Home » ਪ੍ਰਮੁੱਖ ਖ਼ਬਰਾਂ » ਐੱਸਐੱਸਡੀ ਕਾਲਜ ਬਰਨਾਲਾ ਦੇ ਵਿਦਿਆਰਥੀਆਂ ਵਲੋਂ ਟ੍ਰਾਈਡੈਂਟ ਗਰੁੱਪ ਦਾ ਵਿਦਿਅਕ ਤੇ ਉਦਯੋਗਿਕ ਦੌਰਾ

ਐੱਸਐੱਸਡੀ ਕਾਲਜ ਬਰਨਾਲਾ ਦੇ ਵਿਦਿਆਰਥੀਆਂ ਵਲੋਂ ਟ੍ਰਾਈਡੈਂਟ ਗਰੁੱਪ ਦਾ ਵਿਦਿਅਕ ਤੇ ਉਦਯੋਗਿਕ ਦੌਰਾ

ਐੱਸਐੱਸਡੀ ਕਾਲਜ ਬਰਨਾਲਾ ਦੇ ਕਾਮਰਸ ਵਿਭਾਗ ਤੇ ਭੌਤਿਕ ਵਿਗਿਆਨ ਵਿਭਾਗ ਵਲੋਂ ਸਾਂਝੇ ਤੌਰ ’ਤੇ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਨ ਤੇ ਉਨ੍ਹਾਂ ਨੂੰ ਉਦਯੋਗਿਕ ਜਗਤ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਉਣ ਲਈ ਵਿਸ਼ਵ ਪ੍ਰਸਿੱਧ ਟ੍ਰਾਈਡੈਂਟ ਗਰੁੱਪ ਦਾ ਇਕ ਪ੍ਰੇਰਣਾਦਾਇਕ ਉਦਯੋਗਿਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਮੁਖ ਉਦੇਸ਼ ਵਿਦਿਆਰਥੀਆਂ ਨੂੰ ਜਮਾਤਾਂ ’ਚ ਪੜ੍ਹਾਏ ਜਾਂਦੇ ਸਿਧਾਂਤਕ ਗਿਆਨ ਨੂੰ ਉਦਯੋਗਿਕ ਮਾਹੌਲ ’ਚ ਅਮਲੀ ਰੂਪ ’ਚ ਦੇਖਣ ਤੇ ਸਮਝਣ ਦਾ ਮੌਕਾ ਪ੍ਰਦਾਨ ਕਰਨਾ ਸੀ।
ਐੱਸਐੱਸਡੀ ਕਾਲਜ ਬਰਨਾਲਾ ਦੇ ਵਿਦਿਆਰਥੀਆਂ ਵਲੋਂ ਟ੍ਰਾਈਡੈਂਟ ਗਰੁੱਪ ਦਾ ਵਿਦਿਅਕ ਤੇ ਉਦਯੋਗਿਕ ਦੌਰਾ
[responsivevoice_button voice="Hindi Male"]

ਕਿਤਾਬੀ ਗਿਆਨ ਨੂੰ ਵਿਹਾਰਕ ਰੂਪ ਚ ਸਮਝਣ ਲਈ ਕਾਮਰਸ ਤੇ ਭੌਤਿਕ ਵਿਗਿਆਨ ਵਿਭਾਗ ਵਲੋਂ ਸਾਂਝਾ ਉਪਰਾਲਾ

