ਕੇਂਦਰੀ ਬਿਊਰੋ:
ਦਿੱਲੀ ਵੱਲ ਚਾਲੇ ਪਾ ਰਹੇ ਕਿਸਾਨਾਂ ਨੂੰ ਹਰਿਆਣਾ ਸਰਕਾਰ ਵੱਲੋਂ ਰੋਕੇ ਜਾਣ ਤੋਂ ਬਾਅਦ ਹਾਲਾਤ ਇੱਕ ਵਾਰ ਫਿਰ ਤਣਾਅਪੂਰਨ ਹੋ ਗਏ ਹਨ। ਪੰਜਾਬ ਅਤੇ ਹਰਿਆਣਾ ਵਿਚਕਾਰ ਪੈਂਦੀ ਖਨੌਰੀ ਸਰਹੱਦ ‘ਤੇ ਕਿਸਾਨਾਂ ਨੇ ਸੜਕ ਉੱਤੇ ਹੀ ਪੱਕਾ ਮੋਰਚਾ ਲਗਾ ਕੇ ਰਾਤ ਬਿਤਾਈ ਹੈ ਅਤੇ ਉੱਥੇ ਹੀ ਆਪਣੇ ਤੰਬੂ ਗੱਡਣੇ ਸ਼ੁਰੂ ਕਰ ਦਿੱਤੇ ਹਨ। ਇਸ ਦੌਰਾਨ ਮੌਕੇ ‘ਤੇ ਪੁਲਿਸ ਦੇ ਉੱਚ ਅਧਿਕਾਰੀ ਪਹੁੰਚ ਚੁੱਕੇ ਹਨ ਅਤੇ ਕਿਸਾਨ ਆਗੂਆਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਹੈ। ਇਸ ਪੂਰੇ ਘਟਨਾਕ੍ਰਮ ਵਿਚਾਲੇ ਸੰਯੁਕਤ ਕਿਸਾਨ ਮੋਰਚਾ ਪੰਜਾਬ (ਗ਼ੈਰ-ਸਿਆਸੀ) ਨੇ 23 ਅਗਸਤ ਨੂੰ ਸਵੇਰੇ ਗਿਆਰਾਂ ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਇੱਕ ਬਹੁਤ ਹੀ ਅਹਿਮ ਹੰਗਾਮੀ ਮੀਟਿੰਗ ਬੁਲਾਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਮੁਖੀ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸਤੰਬਰ ਮਹੀਨੇ ਦੌਰਾਨ ਚੰਡੀਗੜ੍ਹ ਵਿੱਚ ਲਗਾਏ ਜਾਣ ਵਾਲੇ ਮੋਰਚੇ ਦੀ ਪੂਰੀ ਰਣਨੀਤੀ ਤਿਆਰ ਕੀਤੀ ਜਾਵੇਗੀ, ਕਿਉਂਕਿ ਕਿਸਾਨਾਂ ਵੱਲੋਂ ਇੱਕ ਸਤੰਬਰ ਤੋਂ ਚੰਡੀਗੜ੍ਹ ਵਿੱਚ ਆਪਣੀਆਂ ਮੰਗਾਂ ਲਈ ਪੱਕਾ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਡੱਲੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਪੈਦਲ ਦਿੱਲੀ ਵੱਲ ਵਧਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਦਾ ਹਰਿਆਣਾ ਸਰਕਾਰ ਨਾਲ ਕੋਈ ਸਿੱਧਾ ਟਕਰਾਅ ਨਹੀਂ ਹੈ, ਉਹ ਬਹੁਤ ਹੀ ਸੀਮਤ ਗਿਣਤੀ ਵਿੱਚ ਸ਼ਾਂਤਮਈ ਤਰੀਕੇ ਨਾਲ ਅੱਗੇ ਵਧਣਾ ਚਾਹੁੰਦੇ ਸਨ ਪਰ ਪੁਲਿਸ ਵੱਲੋਂ ਰੋਕੇ ਜਾਣ ਕਰਕੇ ਉਹ ਖਨੌਰੀ ਸਰਹੱਦ ‘ਤੇ ਹੀ ਫਸ ਗਏ ਹਨ। ਕਿਸਾਨ ਆਗੂਆਂ ਨੇ ਦੁਹਰਾਇਆ ਕਿ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਸਿਰ ਚੜ੍ਹੇ ਕਰਜ਼ਿਆਂ ਦੀ ਪੂਰੀ ਮੁਆਫ਼ੀ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨਾ ਅਤੇ ਵਪਾਰ ਸਮਝੌਤੇ ਰੱਦ ਕਰਨਾ ਉਨ੍ਹਾਂ ਦੀਆਂ ਮੁੱਖ ਮੰਗਾਂ ਹਨ।
ਹੋਰ ਤਾਜ਼ਾ ਖਬਰਾਂ ਲਈ ਖੁੱਲੀਆਂ ਅੱਖਾਂ ਤੇ ਕਲਿੱਕ ਕਰੋ।
| ਭਦੌੜ ਤਹਿਸੀਲ ਨੂੰ ਸਬ-ਡਿਵੀਜ਼ਨ ਦਾ ਦਰਜਾ ਦਿਵਾਉਣ ਲਈ ਕਿਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਤਹਿਸੀਲ ਕੰਪਲੈਕਸ ਵਿਖੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਸ਼ੁਰੂ |









Users Today : 11
Users Yesterday : 24
Users Last 7 days : 180