Home » ਪ੍ਰਮੁੱਖ ਖ਼ਬਰਾਂ » ਕਿਸਾਨ ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਜਗਜੀਤਪੁਰਾ ਟੋਲ ਪਲਾਜ਼ਾ ਨੇੜੇ ਰੁਕਵਾਇਆ ਜ਼ਮੀਨ ਦਾ ਵਾਰੰਟ ਕਬਜ਼ਾ

ਕਿਸਾਨ ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਜਗਜੀਤਪੁਰਾ ਟੋਲ ਪਲਾਜ਼ਾ ਨੇੜੇ ਰੁਕਵਾਇਆ ਜ਼ਮੀਨ ਦਾ ਵਾਰੰਟ ਕਬਜ਼ਾ

ਪੱਖੋ ਕੈਂਚੀਆਂ ਨੇੜੇ  ਸਥਿਤ ਜਗਜੀਤਪੁਰਾ ਟੋਲ ਪਲਾਜ਼ਾ ਦੇ ਕੋਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਇਕਜੁੱਟਤਾ ਦਿਖਾਉਂਦੇ ਹੋਏ
[responsivevoice_button voice="Hindi Male"]

ਬਰਨਾਲਾ ਬਿਊਰੋ 2 ਮਈ

                   ਪੱਖੋ ਕੈਂਚੀਆਂ ਨੇੜੇ  ਸਥਿਤ ਜਗਜੀਤਪੁਰਾ ਟੋਲ ਪਲਾਜ਼ਾ ਦੇ ਕੋਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਇਕਜੁੱਟਤਾ ਦਿਖਾਉਂਦੇ ਹੋਏ ਜ਼ਮੀਨ ਦਾ ਵਾਰੰਟ ਕਬਜ਼ਾ ਰੁਕਵਾ ਦਿੱਤਾ। ਇਸ ਘਟਨਾ ਦੇ ਸਬੰਧ ਵਿੱਚ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਸੁਰਿੰਦਰ ਸਿੰਘ ਨੇ ਦੱਸਿਆ ਕਿ ਇੱਕ ਸਾਧ ਵੱਲੋਂ ਜਗਜੀਤਪੁਰਾ ਟੋਲ ਪਲਾਜ਼ਾ ਦੇ ਨੇੜੇ ਸਥਿਤ ਜ਼ਮੀਨ ਦਾ ਵਾਰੰਟ ਕਬਜ਼ਾ ਲਿਆ ਜਾ ਰਿਹਾ ਸੀ ਜਿਸ ਬਾਰੇ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਦੇ ਵਰਕਰ ਮੌਕੇ ਉੱਤੇ ਇਕੱਠੇ ਹੋ ਗਏ। ਕਿਸਾਨ ਆਗੂਆਂ ਨੇ ਦੱਸਿਆ ਕਿ ਇਹ ਸਬੰਧਤ ਜ਼ਮੀਨ ਪਿੰਡ ਜਗਜੀਤਪੁਰਾ ਅਤੇ ਪਿੰਡ ਉੱਗੋਕੇ ਦੀ ਪੰਚਾਇਤ ਅਧੀਨ ਆਉਂਦੀ ਹੈ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਹ ਕਿਸੇ ਵੀ ਸੂਰਤ ਵਿੱਚ ਕਿਸਾਨਾਂ ਨਾਲ ਅਨਿਆਂ ਨਹੀਂ ਹੋਣ ਦੇਣਗੇ ਅਤੇ ਨਾ ਹੀ ਧੱਕੇਸ਼ਾਹੀ ਨਾਲ ਕਿਸੇ ਨੂੰ ਇਸ ਪੰਚਾਇਤੀ ਜ਼ਮੀਨ ਉੱਤੇ ਕਬਜ਼ਾ ਕਰਨ ਦੇਣਗੇ।

