Home » ਪ੍ਰਮੁੱਖ ਖ਼ਬਰਾਂ » ਭਾਰਤ ਮਾਲਾ ਐਕਸਪ੍ਰੈੱਸਵੇਅ ਵਿਰੁੱਧ ਕਿਸਾਨਾਂ ਦਾ ਸੰਘਰਸ਼ ਛੇਵੇਂ ਦਿਨ ਚੜ੍ਹਦੀ ਕਲਾ ’ਚ ਰਿਹਾ ਜਾਰੀ, ਕੰਮ ਪੂਰੀ ਤਰ੍ਹਾਂ ਰੁਕਿਆ

ਭਾਰਤ ਮਾਲਾ ਐਕਸਪ੍ਰੈੱਸਵੇਅ ਵਿਰੁੱਧ ਕਿਸਾਨਾਂ ਦਾ ਸੰਘਰਸ਼ ਛੇਵੇਂ ਦਿਨ ਚੜ੍ਹਦੀ ਕਲਾ ’ਚ ਰਿਹਾ ਜਾਰੀ, ਕੰਮ ਪੂਰੀ ਤਰ੍ਹਾਂ ਰੁਕਿਆ

 ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਗਾਗੇਵਾਲ, ਸੱਦੋਵਾਲ ਤੇ ਮੂੰਮ ਨੂੰ ਕੇਂਦਰ ਬਣਾਕੇ ਭਾਰਤ ਮਾਲਾ ਪ੍ਰਾਜੈਕਟ ਹੇਠ ਬਣ ਰਹੇ ਜੈਪੁਰ-ਕੱਟੜਾ ਐਕਸਪ੍ਰੈੱਸਵੇਅ ਦੇ ਵਿਰੋਧ ’ਚ ਕਿਸਾਨਾਂ ਦਾ ਸੰਘਰਸ਼ ਛੇਵੇਂ ਦਿਨ ਵੀ ਤੀਬਰ ਰੂਪ ’ਚ ਜਾਰੀ ਰਿਹਾ। ਧਰਨੇ ਕਾਰਨ ਐਕਸਪ੍ਰੈੱਸਵੇਅ ਦਾ ਨਿਰਮਾਣ ਕੰਮ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ।
ਭਾਰਤ ਮਾਲਾ ਐਕਸਪ੍ਰੈੱਸਵੇਅ ਵਿਰੁੱਧ ਕਿਸਾਨਾਂ ਦਾ ਸੰਘਰਸ਼ ਛੇਵੇਂ ਦਿਨ ਚੜ੍ਹਦੀ ਕਲਾ ’ਚ ਰਿਹਾ ਜਾਰੀ, ਕੰਮ ਪੂਰੀ ਤਰ੍ਹਾਂ ਰੁਕਿਆ
[responsivevoice_button voice="Hindi Male"]

ਮੁਆਵਜ਼ੇ ਦੀ ਮੰਗ ਤੇ ਡਟੇ ਕਿਸਾਨ, ਲਿਖਤੀ ਭਰੋਸੇ ਤਕ ਧਰਨਾ ਜਾਰੀ ਰੱਖਣ ਦਾ ਐਲਾਨ

ਬਰਨਾਲਾ ਬਿਊਰੋ 31 ਮਾਰਚ

   ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਗਾਗੇਵਾਲ, ਸੱਦੋਵਾਲ ਤੇ ਮੂੰਮ ਨੂੰ ਕੇਂਦਰ ਬਣਾਕੇ ਭਾਰਤ ਮਾਲਾ ਪ੍ਰਾਜੈਕਟ ਹੇਠ ਬਣ ਰਹੇ ਜੈਪੁਰ-ਕੱਟੜਾ ਐਕਸਪ੍ਰੈੱਸਵੇਅ ਦੇ ਵਿਰੋਧ ਚ ਕਿਸਾਨਾਂ ਦਾ ਸੰਘਰਸ਼ ਛੇਵੇਂ ਦਿਨ ਵੀ ਤੀਬਰ ਰੂਪ ਚ ਜਾਰੀ ਰਿਹਾ। ਧਰਨੇ ਕਾਰਨ ਐਕਸਪ੍ਰੈੱਸਵੇਅ ਦਾ ਨਿਰਮਾਣ ਕੰਮ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਜਿਸ ਸਦਕਾ ਇਲਾਕੇ ਚ ਲਗਾਤਾਰ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ। ਧਰਨੇ ਚ ਇਲਾਕੇ ਦੇ ਕਈ ਪਿੰਡਾਂ ਦੇ ਕਿਸਾਨ ਵੱਡੀ ਗਿਣਤੀ ਚ ਸ਼ਾਮਲ ਹੋਏ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਜ਼ਮੀਨਾਂ ਦੇ ਘੱਟ ਮੁਆਵਜ਼ੇ ਦੇ ਫੈਸਲੇ ਤੇ ਗੰਭੀਰ ਇਤਰਾਜ਼ ਜਤਾਇਆ। ਕਿਸਾਨਾਂ ਦਾ ਕਹਿਣਾ ਹੈ ਕਿ ਬਰਨਾਲਾ ਇਲਾਕੇ ਦੇ ਪ੍ਰਭਾਵਿਤ ਕਿਸਾਨਾਂ ਨਾਲ ਧੋਖਾ ਹੋ ਰਿਹਾ ਹੈ ਕਿਉਂਕਿ ਨੇੜਲੇ ਜ਼ਿਲ੍ਹਿਆਂ ਚ ਦਿੱਤੇ ਗਏ ਮੁਆਵਜ਼ੇ ਦੇ ਮੁਕਾਬਲੇ ਇਥੇ ਕਾਫ਼ੀ ਘੱਟ ਰਕਮ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਇਕਸਾਰ ਤੇ ਮਾਰਕੀਟ ਦਰ ਅਨੁਸਾਰ ਮੁਆਵਜ਼ਾ ਦਿੱਤਾ ਜਾਵੇ। ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਐਕਸਪ੍ਰੈੱਸਵੇਅ ਬਣਨ ਨਾਲ ਖੇਤਾਂ ਦੇ ਟੁਕੜੇ ਹੋਣਗੇ ਤੇ ਸਿੰਚਾਈ ਪ੍ਰਣਾਲੀ ਨੂੰ ਨੁਕਸਾਨ ਪਹੁੰਚੇਗਾ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ।

