ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਪੁਰਾਣੀ ਪੈਨਸ਼ਨ ਬਹਾਲੀ ਦੇ ਲੰਗੜੇ ਨੋਟੀਫਿਕੇਸ਼ਨ ਖ਼ਿਲਾਫ਼ ਰੋਸ: ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਡਿਪਟੀ ਸਪੀਕਰ ਦੇ ਦਫ਼ਤਰ ਬਾਹਰ ਚੇਤਾਵਨੀ ਪੱਤਰ ਚਿਪਕਾਇਆ

ਪੁਰਾਣੀ ਪੈਨਸ਼ਨ ਬਹਾਲੀ ਦੇ ਲੰਗੜੇ ਨੋਟੀਫਿਕੇਸ਼ਨ ਖ਼ਿਲਾਫ਼ ਰੋਸ: ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਡਿਪਟੀ ਸਪੀਕਰ ਦੇ ਦਫ਼ਤਰ ਬਾਹਰ ਚੇਤਾਵਨੀ ਪੱਤਰ ਚਿਪਕਾਇਆ

     ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਉਲੀਕੇ ਗਏ ਸਾਂਝੇ ਸੰਘਰਸ਼ ਦੀ ਲੜੀ ਤਹਿਤ ਤਹਿਸੀਲ ਗੜ੍ਹਸ਼ੰਕਰ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਥਾਨਕ ਬਿਜਲੀ ਦਫ਼ਤਰ ਵਿਖੇ ਇਕੱਠੇ ਹੋ ਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੌੜ੍ਹੀ ਦੇ ਦਫ਼ਤਰ ਵੱਲ ਵਿਸ਼ਾਲ ਮਾਰਚ ਕੀਤਾ ਅਤੇ ਦਫ਼ਤਰ ਦਾ ਘਿਰਾਓ ਕਰਦਿਆਂ ਜ਼ਬਰਦਸਤ
ਪੁਰਾਣੀ ਪੈਨਸ਼ਨ ਬਹਾਲੀ ਦੇ ਲੰਗੜੇ ਨੋਟੀਫਿਕੇਸ਼ਨ ਖ਼ਿਲਾਫ਼ ਰੋਸ: ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਡਿਪਟੀ ਸਪੀਕਰ ਦੇ ਦਫ਼ਤਰ ਬਾਹਰ ਚੇਤਾਵਨੀ ਪੱਤਰ ਚਿਪਕਾਇਆ