​ਫੋਟੋ ਕੈਪਸ਼ਨ: ਜਗਜੀਤਪੁਰਾ ਟੋਲ ਪਲਾਜ਼ਾ ਨੇੜੇ ਜ਼ਮੀਨ ਦਾ ਵਾਰੰਟ ਕਬਜ਼ਾ ਰੁਕਵਾਉਣ ਦੌਰਾਨ ਪ੍ਰਦਰਸ਼ਨ ਕਰਦੇ ਕਿਸਾਨ ਆਗੂ ਸੁਰਿੰਦਰ ਸਿੰਘ ਅਤੇ ਹੋਰ ਵਰਕਰ।
​ਫੋਟੋ ਕੈਪਸ਼ਨ: ਜਗਜੀਤਪੁਰਾ ਟੋਲ ਪਲਾਜ਼ਾ ਨੇੜੇ ਜ਼ਮੀਨ ਦਾ ਵਾਰੰਟ ਕਬਜ਼ਾ ਰੁਕਵਾਉਣ ਦੌਰਾਨ ਪ੍ਰਦਰਸ਼ਨ ਕਰਦੇ ਕਿਸਾਨ ਆਗੂ ਸੁਰਿੰਦਰ ਸਿੰਘ ਅਤੇ ਹੋਰ ਵਰਕਰ।

ਜਦੋਂ ਪ੍ਰਸ਼ਾਸਨ ਅਤੇ ਸਬੰਧਤ ਪੱਖ ਜ਼ਮੀਨ ਦਾ ਕਬਜ਼ਾ ਲੈਣ ਲਈ ਪਹੁੰਚੇ ਤਾਂ ਉੱਥੇ ਮੌਜੂਦ ਕਿਸਾਨ ਜਥੇਬੰਦੀਆਂ ਦੇ ਭਾਰੀ ਵਿਰੋਧ ਕਾਰਨ ਉਨ੍ਹਾਂ ਨੂੰ ਪਿੱਛੇ ਹਟਣਾ ਪਿਆ ਅਤੇ ਜਥੇਬੰਦੀਆਂ ਨੇ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਅਸਫਲ ਕਰ ਦਿੱਤਾ। ਸੁਰਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਤਤਪਰ ਹਨ ਅਤੇ ਜਦੋਂ ਵੀ ਪ੍ਰਸ਼ਾਸਨ ਜਾਂ ਕਿਸੇ ਵਿਅਕਤੀ ਵੱਲੋਂ ਇਸ ਤਰ੍ਹਾਂ ਦੀ ਕਾਰਵਾਈ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਉਸ ਨੂੰ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ ਜਿਨ੍ਹਾਂ ਨੇ ਆਪਣੀ ਏਕਤਾ ਦਾ ਪ੍ਰਦਰਸ਼ਨ ਕੀਤਾ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ। ਕਿਸਾਨਾਂ ਦੇ ਇਸ ਭਾਰੀ ਵਿਰੋਧ ਨੂੰ ਦੇਖਦੇ ਹੋਏ ਫਿਲਹਾਲ ਵਾਰੰਟ ਕਬਜ਼ੇ ਦੀ ਪ੍ਰਕਿਰਿਆ ਨੂੰ ਰੋਕਣਾ ਪਿਆ ਅਤੇ ਸਥਿਤੀ ਨੂੰ ਸ਼ਾਂਤ ਕਰਨ ਦੇ ਯਤਨ ਕੀਤੇ ਗਏ।

​ਫੋਟੋ ਕੈਪਸ਼ਨ: ਜਗਜੀਤਪੁਰਾ ਟੋਲ ਪਲਾਜ਼ਾ ਨੇੜੇ ਜ਼ਮੀਨ ਦਾ ਵਾਰੰਟ ਕਬਜ਼ਾ ਰੁਕਵਾਉਣ ਦੌਰਾਨ ਪ੍ਰਦਰਸ਼ਨ ਕਰਦੇ ਕਿਸਾਨ ਆਗੂ ਸੁਰਿੰਦਰ ਸਿੰਘ ਅਤੇ ਹੋਰ ਵਰਕਰ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਮਹਿਲ ਕਲਾਂ ਅਨਾਜ ਮੰਡੀ ਵਿੱਚ ਮਜ਼ਦੂਰ ਦਿਵਸ ਧੂਮਧਾਮ ਨਾਲ ਮਨਾਇਆ, ਅੱਠ ਘੰਟੇ ਕੰਮ ਦੇ ਕਾਨੂੰਨ ਦੀ ਰੱਖਿਆ ਤੇ ਦਿਹਾੜੀ 700 ਕਰਨ ਦੀ ਮੰਗ
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 4 0 7 8
Users Today : 0
Users Yesterday : 43
Users Last 7 days : 292

ਰਾਸ਼ੀਫਲ