ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਕਿਸਾਨ ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਰੋਕੀ ਮਜ਼ਦੂਰ ਦੇ ਘਰ ਦੀ ਕੁਰਕੀ

ਕਿਸਾਨ ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਰੋਕੀ ਮਜ਼ਦੂਰ ਦੇ ਘਰ ਦੀ ਕੁਰਕੀ

ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਗਹਿਲ ਵਿੱਚ ਇੱਕ ਮਜ਼ਦੂਰ ਪਰਿਵਾਰ ਦੇ ਘਰ ਦੀ ਕੁਰਕੀ ਨੂੰ ਕਿਸਾਨ ਜਥੇਬੰਦੀਆਂ ਦੇ ਸਾਂਝੇ ਸੰਘਰਸ਼ ਨੇ ਅਸਥਾਈ ਤੌਰ ‘ਤੇ ਰੋਕ ਦਿੱਤਾ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਹੇਠ
ਕਿਸਾਨ ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਰੋਕੀ ਮਜ਼ਦੂਰ ਦੇ ਘਰ ਦੀ ਕੁਰਕੀ

ਬੈਂਕ ਨੀਤੀਆਂ ਖਿਲਾਫ ਰੋਸ ਪ੍ਰਦਰਸ਼ਨ

ਬਰਨਾਲਾ ਬਿਊਰੋ 25 ਮਾਰਚ

ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਗਹਿਲ ਵਿੱਚ ਇੱਕ ਮਜ਼ਦੂਰ ਪਰਿਵਾਰ ਦੇ ਘਰ ਦੀ ਕੁਰਕੀ ਨੂੰ ਕਿਸਾਨ ਜਥੇਬੰਦੀਆਂ ਦੇ ਸਾਂਝੇ ਸੰਘਰਸ਼ ਨੇ ਅਸਥਾਈ ਤੌਰ ‘ਤੇ ਰੋਕ ਦਿੱਤਾ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਆਗੂਆਂ ਤੇ ਵਰਕਰਾਂ ਨੇ ਇਕੱਠੇ ਹੋ ਕੇ ਘਰ ਅੱਗੇ ਧਰਨਾ ਦਿੱਤਾ ਅਤੇ ਜ਼ੋਰਦਾਰ ਨਾਰੇਬਾਜ਼ੀ ਕਰਦੇ ਹੋਏ ਕੁਰਕੀ ਕਾਰਵਾਈ ਦਾ ਵਿਰੋਧ ਕੀਤਾ।ਜਥੇਬੰਦੀਆਂ ਦੇ ਤਿੱਖੇ ਵਿਰੋਧ ਨੂੰ ਦੇਖਦਿਆਂ ਕੋਈ ਵੀ ਬੈਂਕ ਜਾਂ ਪ੍ਰਸ਼ਾਸਕੀ ਅਧਿਕਾਰੀ ਕੁਰਕੀ ਕਰਨ ਲਈ ਮੌਕੇ ‘ਤੇ ਨਹੀਂ ਪਹੁੰਚਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਦਾ ਧਨੇਰ ਦੇ ਆਗੂ ਜੱਸਾ ਸਿੰਘ ਗਹਿਲ, ਰਾਮ ਸਿੰਘ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਗਹਿਲ, ਸਾਬਕਾ ਸਰਪੰਚ ਅਮਰਜੀਤ ਸਿੰਘ ਗਹਿਲ, ਹਰਦੇਵ ਸਿੰਘ ਕਾਕਾ ਛੀਨੀਵਾਲ ਅਤੇ ਜਗਤਾਰ ਸਿੰਘ ਛੀਨੀਵਾਲ ਨੇ ਕਿਹਾ ਕਿ ਇੱਕ ਪਾਸੇ ਸਰਕਾਰਾਂ ਵੱਲੋਂ ਕਰਜ਼ਾ ਮਾਫ਼ੀ ਅਤੇ ਕਿਸਾਨਾਂ ਨੂੰ ਰਾਹਤ ਦੇ ਵੱਡੇ ਵਾਅਦੇ ਕੀਤੇ ਜਾਂਦੇ ਹਨ, ਜਦਕਿ ਦੂਜੇ ਪਾਸੇ ਪਿੰਡਾਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੇ ਘਰਾਂ ਅਤੇ ਜ਼ਮੀਨਾਂ ਦੀ ਕੁਰਕੀ ਕਰਕੇ ਉਨ੍ਹਾਂ ਨੂੰ ਉਜਾੜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੰਬੰਧਤ ਮਜ਼ਦੂਰ ਪਰਿਵਾਰ ਨੇ ਬਰਨਾਲਾ ਦੀ ਇੱਕ ਬੈਂਕ ਤੋਂ ਕਰਜ਼ਾ ਲਿਆ ਸੀ ਅਤੇ ਕੁਝ ਸਮੇਂ ਤੱਕ ਕਿਸਤਾਂ ਭਰਦੇ ਰਹੇ, ਪਰ ਆਰਥਿਕ ਤੰਗੀ ਕਾਰਨ ਬਾਅਦ ਵਿੱਚ ਕਿਸਤਾਂ ਭਰਨ ਤੋਂ ਅਸਮਰੱਥ ਹੋ ਗਏ। ਵਿਆਜ ਦਰਾਂ ਵਿੱਚ ਵਾਧੇ ਨਾਲ ਕਰਜ਼ਾ ਲਗਾਤਾਰ ਵਧਦਾ ਗਿਆ ਅਤੇ ਹੁਣ ਪਰਿਵਾਰ ਲਈ ਇਸ ਨੂੰ ਚੁਕਾਉਣਾ ਮੁਸ਼ਕਲ ਹੋ ਗਿਆ ਹੈ। ਪਰਿਵਾਰ ਨੂੰ ਘਰ ਖਾਲੀ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਹੈ, ਜਦਕਿ ਉਨ੍ਹਾਂ ਕੋਲ ਰਹਿਣ ਲਈ ਹੋਰ ਕੋਈ ਥਾਂ ਨਹੀਂ ਹੈ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜਥੇਬੰਦੀਆਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਘਰਾਂ ਦੀ ਕੁਰਕੀ ਕਿਸੇ ਵੀ ਕੀਮਤ ‘ਤੇ ਨਹੀਂ ਹੋਣ ਦੇਣਗੀਆਂ, ਭਾਵੇਂ ਇਸ ਲਈ ਉਨ੍ਹਾਂ ਨੂੰ ਵੱਡੀਆਂ ਕੁਰਬਾਨੀਆਂ ਕਿਉਂ ਨਾ ਦੇਣੀਆਂ ਪੈਣ। ਦੂਜੇ ਪਾਸੇ ਬੈਂਕ ਅਧਿਕਾਰੀਆਂ ਨੇ ਸੰਪਰਕ ਕਰਨ ‘ਤੇ ਦੱਸਿਆ ਕਿ ਪਰਿਵਾਰ ਵੱਲੋਂ 2021 ਵਿੱਚ ਬਿਜ਼ਨਸ ਲੋਨ ਲਿਆ ਗਿਆ ਸੀ, ਪਰ ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਕਿਸਤਾਂ ਨਾ ਭਰਨ ਕਾਰਨ ਮਾਨਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਲਏ ਗਏ ਦੋ ਲੋਣ (10 ਲੱਖ ਅਤੇ 8 ਲੱਖ) ਦੇ ਕਰਜੇ ਦੀਆਂ ਕਿਸਤਾਂ ਨਾ ਮੋੜਨਾ ਕਾਰਨ ਵਿਆਜ ਅਤੇ ਹੋਰ ਖਰਚਿਆਂ ਨਾਲ ਵੱਧ ਕੇ ਔਰ ਰਕਮ  ਕਰੀਬ 22 ਲੱਖ ਰੁਪਏ ਹੋ ਗਏ ਹਨ ਅਤੇ ਇਸ ਸਬੰਧੀ ਰਿਪੋਰਟ ਅਦਾਲਤ ਨੂੰ ਭੇਜੀ ਜਾ ਰਹੀ ਹੈ। ਇਸ ਮੌਕੇ ਜਗਰਾਜ ਸਿੰਘ, ਕੇਵਲ ਸਿੰਘ, ਬੂਟਾ ਸਿੰਘ, ਬਲੌਰ ਸਿੰਘ, ਦਰਬਾਰਾ ਸਿੰਘ, ਜੱਗਾ ਸਿੰਘ, ਗੁਰਦੀਪ ਸਿੰਘ, ਸੁਖਚੈਨ ਸਿੰਘ ਸਮੇਤ ਹੋਰ ਕਿਸਾਨ ਆਗੂ ਵੀ ਮੌਜੂਦ ਸਨ।

ਪਿੰਡ ਗਹਿਲ ਵਿਖੇ ਮਜ਼ਦੂਰ ਪਰਿਵਾਰ ਦੇ ਘਰ ਦੀ ਕੁਰਕੀ ਰੋਕਣ ਲਈ ਧਰਨਾ ਦਿੰਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਤੇ ਵਰਕਰ

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ   

ਸ਼੍ਰੀ ਰਾਮ ਨੌਮੀ ਜਨਮ ਉਤਸਵ ‘ਤੇ ਵਿਸ਼ਾਲ ਸ਼ੋਭਾ ਯਾਤਰਾ 26 ਨੂੰ: ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਹੋਈ ਮੀਟਿੰਗ
Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 3 1
Users Today : 2
Users Yesterday : 120
Users Last 7 days : 342

ਰਾਸ਼ੀਫਲ

error: Content is protected !!