Home » ਪ੍ਰਮੁੱਖ ਖ਼ਬਰਾਂ » ਆਧੁਨਿਕ ਤੇ ਵਿਗਿਆਨਕ ਖੇਤੀ ਅਪਣਾ ਕੇ ਕਿਸਾਨ ਵੱਧ ਮੁਨਾਫ਼ਾ ਕਮਾ ਸਕਦੇ ਹਨ: ਡੀਸੀ

ਆਧੁਨਿਕ ਤੇ ਵਿਗਿਆਨਕ ਖੇਤੀ ਅਪਣਾ ਕੇ ਕਿਸਾਨ ਵੱਧ ਮੁਨਾਫ਼ਾ ਕਮਾ ਸਕਦੇ ਹਨ: ਡੀਸੀ

    ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਬਰਨਾਲਾ ਵਿਖੇ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਤੇ ਨਵੀਨਤਮ ਤਕਨੀਕੀ ਜਾਣਕਾਰੀ ਸਾਂਝੀ ਕਰਨ ਲਈ ਇਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਖੇਤੀ ਪ੍ਰਦਰਸ਼ਨੀ ਲਾਈ ਗਈ।
ਆਧੁਨਿਕ ਤੇ ਵਿਗਿਆਨਕ ਖੇਤੀ ਅਪਣਾ ਕੇ ਕਿਸਾਨ ਵੱਧ ਮੁਨਾਫ਼ਾ ਕਮਾ ਸਕਦੇ ਹਨ: ਡੀਸੀ
[responsivevoice_button voice="Hindi Male"]

ਖੇਤੀਬਾੜੀ ਵਿਭਾਗ ਵਲੋਂ ਬਰਨਾਲਾ ਚ ਲਗਾਇਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਬਰਨਾਲਾ ਬਿਊਰੋ 11 ਅਪ੍ਰੈਲ 

          ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਬਰਨਾਲਾ ਵਿਖੇ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਤੇ ਨਵੀਨਤਮ ਤਕਨੀਕੀ ਜਾਣਕਾਰੀ ਸਾਂਝੀ ਕਰਨ ਲਈ ਇਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਖੇਤੀ ਪ੍ਰਦਰਸ਼ਨੀ ਲਾਈ ਗਈ। ਇਸ ਕੈਂਪ ਦੀ ਪ੍ਰਧਾਨਗੀ ਡੀਸੀ ਹਰਪ੍ਰੀਤ ਸਿੰਘ ਆਈਏਐੱਸ ਵਲੋਂ ਕੀਤੀ ਗਈ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡੀਸੀ ਨੇ ਬਰਨਾਲਾ ਦੇ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਥੋਂ ਦੇ ਕਿਸਾਨ ਨਵੀਆਂ ਤਕਨੀਕਾਂ ਨੂੰ ਅਪਣਾਉਣ ਚ ਹਮੇਸ਼ਾ ਮੋਹਰੀ ਰਹਿੰਦੇ ਹਨ। ਉਨ੍ਹਾਂ ਵਿਸ਼ੇਸ਼ ਤੌਰ `ਤੇ ਜ਼ਿਕਰ ਕੀਤਾ ਕਿ ਬਰਨਾਲਾ ਜ਼ਿਲ੍ਹੇ ਨੇ ਪਰਾਲੀ ਨਾ ਸਾੜਨ ਤੇ ਇਸ ਦੇ ਸੁਚੱਜੇ ਪ੍ਰਬੰਧਨ ਦੇ ਮਾਮਲੇ ਚ ਬਹੁਤ ਵਧੀਆ ਮਿਸਾਲ ਪੇਸ਼ ਕੀਤੀ ਹੈ।   ਉਨ੍ਹਾਂ ਕਿਹਾ ਕਿ ਪਾਣੀ ਦੇ ਡਿੱਗ ਰਹੇ ਪੱਧਰ ਕਾਰਨ ਖੇਤੀ ਨੂੰ ਆਧੁਨਿਕ ਲੀਹਾਂ `ਤੇ ਪਾਉਣਾ ਸਮੇਂ ਦੀ ਮੁਖ ਲੋੜ ਹੈ। ਕਿਸਾਨਾਂ ਨੂੰ ਪਾਣੀ ਦੀ ਬਚਤ ਲਈ ਝੋਨੇ ਦੀ ਸਿੱਧੀ ਬਿਜਾਈ ਤੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਕਿਸਾਨਾਂ ਨੂੰ ਕਣਕ-ਝੋਨੇ ਦੇ ਰਵਾਇਤੀ ਚੱਕਰ ਚੋਂ ਨਿਕਲ ਕੇ ਫ਼ਸਲੀ ਵਿਭਿੰਨਤਾ ਤੇ ਸਹਾਇਕ ਧੰਦਿਆਂ (ਜਿਵੇਂ ਡੇਅਰੀ, ਮਧੂ-ਮੱਖੀ ਪਾਲਣ) ਵੱਲ ਵਧਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਖੇਤੀ ਨੂੰ ਲਾਹੇਵੰਦ ਧੰਦਾ ਬਣਾਇਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਤੇ ਆਤਮਾ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਬਸਿਡੀ ਸਕੀਮਾਂ ਤੇ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੀ ਪ੍ਰਧਾਨਗੀ ਕਰਦਿਆਂ ਡਾ. ਨਰਿੰਦਰਪਾਲ ਸਿੰਘ ਬੈਨੀਪਾਲ ਨੇ ਸੰਬੋਧਨ ਨੇ ਕਿਸਾਨਾਂ ਨੂੰ ਫ਼ਸਲਾਂ `ਤੇ ਕੀਟਨਾਸ਼ਕਾਂ ਤੇ ਦਵਾਈਆਂ ਦੀ ਵਰਤੋਂ ਸਿਰਫ਼ ਲੋੜ ਪੈਣ `ਤੇ ਤੇ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਵਿਭਾਗ ਵਲੋਂ ਖਾਦਾਂ, ਬੀਜਾਂ ਤੇ ਕੀਟਨਾਸ਼ਕ ਦਵਾਈਆਂ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤੇ ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਮੁਹੱਈਆ ਕਰਵਾਉਣਾ ਵਿਭਾਗ ਦੀ ਪਹਿਲ ਹੈ।

ਹੋੇਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਕਨੀਕੀ ਮੁਸ਼ਕਿਲ ਲਈ ਜ਼ਿਲ੍ਹਾ ਤੇ ਬਲਾਕ ਪੱਧਰੀ ਖੇਤੀਬਾੜੀ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਚ ਰਹਿਣ ਤਾਂ ਜੋ ਨਵੀਨਤਮ ਖੇਤੀ ਤਕਨੀਕਾਂ ਦਾ ਫ਼ਾਇਦਾ ਲਿਆ ਜਾ ਸਕੇ। ਇਸ ਮੌਕੇ ਮੁਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਗਿੱਲ ਨੇ ਵਿਭਾਗੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਤੇ ਕਿਸਾਨਾਂ ਨੂੰ ਵਿਗਿਆਨਕ ਢੰਗ ਨਾਲ ਖੇਤੀ ਕਰਕੇ ਆਪਣੀ ਆਮਦਨ ਚ ਵਾਧਾ ਕਰਨ ਦਾ ਸੱਦਾ ਦਿੱਤਾ। ਡਾ. ਗੁਰਪੀਤ ਸਿੰਘ ਜ਼ਿਲ੍ਹਾ ਸਿਖਲਾਈ ਅਫਸਰ ਬਰਨਾਲਾ ਨੇ ਕਿਸਾਨਾਂ ਨੂੰ ਐਗਰੀ-ਸਟੈਕ ਤੇ ਕਿਸਾਨ ਰਜਿਸਟਰੀ ਵਰਗੀਆਂ ਡਿਜੀਟਲ ਮੁਹਿੰਮਾਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਗਿਆ ਤਾਂ ਜੋ ਸਰਕਾਰੀ ਸਹੂਲਤਾਂ ਦਾ ਲਾਭ ਸਿੱਧਾ ਮਿਲ ਸਕੇ। ਕ੍ਰਿਸ਼ੀ ਵਿਗਿਆਨ ਕੇਂਦਰ ਬਰਨਾਲਾ ਦੇ ਐਸੋਸੀਏਟ ਡਾਇਰੈਕਟਰ ਡਾ. ਪ੍ਰਹਿਲਾਦ ਸਿੰਘ ਤੰਵਰ ਨੇ ਕਿਸਾਨਾਂ ਨੂੰ ਕਿਹਾ ਕਿ ਕੇਵੀਕੇ ਵਲੋਂ ਚਲਾਏ ਜਾ ਰਹੇ ਵੱਖ-ਵੱਖ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਕੈਂਪ ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਡਾ. ਅਸ਼ੋਕ ਕੁਮਾਰ, ਡਾ. ਅਮਨਦੀਪ ਕੌਰ ਤੇ ਡਾ. ਗੁਰਵੀਰ ਕੌਰ ਨੇ ਵੀ ਕਿਸਾਨਾਂ ਨਾਲ ਤਕਨੀਕੀ ਨੁਕਤੇ ਸਾਂਝੇ ਕੀਤੇ। ਇਸ ਦੌਰਾਨ ਲਗਾਈਆਂ ਗਈਆਂ ਖੇਤੀ ਪ੍ਰਦਰਸ਼ਨੀਆਂ ਕਿਸਾਨਾਂ ਲਈ ਖਿੱਚ ਦਾ ਕੇਂਦਰ ਰਹੀਆਂ। ਕੈਂਪ ਦੇ ਸਫਲ ਸੰਚਾਲਨ ਚ ਡਾ. ਧਰਮਵੀਰ ਸਿੰਘ ਤੇ ਡਾ. ਜਸਵਿੰਦਰ ਸਿੰਘ, ਖੇਤੀਬਾੜੀ ਅਫ਼ਸਰਾਂ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਖੇਤੀਬਾੜੀ ਵਿਭਾਗ ਦਾ ਸਮੂਹ ਸਟਾਫ ਹਾਜਰ ਸੀ। ਇਸ ਮੌਕੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 10 ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ।

ਹੋਰ ਤਾਜ਼ਾਂ ਖਬਰਾਂ ਲੀ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ   ਵ੍ਰਿੰਦਾਵਨ (ਮਥੁਰਾ), 10 ਅਪ੍ਰੈਲ 2026: ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਦੇ ਵ੍ਰਿੰਦਾਵਨ ਵਿਖੇ ਯਮੁਨਾ ਦਰਿਆ ਵਿੱਚ ਸ਼ੁੱਕਰਵਾਰ ਦੁਪਹਿਰ ਵਾਪਰੇ ਇਕ ਦਰਦਨਾਕ ਹਾਦਸੇ ਨੇ ਪੰਜਾਬ ਭਰ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ। 

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 2 0 4 6
Users Today : 6
Users Yesterday : 26
Users Last 7 days : 130

ਰਾਸ਼ੀਫਲ