ਬਰਨਾਲਾ ਬਿਊਰੋ 7 ਅਪ੍ਰੈਲ

 ਐੱਸਐੱਸਡੀ ਕਾਲਜ ਬਰਨਾਲਾ ਦੇ ਕਾਮਰਸ ਵਿਭਾਗ ਤੇ ਭੌਤਿਕ ਵਿਗਿਆਨ ਵਿਭਾਗ ਵਲੋਂ ਸਾਂਝੇ ਤੌਰ ਤੇ ਵਿਦਿਆਰਥੀਆਂ ਦੇ ਗਿਆਨ ਚ ਵਾਧਾ ਕਰਨ ਤੇ ਉਨ੍ਹਾਂ ਨੂੰ ਉਦਯੋਗਿਕ ਜਗਤ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਉਣ ਲਈ ਵਿਸ਼ਵ ਪ੍ਰਸਿੱਧ ਟ੍ਰਾਈਡੈਂਟ ਗਰੁੱਪ ਦਾ ਇਕ ਪ੍ਰੇਰਣਾਦਾਇਕ ਉਦਯੋਗਿਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਮੁਖ ਉਦੇਸ਼ ਵਿਦਿਆਰਥੀਆਂ ਨੂੰ ਜਮਾਤਾਂ ਚ ਪੜ੍ਹਾਏ ਜਾਂਦੇ ਸਿਧਾਂਤਕ ਗਿਆਨ ਨੂੰ ਉਦਯੋਗਿਕ ਮਾਹੌਲ ਚ ਅਮਲੀ ਰੂਪ ਚ ਦੇਖਣ ਤੇ ਸਮਝਣ ਦਾ ਮੌਕਾ ਪ੍ਰਦਾਨ ਕਰਨਾ ਸੀ। ਕਾਲਜ ਦੇ ਪ੍ਰਿੰਸੀਪਲ ਡਾ. ਰਾਕੇਸ਼ ਜਿੰਦਲ ਤੇ ਜਨਰਲ ਸਕੱਤਰ ਸ਼ਿਵ ਸਿੰਗਲਾ ਵਲੋਂ ਇਸ ਵਿਦਿਅਕ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਆਪਣੇ ਸੰਦੇਸ਼ ਚ ਕਿਹਾ ਕਿ ਅਜੋਕੇ ਮੁਕਾਬਲੇਬਾਜ਼ੀ ਵਾਲੇ ਦੌਰ ਚ ਸਿਰਫ਼ ਕਿਤਾਬੀ ਗਿਆਨ ਕਾਫ਼ੀ ਨਹੀਂ ਹੈ। ਵਿਦਿਆਰਥੀਆਂ ਲਈ ਵਿਹਾਰਕ ਅਨੁਭਵ ਹੋਣਾ ਬੇਹੱਦ ਜ਼ਰੂਰੀ ਹੈ। ਅਜਿਹੇ ਦੌਰੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਚ ਵਾਧਾ ਕਰਦੇ ਹਨ ਤੇ ਉਨ੍ਹਾਂ ਨੂੰ ਭਵਿੱਖ ਦੀਆਂ ਪੇਸ਼ੇਵਰ ਚੁਣੌਤੀਆਂ ਲਈ ਮਾਨਸਿਕ ਤੌਰ ਤੇ ਤਿਆਰ ਕਰਦੇ ਹਨ। ਇਹ ਦੌਰਾ ਕਾਮਰਸ ਵਿਭਾਗ ਦੀ ਮੁਖੀ ਪ੍ਰੋ. ਹਰਪ੍ਰੀਤ ਕੌਰ ਤੇ ਭੌਤਿਕ ਵਿਗਿਆਨ ਵਿਭਾਗ ਦੀ ਮੁਖੀ ਡਾ. ਨਵਦੀਪ ਕੌਰ ਦੀ ਯੋਗ ਅਗਵਾਈ ਹੇਠ ਨੇਪਰੇ ਚੜ੍ਹਿਆ। ਉਨ੍ਹਾਂ ਦੇ ਨਾਲ ਸਹਾਇਕ ਪ੍ਰੋਫੈਸਰ ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਸ਼ਿਫਾਲੀ ਤੇ ਪ੍ਰੋ. ਨਰੇਸ਼ ਕੁਮਾਰ ਨੇ ਵੀ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ। ਅਧਿਆਪਕਾਂ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਉਤਪਾਦਨ ਤੋਂ ਲੈ ਕੇ ਪੈਕੇਜਿੰਗ ਤਕ ਦੇ ਹਰ ਪੜਾਅ ਨੂੰ ਬਹੁਤ ਨੇੜਿਓਂ ਦੇਖਿਆ। ਜੋ ਉਨ੍ਹਾਂ ਦੇ ਅਕਾਦਮਿਕ ਪ੍ਰੋਜੈਕਟਾਂ ਚ ਵੀ ਸਹਾਈ ਹੋਵੇਗਾ। ਦੌਰੇ ਦੇ ਅਖੀਰ ਚ ਐੱਸਐੱਸਡੀ ਕਾਲਜ ਦੀ ਪ੍ਰਬੰਧਕੀ ਕਮੇਟੀ ਤੇ ਸਟਾਫ਼ ਵਲੋਂ ਟ੍ਰਾਈਡੈਂਟ ਗਰੁੱਪ ਦੀ ਸਮੁੱਚੀ ਟੀਮ ਦਾ ਦਿਲੋਂ ਧੰਨਵਾਦ ਕੀਤਾ ਗਿਆ। ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਉਦਯੋਗਿਕ ਕੰਪਲੈਕਸ ਚ ਸਿੱਖਣ ਦਾ ਇਹ ਸੁਨਹਿਰੀ ਮੌਕਾ ਪ੍ਰਦਾਨ ਕੀਤਾ। ਵਿਦਿਆਰਥੀਆਂ ਨੇ ਵੀ ਇਸ ਦੌਰੇ ਨੂੰ ਬਹੁਤ ਹੀ ਗਿਆਨਵਾਨ ਤੇ ਪ੍ਰੇਰਣਾਦਾਇਕ ਦੱਸਿਆ।