ਜਿਸ ਨਾਲ ਖੇਤੀਬਾੜੀ ਦੀ ਲਾਗਤ ਵਧੇਗੀ। ਕਈ ਕਿਸਾਨਾਂ ਦੀ ਜ਼ਮੀਨ ਵਿਚਕਾਰੋਂ ਕੱਟੀ ਜਾਣ ਕਾਰਨ ਖੇਤੀ ਕਰਨਾ ਔਖਾ ਹੋ ਜਾਵੇਗਾ ਤੇ ਆਵਾਜਾਈ ਲਈ ਵਾਧੂ ਖਰਚਾ ਝੱਲਣਾ ਪਵੇਗਾ। ਉਨ੍ਹਾਂ ਦੱਸਿਆ ਕਿ ਜ਼ਮੀਨ ਦੇ ਬਦਲੇ ਪੂਰਾ ਮੁਆਵਜ਼ਾ ਤੇ ਹੋਰ ਸਹੂਲਤਾਂ ਨਾ ਮਿਲਣ ਕਾਰਨ ਕਿਸਾਨਾਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਧਰਨੇ ਦੌਰਾਨ ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਜਦ ਤਕ ਸਰਕਾਰ ਵਲੋਂ ਮੰਗਾਂ ਨੂੰ ਲਿਖਤੀ ਰੂਪ ਚ ਮਨਜ਼ੂਰ ਨਹੀਂ ਕੀਤਾ ਜਾਂਦਾ। ਉਸ ਸਮੇਂ ਤਕ ਸੰਘਰਸ਼ ਜਾਰੀ ਰਹੇਗਾ ਤੇ ਐਕਸਪ੍ਰੈੱਸਵੇਅ ਦਾ ਕੰਮ ਸ਼ੁਰੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਮਸਲੇ ਦਾ ਜਲਦੀ ਹੱਲ ਨਾ ਨਿਕਲਿਆ ਤਾਂ ਇਹ ਸੰਘਰਸ਼ ਹੋਰ ਵੱਡੇ ਪੱਧਰ ਤੇ ਲਿਜਾਇਆ ਜਾਵੇਗਾ। ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ਤੇ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮਸਲੇ ਦਾ ਹੱਲ ਲੱਭਣ ਦਾ ਭਰੋਸਾ ਦਿੱਤਾ। ਪਰ ਕਿਸਾਨਾਂ ਨੇ ਕਿਹਾ ਕਿ ਉਹ ਸਿਰਫ਼ ਭਰੋਸਿਆਂ ਨਾਲ ਨਹੀਂ। ਸਗੋਂ ਪੱਕੇ ਤੇ ਲਿਖਤੀ ਫੈਸਲੇ ਨਾਲ ਹੀ ਸੰਤੁਸ਼ਟ ਹੋਣਗੇ। ਕਿਸਾਨ ਆਪਣੇ ਹੱਕਾਂ ਲਈ ਡਟ ਕੇ ਮੈਦਾਨ ਚ ਖੜ੍ਹੇ ਹਨ ਤੇ ਸੰਘਰਸ਼ ਜਾਰੀ ਰੱਖਣ ਲਈ ਇਕਜੁੱਟ ਨਜ਼ਰ ਆ ਰਹੇ ਹਨ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  30 ਲੱਖ ਦੀ ਠੱਗੀ: ਪੁੱਤ ਦੇ ਸੁਨਹਿਰੀ ਭਵਿੱਖ ਦੀ ਉਮੀਦ ’ਚ ਆਪਣੀ ਜੀਵਨ ਭਰ ਦੀ ਪੂੰਜੀ ਲਗਾ ਦਿੱਤੀ ਦਾਅ ‘ਤੇ

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 8 6 2
Users Today : 2
Users Yesterday : 26
Users Last 7 days : 227

ਰਾਸ਼ੀਫਲ