ਕੇਂਦਰੀ ਬਿਊਰੋ

                 ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਉਲੀਕੇ ਗਏ ਸਾਂਝੇ ਸੰਘਰਸ਼ ਦੀ ਲੜੀ ਤਹਿਤ ਤਹਿਸੀਲ ਗੜ੍ਹਸ਼ੰਕਰ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਥਾਨਕ ਬਿਜਲੀ ਦਫ਼ਤਰ ਵਿਖੇ ਇਕੱਠੇ ਹੋ ਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੌੜ੍ਹੀ ਦੇ ਦਫ਼ਤਰ ਵੱਲ ਵਿਸ਼ਾਲ ਮਾਰਚ ਕੀਤਾ ਅਤੇ ਦਫ਼ਤਰ ਦਾ ਘਿਰਾਓ ਕਰਦਿਆਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਡਿਪਟੀ ਸਪੀਕਰ ਦੀ ਗੈਰ-ਹਾਜ਼ਰੀ ਦੇ ਚੱਲਦਿਆਂ ਗੁੱਸੇ ਵਿੱਚ ਆਏ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਨਾਂ ਭੇਜਿਆ ਜਾਣ ਵਾਲਾ ਚੇਤਾਵਨੀ ਪੱਤਰ ਡਿਪਟੀ ਸਪੀਕਰ ਦੇ ਦਫ਼ਤਰ ਦੇ ਮੁੱਖ ਗੇਟ ਦੇ ਬਾਹਰ ਚਿਪਕਾ ਦਿੱਤਾ ਗਿਆ। ਇਸ ਮੌਕੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਮੋਰਚੇ ਅਤੇ ਮੰਚ ਦੇ ਸੂਬਾਈ ਆਗੂਆਂ ਸਤੀਸ਼ ਰਾਣਾ, ਕੁਲਦੀਪ ਸਿੰਘ ਖੰਨਾ, ਸ਼ਿਵ ਕੁਮਾਰ ਤਿਵਾੜੀ, ਕੁਲਦੀਪ ਦੌੜਕਾ ਅਤੇ ਮੱਖਣ ਸਿੰਘ ਵਾਹਿਦਪੁਰੀ ਨੇ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਸਬੰਧੀ ਵੱਟੀ ਹੋਈ ਲੰਮੀ ਚੁੱਪ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਆਗੂਆਂ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਪਿਛਲੇ ਤਨਖਾਹ ਕਮਿਸ਼ਨਾਂ ਵੱਲੋਂ ਦਿੱਤੇ ਲਾਭ ਖੋਹਣ ਦੇ ਨਾਲ-ਨਾਲ ਅਦਾਲਤਾਂ ਵੱਲੋਂ ਦਿੱਤੇ ਜਾਂਦੇ ਹੱਕੀ ਫੈਸਲਿਆਂ ਨੂੰ ਰੋਕਣ ਲਈ ਉੱਚ ਅਦਾਲਤਾਂ ਵਿੱਚ ਅਪੀਲਾਂ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਮਹਿਜ਼ ਇੱਕ ਲੰਗੜਾ ਨੋਟੀਫਿਕੇਸ਼ਨ ਜਾਰੀ ਕਰਕੇ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ ਅਤੇ ਅਸਲ ਵਿੱਚ ਇਸ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਇਸ ਤੋਂ ਇਲਾਵਾ ਪੇਂਡੂ ਭੱਤੇ ਅਤੇ ਸਰਹੱਦੀ ਭੱਤੇ ਸਮੇਤ ਸੈਂਤੀ ਭੱਤੇ ਸੋਧਣ ਦੇ ਨਾਂ ’ਤੇ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਹਨ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਅੱਧੀ ਰਿਪੋਰਟ ਹਾਲੇ ਤੱਕ ਜਾਰੀ ਹੀ ਨਹੀਂ ਕੀਤੀ ਗਈ। ਮੁਲਾਜ਼ਮਾਂ ਨੂੰ ਅਠਾਰਾਂ ਫ਼ੀਸਦੀ ਮਹਿੰਗਾਈ ਭੱਤਾ ਘੱਟ ਦਿੱਤਾ ਜਾ ਰਿਹਾ ਹੈ ਅਤੇ ਪਿਛਲਾ ਬਕਾਇਆ ਵੀ ਨਸੀਬ ਨਹੀਂ ਹੋਇਆ। ਇਸੇ ਤਰ੍ਹਾਂ ਮਿਡ-ਡੇ-ਮੀਲ, ਆਸ਼ਾ ਅਤੇ ਆਂਗਣਵਾੜੀ ਵਰਕਰਾਂ ਨੂੰ ਵੀ ਕੋਈ ਆਰਥਿਕ ਰਾਹਤ ਨਹੀਂ ਦਿੱਤੀ ਗਈ। ਇਸ ਰੋਸ ਪ੍ਰਦਰਸ਼ਨ ਵਿੱਚ ਰਾਮ ਜੀ ਦਾਸ, ਸ਼ਾਮ ਸੁੰਦਰ, ਨਰਿੰਦਰ ਕੁਮਾਰ, ਮਦਨ ਲਾਲ ਅਤੇ ਹੋਰਨਾਂ ਸਾਥੀਆਂ ਨੇ ਐਲਾਨ ਕੀਤਾ ਕਿ ਮੰਗਾਂ ਦੀ ਅਣਦੇਖੀ ਦੇ ਵਿਰੋਧ ਵਿੱਚ ਸਤਾਰਾਂ ਜੁਲਾਈ ਨੂੰ ਮੋਹਾਲੀ ਵਿਖੇ ਕੀਤੀ ਜਾਣ ਵਾਲੀ ਸੂਬਾ ਪੱਧਰੀ ਮਹਾਂ-ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜ਼ਮ ਸ਼ਮੂਲੀਅਤ ਕਰਨਗੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਆਮ ਆਦਮੀ ਪਾਰਟੀ ਨੇ ਸੰਜੀਵ ਚੌਧਰੀ ਨੂੰ ਸੌਂਪੀ ਵੱਡੀ ਕਮਾਨ, ਸ਼ਹੀਦ ਭਗਤ ਸਿੰਘ ਨਗਰ ਦੇ ਬਣਾਏ ਜ਼ਿਲ੍ਹਾ ਇੰਚਾਰਜ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 8 9
Users Today : 80
Users Yesterday : 59
Users Last 7 days : 300

ਰਾਸ਼ੀਫਲ

error: Content is protected !!