Home » ਪ੍ਰਮੁੱਖ ਖ਼ਬਰਾਂ » ਆਮ ਆਦਮੀ ਪਾਰਟੀ ਦੇ ਵਰਕਰ ਤੇ ਜਾਨਲੇਵਾ ਹਮਲਾ, ਜਖਮੀ ਨੌਜਵਾਨ ਹਸਪਤਾਲ ਵਿੱਚ ਦਾਖਲ

ਆਮ ਆਦਮੀ ਪਾਰਟੀ ਦੇ ਵਰਕਰ ਤੇ ਜਾਨਲੇਵਾ ਹਮਲਾ, ਜਖਮੀ ਨੌਜਵਾਨ ਹਸਪਤਾਲ ਵਿੱਚ ਦਾਖਲ

ਪੰਜਾਬ ਦੀ ਮੌਜੂਦਾ ਸਰਕਾਰ ਦੇ ਉਲਝੇ ਹੋਏ ਤਾਣੇ ਬਾਣੇ ਦੇ ਵਿੱਚ ਅੱਜ ਕੱਲ ਆਮ ਲੋਕ ਤਾਂ ਕੀ ਆਮ ਆਦਮੀ ਪਾਰਟੀ ਦੇ ਵਰਕਰ ਵੀ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝ ਰਹੇ, ਜਿਸ ਦੀ ਤਾਜ਼ਾ ਮਿਸਾਲ ਬੀਤੇ ਦਿਨ ਭਦੌੜ ਵਿਖੇ ਹੋਏ ਇੱਕ ਆਮ ਆਦਮੀ ਪਾਰਟੀ ਦੇ ਵਰਕਰ ਤੇ ਹੋਏ ਹਮਲੇ ਤੋਂ ਮਿਲਦੀ ਹੈ।
ਆਮ ਆਦਮੀ ਪਾਰਟੀ ਦੇ ਵਰਕਰ ਤੇ ਜਾਨਲੇਵਾ ਹਮਲਾ, ਜਖਮੀ ਨੌਜਵਾਨ ਹਸਪਤਾਲ ਵਿੱਚ ਦਾਖਲ
[responsivevoice_button voice="Hindi Male"]

