ਜ਼ਿਲ੍ਹੇ ਦੇ ਇਸ ਪਿੰਡ ਵਿੱਚ ਸਥਿਤੀ ਬਣੀ ਤਣਾਪੂਰਨ, ਪੁਲਿਸ ਜਾਂਚ ‘ਚ ਜੁਟੀ
ਬਰਨਾਲਾ ਬਿਊਰੋ।
ਮੰਗਲਵਾਰ ਉਸ ਵੇਲੇ ਪਿੰਡ ਕੁਰੜ ਵਿਖੇ ਹਾਲਾਤ ਤਣਾਅਪੂਰਨ ਬਣ ਗਏ ਜਦੋਂ ਇੱਕ ਸਾਬਕਾ ਫੌਜੀ ਦੀ ਪਤਨੀ, ਇੱਕ ਵਿਅਕਤੀ ਨਾਲ ਪਾਣੀ ਵਾਲੀ ਟੈਂਕੀ ‘ਤੇ ਜਾਂ ਚੜੀ। ਸੂਚਨਾ ਮਿਲਦਿਆਂ ਹੀ ਪੁਲਿਸ ਸਬ ਡਵੀਜ਼ਨ ਮਹਿਲ ਕਲਾਂ ਦੇ ਡੀਐਸਪੀ ਜਸਪਾਲ ਸਿੰਘ ਧਾਲੀਵਾਲ ਅਤੇ ਥਾਣਾ ਠੁੱਲੀਬਾਲ ਦੇ ਮੁਖੀ ਗੁਰਪਾਲ ਸਿੰਘ ਨੇ ਪੁਲਿਸ ਪਾਰਟੀ ਨਾਲ ਪੁੱਜ ਕੇ ਟੈਂਕੀ ‘ਤੇ ਚੜ੍ਹੀ ਮਹਿਲਾ ਤੇ ਪੁਰਸ ਨੂੰ ਮਨਾਉਣ ਵਿਚ ਲੱਗ ਗਏ।

ਟੈਕੀ ‘ਤੇ ਚੜੀ ਪਰਮਜੀਤ ਕੌਰ ਨੇ ਦੱਸਿਆ ਕਿ ਉਸਦੇ ਪਰਿਵਾਰ ਨਾਲ ਪਿੰਡ ਦੇ ਸਰਪੰਚ ਦੀ ਸਹਿ ‘ਤੇ ਕੁਝ ਲੋਕਾਂ ਵੱਲੋਂ ਧੱਕੇਸਾਹੀ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਕੁਝ ਵਿਅਕਤੀਆਂ ਨੇ ਸਾਬਕਾ ਫੌਜੀ ਹਰਜਿੰਦਰ ਸਿੰਘ ਦੇ ਘਰ ਦਾਖਲ ਹੋ ਕੇ ਰਾਤ ਵੇਲੇ ਹਮਲਾ ਕੀਤਾ ਜਿਸ ਵਿੱਚ ਸਾਬਕਾ ਫੌਜੀ ਹਰਜਿੰਦਰ ਸਿੰਘ, ਉਸਦੀ ਪਤਨੀ ਅਤੇ ਉਸਦਾ ਬੇਟਾ ਜ਼ਖ਼ਮੀ ਹੋ ਗਏ ਸਨ ਜੋ ਸਿਵਲ ਹਸਪਤਾਲ ਬਰਨਾਲਾ ਵਿਖੇ ਇਲਾਜ ਅਧੀਨ ਵੀ ਰਹੇ ਹਨ। ਮਾਮਲੇ ਚ ਪੁਲਿਸ ਨੇ ਹਮਲਾਵਰਾਂ ਖਿਲਾਫ ਕਾਰਵਾਈ ਕਰਨ ਦੀ ਬਜਾਏ ਪਤੀ ਹਰਜਿੰਦਰ ਸਿੰਘ ਅਤੇ ਮੇਰੇ ਪੁੱਤਰ ‘ਤੇ ਹੀ ਪਰਚਾ ਦਰਜ ਕਰ ਦਿੱਤਾ।
ਉਨਾ ਇਹ ਵੀ ਕਿਹਾ ਕਿ ਪੁਲਿਸ ਉਹਨਾਂ ਉੱਪਰ ਹਮਲਾਵਰਾਂ ਨਾਲ ਸਮਝੌਤਾ ਕਰਨ ਦਾ ਦਬਾਅ ਬਣਾ ਰਹੀ ਹੈ। ਸਾਬਕਾ ਫੌਜੀ ਦੇ ਪਰਿਵਾਰ ਦਾ ਦੋਸ਼ ਹੈ ਕਿ ਉਹਨਾਂ ਦੇ ਪਰਿਵਾਰ ‘ਤੇ ਇਹ ਹਮਲਾ ਪਿੰਡ ਦੇ ਮੌਜੂਦਾ ਸਰਪੰਚ ਦੀ ਸ਼ਹਿ ‘ਤੇ ਹੋਇਆ, ਜਿਸ ਸਬੰਧੀ ਪੁਲਿਸ ਨੂੰ ਦੱਸਿਆ ਵੀ ਗਿਆ ਹੈ ਪ੍ਰੰਤੂ ਪੁਲਿਸ ਸਿਆਸੀ ਦਬਾਅ ਤਹਿਤ ਕੋਈ ਕਾਰਵਾਈ ਨਹੀਂ ਕਰ ਰਹੀ ਸਗੋਂ ਉਲਟਾ ਉਹਨਾਂ ਦੇ ਪਰਿਵਾਰ ‘ਤੇ ਹੀ ਮੁਕੱਦਮਾ ਦਰਜ ਕਰ ਦਿੱਤਾ ਹੈ |

