇ ਨਸ਼ਿਆਂ ਸੰਬੰਧੀ ਸੰਵਾਦ ਰਚਾਇਆ ਜਾਵੇ। ਉਹਨਾਂ ਦੱਸਿਆ ਕਿ ਪਟਿਆਲਾ ਰੇਂਜ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ ਕਰੀਬ 2500 ਮੁਕੱਦਮੇ ਦਰਜ ਕੀਤੇ ਗਏ ਹਨ। ਇਸ ਮੌਕੇ ਐਸਐਸਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਨੇ ਕਿਹਾ ਕਿ ਬਰਨਾਲਾ ‘ਚ ਨਸ਼ਾ ਤਸਕਰੀ ਅਤੇ ਨਸ਼ਾਖੋਰੀ ਦੇ ਖ਼ਿਲਾਫ਼ ਮੁਹਿੰਮ ਦੇ ਉਸਾਰੂ ਨਤੀਜੇ ਸਾਹਮਣੇ ਆ ਰਹੇ ਹਨ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕਾਨੂੰਨੀ ਸਖ਼ਤੀ ਦੇ ਨਾਲ ਨਾਲ ਆਮ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਨਸ਼ਾਖੋਰੀ ਤੇ ਨਸ਼ਾ ਤਸਕਰੀ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣ ਤੱਕ ਇਹ ਮੁਹਿੰਮ ਜਾਰੀ ਰਹੇਗੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰਾਂ ਦੀ ਸੂਚਨਾ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ, ਕਿਉਂਕਿ ਨਸ਼ਾ ਇੱਕ ਅਜਿਹਾ ਮੁੱਦਾ ਹੈ ਜਿਸ ਵਿੱਚ ਲੋਕਾਂ ਦੀ ਸਿੱਧੇ ਤੌਰ ‘ਤੇ ਸ਼ਮੂਲੀਅਤ ਜਰੂਰੀ ਹੈ। ਇਸ ਮੌਕੇ ਐਸਪੀ ਅਸ਼ੋਕ ਕੁਮਾਰ, ਡੀਐਸਪੀ ਸਤਬੀਰ ਸਿੰਘ ਬੈਂਸ, ਡੀਐਸਪੀ ਤਪਾ ਗੁਰਪ੍ਰੀਤ ਸਿੰਘ ਸਿੱਧੂ ਸਮੇਤ ਬਰਨਾਲਾ ਦੇ ਕਈ ਥਾਣਿਆਂ ਦੇ ਮੁੱਖ ਅਫ਼ਸਰ ਅਤੇ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀਆਂ ਨਸ਼ਾ ਵਿਰੋਧੀ ਕਮੇਟੀਆਂ ਦੇ ਮੈਂਬਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 ਕੈਪਸ਼ਨ – ਬਰਨਾਲਾ ਵਿਖੇ ਸੰਪਰਕ ਮੀਟਿੰਗ ਦੌਰਾਨ ਮੀਡੀਆ ਦੇ ਰੂ ਬ ਰੂ ਹੁੰਦੇ ਹੋਏ ਡੀਆਈਜੀ ਕੁਲਦੀਪ ਸਿੰਘ ਚਾਹਲ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ     ਕਿਸਾਨ ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਰੋਕੀ ਮਜ਼ਦੂਰ ਦੇ ਘਰ ਦੀ ਕੁਰਕੀ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 3 1
Users Today : 2
Users Yesterday : 120
Users Last 7 days : 342

ਰਾਸ਼ੀਫਲ

error: Content is protected !!