ਬਰਨਾਲਾ ਬਿਊਰੋ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਹਮੀਦੀ ਵੱਲੋਂ ਇਕਾਈ ਪ੍ਰਧਾਨ ਬਲਰਾਜ ਸਿੰਘ ਕਾਕਾ ਅਤੇ ਕਾਂਗਰਸੀ ਆਗੂ ਜਸਪਾਲ ਸਿੰਘ ਦਿਓਲ ਦੀ ਸਾਂਝੀ ਅਗਵਾਈ ਹੇਠ ਪਿੰਡ ਹਮੀਦੀ ਵਿਖੇ ਅੱਪ ਲਸਾੜਾ ਡਰੇਨ ਦੀ ਸਫ਼ਾਈ ਨਾ ਹੋਣ ਦੇ ਵਿਰੋਧ ਵਿੱਚ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਗੁੱਸੇ ਵਿੱਚ ਆਏ ਕਿਸਾਨਾਂ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਡਰੇਨੇਜ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ ਇਸ ਡਰੇਨ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ।

ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਹਰ ਸਾਲ ਬਰਸਾਤੀ ਮੌਸਮ ਤੋਂ ਪਹਿਲਾਂ ਡਰੇਨਾਂ ਦੀ ਸਫ਼ਾਈ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ ਕਿਉਂਕਿ ਅੱਪ ਲਸਾੜਾ ਡਰੇਨ ਵਿੱਚ ਥਾਂ-ਥਾਂ ਭਾਰੀ ਮਾਤਰਾ ਵਿੱਚ ਗਾਦ, ਹਰੀ ਵੇਲ, ਘਾਹ-ਫੂਸ ਅਤੇ ਝਾੜੀਆਂ ਜਮ੍ਹੀਆਂ ਹੋਈਆਂ ਹਨ, ਜਿਸ ਕਾਰਨ ਪਾਣੀ ਦਾ ਕੁਦਰਤੀ ਵਹਾਅ ਪੂਰੀ ਤਰ੍ਹਾਂ ਰੁਕ ਚੁੱਕਾ ਹੈ। ਮਲੇਰਕੋਟਲਾ ਵੱਲੋਂ ਆਉਣ ਵਾਲੀ ਇਹ ਡਰੇਨ ਠੁੱਲੀਵਾਲ, ਹਮੀਦੀ, ਗੁਰਮ, ਕਰਮਗੜ੍ਹ, ਅਮਲਾ ਸਿੰਘ ਵਾਲਾ ਅਤੇ ਠੀਕਰੀਵਾਲ ਸਮੇਤ ਬਹੁਤ ਵੱਡੇ ਖੇਤਰ ਵਿੱਚੋਂ ਲੰਘਦੀ ਹੈ ਅਤੇ ਸਫ਼ਾਈ ਨਾ ਹੋਣ ਕਾਰਨ ਹਰ ਸਾਲ ਬਰਸਾਤਾਂ ਵਿੱਚ ਓਵਰਫਲੋ ਹੋ ਕੇ ਹਜ਼ਾਰਾਂ ਏਕੜ ਖੇਤੀਯੋਗ ਜ਼ਮੀਨ ਨੂੰ ਜਲਥਲ ਕਰ ਦਿੰਦੀ ਹੈ। ਇਸ ਕਾਰਨ ਕਿਸਾਨਾਂ ਦੀ ਝੋਨਾ, ਮੂੰਗੀ, ਮੱਕੀ, ਨਰਮਾ, ਸਬਜ਼ੀਆਂ ਅਤੇ ਹਰੇ ਚਾਰੇ ਦੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਜਾਂਦੀ ਹੈ।

ਜਨਰਲ ਸਕੱਤਰ ਹਰਪਾਲ ਸਿੰਘ ਪਾਲੀ ਅਤੇ ਖ਼ਜ਼ਾਨਚੀ ਹਰਭਜਨ ਸਿੰਘ ਦਿਓਲ ਨੇ ਕਿਹਾ ਕਿ ਉਹ ਪਹਿਲਾਂ ਵੀ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮਿਲ ਕੇ ਇਸ ਸਮੱਸਿਆ ਤੋਂ ਜਾਣੂ ਕਰਵਾ ਚੁੱਕੇ ਹਨ, ਪਰ ਪ੍ਰਸ਼ਾਸਨ ਹੁਣ ਫੰਡਾਂ ਦੀ ਘਾਟ ਦਾ ਬਹਾਨਾ ਬਣਾ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਿਹਾ ਹੈ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਵੱਡੀਆਂ ਮਸ਼ੀਨਾਂ ਲਗਾ ਕੇ ਡਰੇਨ ਵਿੱਚੋਂ ਰੁਕਾਵਟਾਂ ਨੂੰ ਤੁਰੰਤ ਨਾ ਹਟਾਇਆ ਗਿਆ ਅਤੇ ਡਰੇਨ ਦੇ ਕੰਢਿਆਂ ਦੀ ਮੁਰੰਮਤ ਨਾ ਕਰਵਾਈ ਗਈ, ਤਾਂ ਜਥੇਬੰਦੀ ਵੱਲੋਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਨਾਲ ਲੈ ਕੇ ਇੱਕ ਬਹੁਤ ਹੀ ਤਿੱਖਾ ਅਤੇ ਵਿਸ਼ਾਲ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਬਲੌਰ ਸਿੰਘ, ਹਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਜਗਤਾਰ ਸਿੰਘ, ਗੁਰਮੇਲ ਸਿੰਘ, ਨੈਬ ਸਿੰਘ, ਬਬਲੀ ਸਿੰਘ ਅਤੇ ਨਵਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱखाँ ਮੁੱਖ ਮੰਤਰੀ ਦੀ ਲੋਕ ਮਿਲਣੀ ਤੋਂ ਪਹਿਲਾਂ ਨੌਜਵਾਨ ਆਗੂਆਂ ਦੀ ਗ੍ਰਿਫ਼ਤਾਰੀ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ









Users Today : 3
Users Yesterday : 17
Users Last 7 days : 523