ਬਰਨਾਲਾ ਬਿਊਰੋ 9 ਮਾਰਚ

ਪੰਜਾਬ ਦੀ ਮੌਜੂਦਾ ਸਰਕਾਰ ਦੇ ਉਲਝੇ ਹੋਏ ਤਾਣੇ ਬਾਣੇ ਦੇ ਵਿੱਚ ਅੱਜ ਕੱਲ ਆਮ ਲੋਕ ਤਾਂ ਕੀ ਆਮ ਆਦਮੀ ਪਾਰਟੀ ਦੇ ਵਰਕਰ ਵੀ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝ ਰਹੇ, ਜਿਸ ਦੀ ਤਾਜ਼ਾ ਮਿਸਾਲ ਬੀਤੇ ਦਿਨ ਭਦੌੜ ਵਿਖੇ ਹੋਏ ਇੱਕ ਆਮ ਆਦਮੀ ਪਾਰਟੀ ਦੇ ਵਰਕਰ ਤੇ ਹੋਏ ਹਮਲੇ ਤੋਂ ਮਿਲਦੀ ਹੈ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਲਈ ਲੰਬੇ ਸਮੇਂ ਤੋਂ ਸੇਵਾ ਕਰ ਰਹੇ ਇੱਕ ਵਰਕਰ ਉੱਤੇ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਰਾਕੇਸ਼ ਕੁਮਾਰ (24) ਪੁੱਤਰ ਬਲਵੀਰ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਇੱਕ ਨਿੱਜੀ ਫੈਕਟਰੀ ਵਿੱਚ ਕੰਮ ਕਰ ਰਿਹਾ ਸੀ ਕਿ ਅਚਾਨਕ ਦੋ ਨੌਜਵਾਨਾਂ ਨੇ ਉਸ ਉੱਪਰ ਲੋਹੇ ਦੀ ਪਾਈਪ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਉਸ ਨੂੰ ਮਾਰਨ ਦੀ ਨੀਅਤ ਨਾਲ ਸਿਰ ਉੱਤੇ ਵਾਰ ਕਰਨਾ ਚਾਹਿਆ ਪਰ ਬਚਾਅ ਵਿੱਚ ਉਸ ਨੇ ਆਪਣੇ ਹੱਥ ਅੱਗੇ ਕਰ ਦਿੱਤੇ ਜਿਸ ਕਾਰਨ ਪਾਈਪ ਉਸ ਦੀ ਪਿੱਠ ਅਤੇ ਲੱਤ ‘ਤੇ ਜਾ ਲੱਗੀ। ਜਦੋਂ ਉਸ ਨੇ ਖੁਦ ਨੂੰ ਬਚਾਉਣ ਦਾ ਦੁਬਾਰਾ ਯਤਨ ਕੀਤਾ ਤਾਂ ਹਮਲਾਵਰਾਂ ਨੇ ਪੂਰੀ ਤਾਕਤ ਨਾਲ ਉਸ ਦੇ ਹੱਥ ਉੱਤੇ ਲੋਹੇ ਦੀ ਪਾਈਪ ਨਾਲ ਵਾਰ ਕਰ ਦਿੱਤਾ ਜਿਸ ਨਾਲ ਉਸ ਦੇ ਹੱਥ ਉੱਤੇ ਡੂੰਘਾ ਜ਼ਖਮ ਹੋ ਗਿਆ। ਘਟਨਾ ਤੋਂ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ ਉਸ ਨੂੰ ਤੁਰੰਤ ਸਿਵਲ ਹਸਪਤਾਲ ਭਦੌੜ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੇ ਜ਼ਖਮ ਉੱਤੇ ਛੇ ਟਾਂਕੇ ਲਗਾਏ ਹਨ। ਪੀੜਤ ਨੇ ਪ੍ਰਸ਼ਾਸਨ ਤੋਂ ਗੁਹਾਰ ਲਗਾਈ ਹੈ ਕਿ ਹਮਲਾਵਰ ਨੌਜਵਾਨਾਂ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਉਸ ਨੂੰ ਇਨਸਾਫ ਮਿਲ ਸਕੇ। ਇਸ ਘਟਨਾ ਦੇ ਸਬੰਧ ਵਿੱਚ ਸਿਵਲ ਹਸਪਤਾਲ ਭਦੌੜ ਦੇ ਡਾਕਟਰ ਬਾਂਕੇ ਬਿਹਾਰੀ ਨੇ ਪੁਸ਼ਟੀ ਕੀਤੀ ਹੈ ਕਿ ਰਾਕੇਸ਼ ਕੁਮਾਰ ਨਾਮਕ ਨੌਜਵਾਨ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ ਜਿਸ ਦੇ ਹੱਥ ‘ਤੇ ਟਾਂਕੇ ਲਗਾਏ ਗਏ ਹਨ ਅਤੇ ਸਰੀਰ ਦੇ ਹੋਰ ਹਿੱਸਿਆਂ ‘ਤੇ ਵੀ ਸੱਟਾਂ ਦੇ ਨਿਸ਼ਾਨ ਹਨ। ਡਾਕਟਰ ਨੇ ਦੱਸਿਆ ਕਿ ਹਸਪਤਾਲ ਪ੍ਰਬੰਧਕਾਂ ਵੱਲੋਂ ਇਸ ਮਾਮਲੇ ਦੀ ਲਿਖਤੀ ਸੂਚਨਾ ਪੁਲਿਸ ਥਾਣਾ ਭਦੌੜ ਨੂੰ ਭੇਜ ਦਿੱਤੀ ਗਈ ਹੈ। ਥਾਣਾ ਭਦੌੜ ਦੇ ਐਸ.ਐਚ.ਓ. ਹਰਸਿਮਰਨਜੀਤ ਸਿੰਘ ਨੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਹਸਪਤਾਲ ਤੋਂ ਸੂਚਨਾ ਮਿਲ ਚੁੱਕੀ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।

ਹੋਰ ਤਾਜ਼ਾਂ ਖਬਰਾਂ ਦੇਖਣ ਲਈ ਕਲਿੱਕ ਕਰੋ। ਐਂਸ.ਬੀ.ਆਈ.  ਬੈਂਕ ਨੂੰ ਲੱਗੀ ਭਿਆਨਕ ਅੱਗ

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 8 7 1
Users Today : 2
Users Yesterday : 9
Users Last 7 days : 236

ਰਾਸ਼ੀਫਲ