ਉਤਪਾਦਨ ਤੇ ਪ੍ਰਬੰਧਕੀ ਢਾਂਚੇ ਦੀ ਜਾਣਕਾਰੀ ਕੀਤੀ ਹਾਸਿਲ

ਇਸ ਦੌਰੇ ਦੌਰਾਨ ਟ੍ਰਾਈਡੈਂਟ ਗਰੁੱਪ ਦੇ ਪ੍ਰਤੀਨਿਧੀ ਅਮਨਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਅਗਵਾਈ ਕੀਤੀ। ਉਨ੍ਹਾਂ ਨੇ ਫੈਕਟਰੀ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕਰਵਾਉਂਦਿਆਂ ਆਧੁਨਿਕ ਉਤਪਾਦਨ ਪ੍ਰਕਿਰਿਆ, ਵਸਤਾਂ ਦੀ ਗੁਣਵੱਤਾ ਦੀ ਪਰਖ ਤੇ ਉਦਯੋਗਿਕ ਪ੍ਰਬੰਧਨ ਦੇ ਅਹਿਮ ਪਹਿਲੂਆਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਵਿਦਿਆਰਥੀਆਂ ਨੇ ਬਹੁਤ ਹੀ ਉਤਸੁਕਤਾ ਨਾਲ ਮਸ਼ੀਨਾਂ ਦੀ ਕਾਰਜਪ੍ਰਣਾਲੀ ਤੇ ਉਦਯੋਗ ਚ ਵਰਤੇ ਜਾਂਦੇ ਸੁਰੱਖਿਆ ਮਾਪਦੰਡਾਂ ਬਾਰੇ ਸਵਾਲ ਪੁੱਛੇ ਤੇ ਜਾਣਕਾਰੀ ਹਾਸਿਲ ਕੀਤੀ।

