ਬਰਨਾਲਾ ਬਿਊਰੋ
ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਛੁੱਟੀ ਵਾਲੇ ਦਿਨ ਭਾਵ ਸ਼ਨੀਵਾਰ ਅਤੇ ਐਤਵਾਰ ਨੂੰ ਸਕੂਲ ਖੋਲ੍ਹ ਕੇ ਵਿਸ਼ੇਸ਼ ਕੈਂਪਾਂ ਵਿੱਚ ਸਟਾਫ਼ ਨੂੰ ਹਾਜ਼ਰ ਰਹਿਣ ਦੇ ਸਰਕਾਰੀ ਹੁਕਮਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ। ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਅਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਇਹ ਫੈਸਲਾ ਤੁਰੰਤ ਵਾਪਸ ਨਾ ਲਿਆ ਤਾਂ ਸਮੁੱਚਾ ਅਧਿਆਪਕ ਵਰਗ ਆਪਣੇ ਤੌਰ ‘ਤੇ ਇਸ ਦਾ ਮੁਕੰਮਲ ਬਾਈਕਾਟ ਕਰਨ ਲਈ ਮਜਬੂਰ ਹੋਵੇਗਾ। ਸਿੱਖਿਆ ਵਿਭਾਗ ਦੇ ਸਕੱਤਰ ਵੱਲੋਂ ਗਿਆਰਾਂ ਅਤੇ ਬਾਰਾਂ ਜੁਲਾਈ ਨੂੰ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਨੂੰ ਨਾਦਰਸ਼ਾਹੀ ਫੁਰਮਾਨ ਦੱਸਦਿਆਂ ਜਥੇਬੰਦੀ ਨੇ ਕਿਹਾ ਕਿ ਅਜਿਹੇ ਗੈਰ-ਸਿਧਾਂਤਕ ਫੈਸਲਿਆਂ ਨੇ ਪਹਿਲਾਂ ਹੀ ਬੋਝ ਹੇਠ ਦੱਬੇ ਅਧਿਆਪਕਾਂ ਦੇ ਸਾਹ ਸੂਤੇ ਹੋਏ ਹਨ ਅਤੇ ਪੂਰਾ ਵਰਗ ਮਾਨਸਿਕ ਪ੍ਰੇਸ਼ਾਨੀ ਵਿੱਚੋਂ ਲੰਘ ਰਿਹਾ ਹੈ। ਯੂਨੀਅਨ ਦੇ ਮੁੱਖ ਆਗੂਆਂ ਹਰਜਿੰਦਰ ਪਾਲ ਸਿੰਘ ਪੰਨੂੰ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਈ ਅਤੇ ਹੋਰਨਾਂ ਨੇ ਪੰਜਾਬ ਭਰ ਦੀਆਂ ਸਾਰੀਆਂ ਅਧਿਆਪਕ ਜਥੇਬੰਦੀਆਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਜਦੋਂ ਸਰਕਾਰਾਂ ਹੱਦਾਂ ਬੰਨ੍ਹੇ ਟੱਪ ਜਾਣ ਤਾਂ ਆਪਸੀ ਮੱਤਭੇਦ ਭੁਲਾ ਕੇ ਆਪਣੇ ਹੱਕਾਂ ਦੀ ਰਾਖੀ ਲਈ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਹਿਲਾਂ ਹੀ ਸਭ ਦੇ ਝੰਡੇ ਇੱਕ ਹੁੰਦੇ ਤਾਂ ਅਧਿਆਪਕਾਂ ਨੂੰ ਆਪਣੀਆਂ ਨੌਕਰੀਆਂ ਅਤੇ ਤਰੱਕੀਆਂ ਬਚਾਉਣ ਲਈ ਵਾਰ-ਵਾਰ ਯੋਗਤਾ ਪ੍ਰੀਖਿਆਵਾਂ ਦੇਣ ਵਰਗੇ ਸੰਤਾਪ ਨਾ ਹੰਢਾਉਣੇ ਪੈਂਦੇ। ਆਗੂਆਂ ਨੇ ਸਪੱਸ਼ਟ ਕੀਤਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਭ ਧੜੇ ਇੱਕਜੁੱਟ ਹੋ ਕੇ ਸਰਕਾਰ ਦੇ ਅਜਿਹੇ ਜਬਰ ਵਿਰੁੱਧ ਇੱਕ ਝੰਡੇ ਹੇਠ ਖੜ੍ਹੇ ਹੋਣ ਤਾਂ ਜੋ ਅਧਿਆਪਕ ਵਿਰੋਧੀ ਨੀਤੀਆਂ ਨੂੰ ਨੱਥ ਪਾਈ ਜਾ ਸਕੇ। ਇਸ ਰੋਸ ਪ੍ਰਗਟਾਵੇ ਦੌਰਾਨ ਨਰੇਸ਼ ਪਨਿਆੜ, ਲਖਵਿੰਦਰ ਸਿੰਘ, ਨੀਰਜ ਅਗਰਵਾਲ ਅਤੇ ਹੋਰ ਬਹੁਤ ਸਾਰੇ ਆਗੂਆਂ ਨੇ ਵੀ ਸਰਕਾਰ ਦੀ ਇਸ ਅੜੀਅਲ ਪਹੁੰਚ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਸੇ ਵੀ ਕੀਮਤ ‘ਤੇ ਛੁੱਟੀ ਵਾਲੇ ਦਿਨ ਡਿਊਟੀ ਨਾ ਕਰਨ ਦਾ ਅਹਿਦ ਲਿਆ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਮਗਨਰੇਗਾ ਮੁਲਾਜ਼ਮਾਂ ਵੱਲੋਂ ਬਰਨਾਲਾ ਹੰਡਿਆਇਆ ਮਾਰਗ ‘ਤੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ, ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਤਿੱਖੇ ਸਵਾਲ ਪੁੱਛਣ ਦੀ ਚੇਤਾਵਨ









Users Today : 112
Users Yesterday : 96
Users Last 7 days : 657