ਉਹਨਾਂ ਮੰਗ ਕੀਤੀ ਕਿ ਹਮਲਾ ਕਰਨ ਵਾਲੇ ਜਿੰਮੇਵਾਰ ਵਿਅਕਤੀਆਂ ‘ਤੇ ਪਰਚਾ ਦਰਜ ਕਰਕੇ ਉਹਨ੍ਾਂ ਨੂੰ ਇਨਸਾਫ ਦਿਵਾਇਆ ਜਾਵੇ।

ਇਸ ਮੌਕੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਤੇ ਜਸਪਾਲ ਸਿੰਘ ਫੌਜੀ ਨੇ ਕਿਹਾ ਕਿ ਪਿੰਡ ਵਿੱਚ ਅਜਿਹੀਆਂ ਮੁਸਕਲਾਂ ਦੇ ਹੱਲ ਲਈ ਪ੍ਰਸਾਸਨ ਨੂੰ ਅਹਿਮ ਭੂਮਿਕਾ ਨਿਭਾਕੇ ਮਸਲੇ ਨੂੰ ਤੁਰੰਤ ਹੱਲ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਡੀਐਸਪੀ ਮਹਿਲ ਕਲਾਂ ਜਸਪਾਲ ਸਿੰਘ ਧਾਲੀਵਾਲ ਨੂੰ ਪੂਰੇ ਘਟਨਾਕਰਮ ਤੋਂ ਜਾਣੂ ਕਰਵਾ ਕੇ ਪਰਿਵਾਰ ਨੂੰ ਇਨਸਾਫ ਦੇਣ ਦੀ ਮੰਗ ਕੀਤੀ ਗਈ ਹੈ।
“ਸਾਰੇ ਦੋਸ਼ ਝੂਠੇ”
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਸੁਖਵਿੰਦਰ ਦਾਸ ਬਾਵਾ ਨੇ ਕਿਹਾ ਕਿ ਉਕਤ ਔਰਤ ਵੱਲੋਂ ਉਹਨਾਂ ਉੱਪਰ ਲਾਏ ਜਾ ਰਹੇ ਇਲਜ਼ਾਮ ਝੂਠੇ ਹਨ । ਇੰਨਾ ਵੱਲੋਂ ਜਿਹੜੇ ਹਰਪ੍ਰੀਤ ਸਿੰਘ ਨਾਮੀ ਵਿਅਕਤੀ ਦੀ ਕੁੱਟਮਾਰ ਕੀਤੀ ਗਈ ਹੈ, ਦੇ ਸਰੀਰ ਉੱਪਰ ਸੱਟਾ ਦੇ ਨਿਸਾਨ ਹਨ । ਡਾਕਟਰ ਵੱਲੋ ਦਿੱਤੀ ਰਿਪੋਰਟ ਦੇ ਆਧਾਰ ‘ਤੇ ਹੀ ਪੁਲਿਸ ਵਲੋਂ ਕਾਰਵਾਈ ਕੀਤੀ ਗਈ ਹੈ । ਇਸ ਮੌਕੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈ ਕੋਈ ਆਪਣੇ ਨਿੱਜੀ ਕੰਮ ਲਈ ਸਰਪੰਚ ਦੇ ਘਰ ਆਇਆ ਸੀ। ਉਕਤ ਔਰਤ ਦੇ ਪਰਿਵਾਰ ਨੇ ਮੈਨੂੰ ਸਰਪੰਚ ਦੇ ਘਰੋਂ ਧੱਕੇ ਨਾਲ ਬਾਹਰ ਲਿਜਾ ਕੇ ਮੇਰੀ ਕੁੱਟਮਾਰ ਕੀਤੀ |
“ਕਿਸੇ ਨਾਲ ਨਹੀਂ ਹੋਣ ਦਿੱਤਾ ਜਾਏਗਾ ਧੱਕਾ”
ਡੀਐਸਪੀ ਮਹਿਲ ਕਲਾਂ ਜਸਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਪਿੰਡ ਕੁਰੜ ਦੇ ਇਸ ਮਾਮਲੇ ਵਿੱਚ ਪੂਰੀ ਜਾਚ ਕੀਤੀ ਜਾਵੇਗੀ ਅਤੇ ਕਿਸੇ ਨਾਲ ਵੀ ਧੱਕਾ ਨਹੀ ਹੋਣ ਦਿੱਤਾ ਜਾਵੇਗਾ। ਉਹਨਾ ਕਿਹਾ ਕਿ ਟੈਕੀ ‘ਤੇ ਚੜਨ ਵਾਲੀ ਕਿਰਨਜੀਤ ਕੌਰ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ। ਖ਼ਬਰ ਲਿਖੇ ਜਾਣ ਤੱਕ ਔਰਤ ਤੇ ਇੱਕ ਹੋਰ ਵਿਅਕਤੀ ਟੈਂਕੀ ਤੇ ਚੜੇ ਹੋਏ ਸਨ ।









Users Today : 25
Users Yesterday : 13
Users Last 7 days : 148