ਬਰਨਾਲਾ ਬਿਊਰੋ 17 ਅਪ੍ਰੈਲ
ਅੱਜ 220 ਕੇਵੀ ਗਰਿੱਡ ਮਹਿਲ ਕਲਾਂ ਵਿਖੇ ਸਮੂਹ ਬਿਜਲੀ ਮੁਲਾਜ਼ਮਾਂ ਵੱਲੋਂ ਜੁਆਇੰਟ ਫੋਰਮ ਪੰਜਾਬ ਅਤੇ ਏਕਤਾ ਮੰਚ ਪੰਜਾਬ ਦੇ ਸੱਦੇ ‘ਤੇ ਗੇਟ ਰੈਲੀ ਕਰਨ ਉਪਰੰਤ ਬਿਜਲੀ ਮੰਤਰੀ ਸੰਜੀਵ ਅਰੋੜਾ ਦੀ ਅਰਥੀ ਸਾੜੀ ਗਈ।ਗੇਟ ਰੈਲੀ ਨੂੰ ਸੰਬੋਧਨ ਕਰਦੇ ਹੋਏ ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਬਰਨਾਲਾ ਦੇ ਸਹਾਇਕ ਸਕੱਤਰ ਪ੍ਰਗਟ ਸਿੰਘ ਮੋਹਿਲ ਅਤੇ ਐਮ.ਐਸ.ਯੂ. ਦੇ ਨੌਜਵਾਨ ਆਗੂ ਅਮਰਿੰਦਰ ਸਿੰਘ ਬਲਿੰਗ ਨੇ ਦੱਸਿਆ ਕਿ ਕੱਲ੍ਹ ਚੰਡੀਗੜ੍ਹ ਵਿਖੇ ਬਿਜਲੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਬਿਜਲੀ ਮੰਤਰੀ ਨਾਲ ਮੀਟਿੰਗ ਕੀਤੀ ਗਈ ਸੀ, ਪਰ ਮੀਟਿੰਗ ਦੌਰਾਨ ਮੰਤਰੀ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਅੜੀਅਲ ਰਵੱਈਆ ਅਪਣਾਇਆ ਗਿਆ। ਇਸ ਦੇ ਵਿਰੋਧ ਵਜੋਂ ਅੱਜ ਸਮੁੱਚੇ ਪੰਜਾਬ ਵਿੱਚ ਅਰਥੀਆਂ ਸਾੜਨ ਦੇ ਫੈਸਲੇ ਨੂੰ ਲਾਗੂ ਕੀਤਾ ਗਿਆ। ਇਸ ਮੌਕੇ ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਬਰਨਾਲਾ ਦੇ ਸਕੱਤਰ ਕੁਲਵੀਰ ਸਿੰਘ ਔਲਖ, ਗੁਰਪ੍ਰੀਤ ਸਿੰਘ ਛੀਨੀਵਾਲ ਕਲਾਂ, ਕਿਰਨਜੀਤ ਸਿੰਘ ਸੰਘੇੜਾ ਅਤੇ ਗਗਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਨੂੰ ਕਿਸੇ ਵੀ ਹਾਲਤ ਵਿੱਚ ਲੋਕਾਂ ਵੱਲੋਂ ਬਿਜਲੀ ਬੋਰਡ ਨੂੰ ਦਾਨ ਕੀਤੀਆਂ ਜ਼ਮੀਨਾਂ ਨੂੰ ਵੇਚਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਬਿਜਲੀ ਮੁਲਾਜ਼ਮ ਸੰਘਰਸ਼ ਹੋਰ ਤੇਜ਼ ਕਰਨਗੇ ਅਤੇ ਸੰਘਰਸ਼ ਦੌਰਾਨ ਹੋਣ ਵਾਲੇ ਨੁਕਸਾਨ ਲਈ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਜ਼ਿੰਮੇਵਾਰ ਹੋਵੇਗੀ।ਆਗੂਆਂ ਨੇ ਦੋਸ਼ ਲਾਇਆ ਕਿ ਪਿਛਲੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਦਬਾਉਣ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਮੰਗਾਂ ਨੂੰ ਅਦਾਲਤਾਂ ਦੇ ਸਹਾਰੇ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਲੜਾਕੂ ਹੈ ਅਤੇ ਡੰਡੇ ਦੇ ਜ਼ੋਰ ਨਾਲ ਇਸ ਨੂੰ ਦਬਾਇਆ ਨਹੀਂ ਜਾ ਸਕਦਾ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਖ਼ਿਲਾਫ ਵੱਡੇ ਅਤੇ ਤਿੱਖੇ ਸੰਘਰਸ਼ ਕੀਤੇ ਜਾਣਗੇ।
ਗੇਟ ਰੈਲੀ ਦੌਰਾਨ ਬਿਜਲੀ ਮੰਤਰੀ, ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖ਼ਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਮੁਲਾਜ਼ਮਾਂ ਨੂੰ ਆਰ-ਪਾਰ ਦੀ ਲੜਾਈ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਗਿਆ।ਇਸ ਮੌਕੇ ਇੰਜੀਨੀਅਰ ਬਿਕਰਮਜੀਤ ਸਿੰਘ ਮੋਹਿਲ, ਜਸਵਿੰਦਰ ਸਿੰਘ ਚੰਨਣਵਾਲ, ਲਲਿਤ ਕੁਮਾਰ ਅਤੇ ਮਨਮੋਹਿਤ ਸਿੰਘ ਧਾਲੀਵਾਲ ਸਮੇਤ ਕਈ ਬਿਜਲੀ ਮੁਲਾਜ਼ਮ ਹਾਜ਼ਰ ਸਨ। ਅੰਤ ਵਿੱਚ ਸੁਖਵਿੰਦਰ ਸਿੰਘ ਚੁਹਾਣਕੇ ਕਲਾਂ ਨੇ ਰੈਲੀ ਵਿੱਚ ਪਹੁੰਚੇ ਮੁਲਾਜ਼ਮਾਂ ਦਾ ਧੰਨਵਾਦ ਕਰਦਿਆਂ ਆਉਣ ਵਾਲੇ ਸੰਘਰਸ਼ ਲਈ ਤਿਆਰ ਰਹਿਣ ਦੀ ਅਪੀਲ ਕੀਤੀ।
ਕੈਪਸ਼ਨ:220 ਕੇਵੀ ਗਰਿੱਡ ਮਹਿਲ ਕਲਾਂ ਵਿਖੇ ਗੇਟ ਰੈਲੀ ਕਰਦੇ ਬਿਜਲੀ ਮੁਲਾਜ਼ਮ।
ਹਰ ਤਰ੍ਹਾਂ ਨਵੀਆਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਜ਼ਮੀਨੀ ਵਿਵਾਦ ਨੇ ਖ਼ੂਨ ਦੇ ਰਿਸ਼ਤੇ ਕੀਤੇ ਤਾਰ-ਤਾਰ; ਛੋਟੇ ਭਰਾ ਨੇ ਟਰੈਕਟਰ ਚੜ੍ਹਾ ਕੇ ਕੀਤਾ ਵੱਡੇ ਭਰਾ ਦਾ ਬੇਰਹਿਮੀ ਨਾਲ ਕੀਤਾ ਕਤਲ








Users Today : 1
Users Yesterday : 26
Users Last 7 days : 125