ਉਦਯੋਗਿਕ ਜਗਤ ਦੇ ਅਨੁਸ਼ਾਸਨ ਤੇ ਕਾਰਪੋਰੇਟ ਸੱਭਿਆਚਾਰ ਨੂੰ ਨੇੜਿਓਂ ਕੀਤਾ ਮਹਿਸੂਸ

ਦੌਰੇ ਦੌਰਾਨ ਵਿਦਿਆਰਥੀਆਂ ਨੇ ਸਿਰਫ਼ ਮਸ਼ੀਨਾਂ ਦੀ ਕਾਰਜਪ੍ਰਣਾਲੀ ਹੀ ਨਹੀਂ ਦੇਖੀ। ਸਗੋਂ ਉਦਯੋਗਿਕ ਜਗਤ ਦੇ ਅਨੁਸ਼ਾਸਨ ਤੇ ਕਾਰਪੋਰੇਟ ਸੱਭਿਆਚਾਰ ਨੂੰ ਵੀ ਨੇੜਿਓਂ ਮਹਿਸੂਸ ਕੀਤਾ। ਭੌਤਿਕ ਵਿਗਿਆਨ ਦੇ ਵਿਦਿਆਰਥੀਆਂ ਨੇ ਜਿਥੇ ਆਧੁਨਿਕ ਤਕਨੀਕਾਂ ਤੇ ਮਸ਼ੀਨੀ ਊਰਜਾ ਦੇ ਸਿਧਾਂਤਾਂ ਨੂੰ ਅਮਲੀ ਰੂਪ ਚ ਸਮਝਿਆ। ਉੱਥੇ ਹੀ ਕਾਮਰਸ ਦੇ ਵਿਦਿਆਰਥੀਆਂ ਨੇ ਮਨੁੱਖੀ ਸਰੋਤ ਪ੍ਰਬੰਧਨ, ਵਪਾਰਕ ਰਣਨੀਤੀਆਂ ਤੇ ਵੱਡੇ ਪੱਧਰ `ਤੇ ਹੋਣ ਵਾਲੇ ਵਿੱਤੀ ਲੈਣ-ਦੇਣ ਦੇ ਪ੍ਰਬੰਧਾਂ ਬਾਰੇ ਅਹਿਮ ਨੁਕਤੇ ਸਿੱਖੇ। ਇਹ ਅਨੁਭਵ ਉਨ੍ਹਾਂ ਦੀ ਸੋਚਣ ਸ਼ਕਤੀ ਨੂੰ ਕਿਤਾਬੀ ਦਾਇਰੇ ਤੋਂ ਬਾਹਰ ਕੱਢ ਕੇ ਪੇਸ਼ੇਵਰ ਦੁਨੀਆ ਵੱਲ ਲੈ ਕੇ ਜਾਣ ਵਾਲਾ ਸਾਬਤ ਹੋਇਆ।

ਰੁਜ਼ਗਾਰ ਦੇ ਮੌਕੇ ਤੇ ਉਦਯੋਗਿਕ ਸਾਂਝ ਵਿਦਿਆਰਥੀਆਂ ਲਈ ਲਾਹੇਵੰਦ

ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਅਧਿਆਪਕਾਂ ਨੇ ਦੱਸਿਆ ਕਿ ਅਜਿਹੇ ਵਿਦਿਅਕ ਦੌਰਿਆਂ ਦਾ ਇਕ ਹੋਰ ਅਹਿਮ ਪਹਿਲੂ ਵਿਦਿਆਰਥੀਆਂ ਨੂੰ ਭਵਿੱਖ ਚ ਮਿਲਣ ਵਾਲੇ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣੂ ਕਰਵਾਉਣਾ ਵੀ ਹੈ। ਟ੍ਰਾਈਡੈਂਟ ਵਰਗੇ ਵੱਡੇ ਉਦਯੋਗਿਕ ਗਰੁੱਪ ਚ ਕੰਮ ਕਰਨ ਦੇ ਮਾਹੌਲ ਨੂੰ ਦੇਖ ਕੇ ਵਿਦਿਆਰਥੀ ਕਾਫ਼ੀ ਉਤਸ਼ਾਹਿਤ ਨਜ਼ਰ ਆਏ। ਕਾਲਜ ਪ੍ਰਬੰਧਕਾਂ ਨੇ ਵਿਸ਼ਵਾਸ ਦਿਵਾਇਆ ਕਿ ਭਵਿੱਖ ਚ ਵੀ ਅਜਿਹੇ ਉਦਯੋਗਿਕ-ਅਕਾਦਮਿਕ ਗਠਜੋੜ ਜਾਰੀ ਰੱਖੇ ਜਾਣਗੇ ਤਾਂ ਜੋ ਵਿਦਿਆਰਥੀ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਆਪਣੇ ਆਪ ਨੂੰ ਢਾਲ ਸਕਣ ਤੇ ਇਕ ਸਫਲ ਕਰੀਅਰ ਦੀ ਸ਼ੁਰੂਆਤ ਕਰ ਸਕਣ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ     ਲੁਧਿਆਣਾ ਦੇ ਸੀਰਤ ਹਸਪਤਾਲ `ਚ ਮਹਿਲ ਕਲਾਂ ਦੀ ਨੂੰਹ ਦੀ ਮੌਤ: ਡਾਕਟਰਾਂ `ਤੇ ਲਾਪਰਵਾਹੀ ਦੇ ਦੋਸ਼, ਹਸਪਤਾਲ ਅੱਗੇ ਲਗਾਇਆ ਧਰਨਾ

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 8 9 4
Users Today : 9
Users Yesterday : 16
Users Last 7 days : 197

ਰਾਸ਼ੀਫਲ