ਬਰਨਾਲਾ ਬਿਊਰੋ
ਮੋਹਾਲੀ ਦੇ ਬਨੂੜ ਨੇੜਲੇ ਪਿੰਡ ਟੰਗੌਰੀ ਵਿੱਚ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲਿਆਂ ਨੂੰ ਫੜਨ ਗਈ ਪੁਲਿਸ ਟੀਮ ‘ਤੇ ਨਸ਼ਾ ਤਸਕਰਾਂ ਵੱਲੋਂ ਜਾਨਲੇਵਾ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਖ਼ੂਨੀ ਝੜਪ ਵਿੱਚ ਪੁਲਿਸ ਦੇ ਦੋ ਸਿਪਾਹੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਘਟਨਾ ਸ਼ਨੀਵਾਰ ਸ਼ਾਮ ਦੀ ਦੱਸੀ ਜਾ ਰਹੀ ਹੈ ਜਦੋਂ ਗੁਪਤ ਸੂਚਨਾ ਦੇ ਆਧਾਰ ‘ਤੇ ਕੇਂਦਰੀ ਜਾਂਚ ਏਜੰਸੀ ਦੀ ਟੀਮ ਨੂੰ ਪਿੰਡ ਟੰਗੌਰੀ ਵਿੱਚ ਹੈਰੋਇਨ ਦੀ ਇੱਕ ਬਹੁਤ ਵੱਡੀ ਖੇਪ ਦੀ ਖਰੀਦ ਵੇਚ ਹੋਣ ਦੀ ਜਾਣਕਾਰੀ ਮਿਲੀ ਸੀ। ਸੂਚਨਾ ਮਿਲਦਿਆਂ ਹੀ ਜਦੋਂ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਇਲਾਕੇ ਦੀ ਘੇਰਾਬੰਦੀ ਕੀਤੀ ਤਾਂ ਨਸ਼ਾ ਤਸਕਰਾਂ ਨੇ ਆਪਣੇ ਆਪ ਨੂੰ ਪੁਲਿਸ ਹੱਥੋਂ ਘਿਰਿਆ ਹੋਇਆ ਦੇਖ ਕੇ ਤੁਰੰਤ ਆਪਣੇ ਹੋਰਨਾਂ ਸਾਥੀਆਂ ਨੂੰ ਮੌਕੇ ‘ਤੇ ਬੁਲਾ ਲਿਆ। ਇਸ ਤੋਂ ਬਾਅਦ ਤਸਕਰਾਂ ਅਤੇ ਉਨ੍ਹਾਂ ਦੇ ਹਥਿਆਰਬੰਦ ਸਾਥੀਆਂ ਨੇ ਪੁਲਿਸ ਟੀਮ ‘ਤੇ ਤਾਬੜਤੋੜ ਗੋਲੀਆਂ ਬਰਸਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਨਾਲ ਹੀ ਤਲਵਾਰਾਂ ਨਾਲ ਵੀ ਜਾਨਲੇਵਾ ਹਮਲਾ ਕਰ ਦਿੱਤਾ। ਇਸ ਅਚਾਨਕ ਹੋਏ ਹਮਲੇ ਦੌਰਾਨ ਪੁਲਿਸ ਸਿਪਾਹੀ ਪਰਮਜੀਤ ਸਿੰਘ ਨੂੰ ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਦੋਂ ਕਿ ਦੂਜੇ ਸਿਪਾਹੀ ਜਗਜੀਤ ਸਿੰਘ ‘ਤੇ ਹਮਲਾਵਰਾਂ ਨੇ ਤਲਵਾਰਾਂ ਨਾਲ ਕਈ ਵਾਰ ਕੀਤੇ ਜਿਸ ਨਾਲ ਉਹ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਪੁਲਿਸ ਟੀਮ ‘ਤੇ ਹਮਲਾ ਕਰਨ ਤੋਂ ਬਾਅਦ ਨਸ਼ਾ ਤਸਕਰ ਅਤੇ ਉਨ੍ਹਾਂ ਦੇ ਸਾਥੀ ਮੌਕੇ ਦਾ ਫ਼ਾਇਦਾ ਚੁੱਕਦੇ ਹੋਏ ਉੱਥੋਂ ਫ਼ਰਾਰ ਹੋਣ ਵਿੱਚ ਸਫ਼ਲ ਹੋ ਗਏ। ਘਟਨਾ ਤੋਂ ਤੁਰੰਤ ਬਾਅਦ ਬਾਕੀ ਪੁਲਿਸ ਮੁਲਾਜ਼ਮਾਂ ਨੇ ਜ਼ਖ਼ਮੀ ਹੋਏ ਦੋਵਾਂ ਸਿਪਾਹੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ। ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਹੈ। ਪੁਲਿਸ ਵੱਲੋਂ ਫ਼ਰਾਰ ਹੋਏ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਲਈ ਚਾਰੇ ਪਾਸੇ ਸਖ਼ਤ ਨਾਕਾਬੰਦੀ ਕਰ ਕੇ ਵੱਡੇ ਪੱਧਰ ‘ਤੇ ਛਾਪੇਮਾਰੀ ਅਤੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਫ਼ਰਜ਼ੀਵਾੜਾ ਕਰਨ ਵਾਲੇ ਜਲੰਧਰ ਦੇ ਨਿੱਜੀ ਹਸਪਤਾਲ ‘ਤੇ ਸਿਹਤ ਮੰਤਰੀ ਦੀ ਵੱਡੀ ਕਾਰਵਾਈ, ਪੈਨਲ ਤੋਂ ਕੀਤਾ ਬਾਹਰ









Users Today : 2
Users Yesterday : 14
Users Last 7 days : 173