ਬਰਨਾਲਾ ਬਿਊਰੋ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੋਏ ਸੁਧਾਰਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੀ ਪੂਰੀ ਤਰ੍ਹਾਂ ਕਾਇਆ ਕਲਪ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੇ ਸਮੇਂ ਦੌਰਾਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਸਿੱਖਿਆ ਮੰਤਰੀ ਅਨੁਸਾਰ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਦਿਆਂ 9 ਹਜ਼ਾਰ ਨਵੇਂ ਕਲਾਸਰੂਮ, 13920 ਨਵੇਂ ਟਾਇਲਟ ਅਤੇ 5 ਹਜ਼ਾਰ ਤੋਂ ਵੱਧ ਆਧੁਨਿਕ ਕੰਪਿਊਟਰ ਲੈਬਾਂ ਦਾ ਨਿਰਮਾਣ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ 99 ਫ਼ੀਸਦੀ ਸਰਕਾਰੀ ਸਕੂਲਾਂ ਵਿੱਚ ਵਾਈ-ਫਾਈ ਦੀ ਸੁਵਿਧਾ ਉਪਲਬਧ ਕਰਵਾਈ ਜਾ ਚੁੱਕੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਡਿਜੀਟਲ ਸਿੱਖਿਆ ਨਾਲ ਜੋੜਿਆ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਵਿਸ਼ੇਸ਼ ਟ੍ਰੇਨਿੰਗ ਵੀ ਕਰਵਾਈ ਜਾ ਰਹੀ ਹੈ ਅਤੇ ਹਜ਼ਾਰਾਂ ਕਲਾਸਰੂਮਾਂ ਨੂੰ ਅਪਗ੍ਰੇਡ ਕਰਕੇ ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਗਿਆ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸਪੈਸ਼ਲ ਕੇਡਰ ਅਧਿਆਪਕਾਂ ਦਾ ਧਰਨਾ ਛੇਵੇਂ ਦਿਨ ਵੀ ਜਾਰੀ, ਹੱਲ ਨਾ ਨਿਕਲਣ ’ਤੇ 19 ਅਗਸਤ ਨੂੰ ਗੰਭੀਰਪੁਰੇ ਵਿਖੇ ਕੈਂਡਲ ਮਾਰਚ ਕੱਢਣ ਦਾ ਐਲਾਨ









Users Today : 26
Users Yesterday : 24
Users Last 7 days : 195