Home » ਪ੍ਰਮੁੱਖ ਖ਼ਬਰਾਂ » ਪਿੰਡ ਕੁਰੜ ਵਿਖੇ ਨਵੇਂ ਰਜਵਾਹੇ ਦੇ ਮੋਘੇ ਤੋਂ ਪਾਣੀ ਨਾ ਮਿਲਣ ਕਾਰਨ ਕਿਸਾਨਾਂ ਦਾ ਫੁੱਟਿਆ ਗੁੱਸਾ, ਸਰਕਾਰ ਤੇ ਨਹਿਰੀ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ

ਪਿੰਡ ਕੁਰੜ ਵਿਖੇ ਨਵੇਂ ਰਜਵਾਹੇ ਦੇ ਮੋਘੇ ਤੋਂ ਪਾਣੀ ਨਾ ਮਿਲਣ ਕਾਰਨ ਕਿਸਾਨਾਂ ਦਾ ਫੁੱਟਿਆ ਗੁੱਸਾ, ਸਰਕਾਰ ਤੇ ਨਹਿਰੀ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ

ਨੇੜਲੇ ਪਿੰਡ ਕੁਰੜ ਵਿਖੇ ਨਵੇਂ ਬਣਾਏ ਗਏ ਰਜਵਾਹੇ ਦੇ ਮੋਘੇ ਤੋਂ ਖੇਤਾਂ ਲਈ ਲੋੜੀਂਦਾ ਪਾਣੀ ਨਾ ਮਿਲਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਿਸ ਦੇ ਚਲਦਿਆਂ ਗੁੱਸੇ ਵਿੱਚ ਆਏ ਕਿਸਾਨਾਂ ਬਲਜਿੰਦਰ ਸਿੰਘ, ਕਰਨੈਲ ਸਿੰਘ, ਹਰਚੰਦ ਸਿੰਘ ਧਾਲੀਵਾਲ, ਨਛੱਤਰ ਸਿੰਘ ਅਤੇ
ਪਿੰਡ ਕੁਰੜ ਵਿਖੇ ਨਵੇਂ ਰਜਵਾਹੇ ਦੇ ਮੋਘੇ ਤੋਂ ਪਾਣੀ ਨਾ ਮਿਲਣ ਕਾਰਨ ਕਿਸਾਨਾਂ ਦਾ ਫੁੱਟਿਆ ਗੁੱਸਾ, ਸਰਕਾਰ ਤੇ ਨਹਿਰੀ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ
[responsivevoice_button voice="Hindi Male"]

ਬਰਨਾਲਾ ਬਿਊਰੋ।

              ਨੇੜਲੇ ਪਿੰਡ ਕੁਰੜ ਵਿਖੇ ਨਵੇਂ ਬਣਾਏ ਗਏ ਰਜਵਾਹੇ ਦੇ ਮੋਘੇ ਤੋਂ ਖੇਤਾਂ ਲਈ ਲੋੜੀਂਦਾ ਪਾਣੀ ਨਾ ਮਿਲਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਿਸ ਦੇ ਚਲਦਿਆਂ ਗੁੱਸੇ ਵਿੱਚ ਆਏ ਕਿਸਾਨਾਂ ਬਲਜਿੰਦਰ ਸਿੰਘ, ਕਰਨੈਲ ਸਿੰਘ, ਹਰਚੰਦ ਸਿੰਘ ਧਾਲੀਵਾਲ, ਨਛੱਤਰ ਸਿੰਘ ਅਤੇ ਨੰਬਰਦਾਰ ਅਮਰਜੀਤ ਸਿੰਘ ਸਮੇਤ ਵੱਡੀ ਗਿਣਤੀ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਤੁਰੰਤ ਹੱਲ ਦੀ ਮੰਗ ਕੀਤੀ ਹੈ। ਕਿਸਾਨਾਂ ਨੇ ਦੱਸਿਆ ਕਿ ਇਸ ਮੋਘੇ ਦੀ ਨੁਕਸਦਾਰ ਬਣਤਰ ਅਤੇ ਸਿਰਫ਼ ਚਾਰ ਇੰਚ ਦੀ ਪਾਈਪ ਲਗਾਉਣ ਕਾਰਨ ਲਗਭਗ ਸਾਢੇ ਚਾਰ ਸੌ ਏਕੜ ਰਕਬੇ ਦੇ ਕਿਸਾਨਾਂ ਨੂੰ ਝੋਨੇ ਦੀ ਲਵਾਈ ਦੌਰਾਨ ਪਾਣੀ ਦੀ ਗੰਭੀਰ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪਿਛਲੇ ਤੇਰਾਂ ਘੰਟਿਆਂ ਦੌਰਾਨ ਕੇਵਲ ਇੱਕ ਕਿੱਲੇ ਜਿੰਨਾ ਪਾਣੀ ਹੀ ਮਿਲ ਸਕਿਆ ਹੈ। ਇਸ ਮੌਕੇ ਕਿਸਾਨਾਂ ਦਾ ਪੱਖ ਸੁਣਨ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਸਰਕਾਰ ਦੇ ਦਾਅਵਿਆਂ ਨੂੰ ਖੋਖਲਾ ਦੱਸਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਨਹਿਰੀ ਵਿਭਾਗ ਨੇ ਜਲਦ ਮੋਘੇ ਦੀ ਬਣਤਰ ਸੁਧਾਰ ਕੇ ਪੂਰਾ ਪਾਣੀ ਮੁਹੱਈਆ ਨਾ ਕਰਵਾਇਆ ਤਾਂ ਕਿਸਾਨਾਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਵੈਸਟ ਸਿਟੀ ਕਾਲੋਨੀ ਸੁਸਾਇਟੀ ਦਾ ਗਠਨ: ਹਰਚਰਨ ਸਿੰਘ ਮਾਨ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ

 

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 4 0 6 8
Users Today : 33
Users Yesterday : 10
Users Last 7 days : 337

ਰਾਸ਼ੀਫਲ