ਬਰਨਾਲਾ ਬਿਊਰੋ ।
ਬਰਨਾਲਾ ਦੇ ਰਾਮਗੜ੍ਹੀਆ ਰੋਡ ਦੇ ਰਹਿਣ ਵਾਲੇ ਸਾਬਕਾ ਕੌਂਸਲਰ ਨਛੱਤਰ ਸਿੰਘ ਉਰਫ਼ ਜੱਗਾ ਸਿੰਘ ਵੱਲੋਂ ਆਪਣੇ ਹੀ ਘਰ ਵਿੱਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਅਤਿ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ

ਜਿਸ ਦੀ ਖ਼ਬਰ ਮਿਲਦਿਆਂ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਨੇ ਇਸ ਖ਼ੌਫਨਾਕ ਕਦਮ ਨੂੰ ਚੁੱਕਣ ਤੋਂ ਪਹਿਲਾਂ ਇੱਕ ਪੱਤਰ ਛੱਡਿਆ ਹੈ ਜਿਸ ਵਿੱਚ ਉਨ੍ਹਾਂ ਨੇ ਸੰਗਰੂਰ ਜ਼ਿਲ੍ਹੇ ਦੇ ਕਸਬਾ ਧੂਰੀ ਨਾਲ ਸਬੰਧਤ ਦੋ ਕਾਲੋਨੀ ਕੱਟਣ ਵਾਲੇ ਵਿਅਕਤੀਆਂ ਨੂੰ ਆਪਣੀ ਮੌਤ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸਾਬਕਾ ਕੌਂਸਲਰ ਜੱਗਾ ਸਿੰਘ ਜ਼ਮੀਨ-ਜਾਇਦਾਦ ਦੀ ਖ਼ਰੀਦੋ-ਫਰੋਖਤ ਦਾ ਕੰਮ ਕਰਦੇ ਸਨ ਅਤੇ ਉਨ੍ਹਾਂ ਨੇ ਸੇਖਾ ਰੋਡ ‘ਤੇ ਬਣ ਰਹੀ ਇਕ ਨਵੀਂ ਕਾਲੋਨੀ ਵਿੱਚ ਕੁਝ ਜ਼ਮੀਨ ਦਾ ਸੌਦਾ ਕਰਵਾਇਆ ਸੀ

ਪਰ ਦੋਸ਼ ਹੈ ਕਿ ਉਕਤ ਕਾਲੋਨੀ ਦੇ ਮਾਲਕਾਂ ਨੇ ਜੱਗਾ ਸਿੰਘ ਨੂੰ ਉਨ੍ਹਾਂ ਦਾ ਬਣਦਾ ਮਿਹਨਤਾਨਾ ਅਤੇ ਮੋਟਾ ਕਮਿਸ਼ਨ ਨਹੀਂ ਦਿੱਤਾ ਜਿਸ ਕਾਰਨ ਉਹ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ‘ਤੇ ਬਹੁਤ ਜ਼ਿਆਦਾ ਪਰੇਸ਼ਾਨ ਰਹਿ ਰਹੇ ਸਨ ਅਤੇ ਇਸੇ ਤਣਾਅ ਦੇ ਚਲਦਿਆਂ

ਉਨ੍ਹਾਂ ਨੇ ਦੇਰ ਰਾਤ ਇਹ ਕਦਮ ਚੁੱਕ ਲਿਆ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਭਰਾ ਮਲਕੀਤ ਸਿੰਘ ਮੀਤਾ, ਪੁੱਤਰ ਗੁਰਜਿੰਦਰ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਸਮੇਤ ਮੁਹੱਲਾ ਨਿਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਪੱਤਰ ਵਿੱਚ ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ

ਉਦੋਂ ਤੱਕ ਉਹ ਮ੍ਰਿਤਕ ਦੇਹ ਦਾ ਸਸਕਾਰ ਨਹੀਂ ਕਰਨਗੇ। ਇਸ ਦੌਰਾਨ ਸ਼ਹਿਰੀ ਪੁਲਿਸ ਥਾਣੇ ਦੇ ਮੁੱਖ ਅਫ਼ਸਰ ਲਖਵਿੰਦਰ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਮਾਮਲਾ ਜ਼ਮੀਨੀ ਸੌਦੇ ਦੇ ਕਮਿਸ਼ਨ ਦੇ ਵਿਵਾਦ ਨਾਲ ਜੁੜਿਆ ਹੋਇਆ ਸਾਹਮਣੇ ਆਇਆ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੁਖਦਾਈ ਘਟਨਾ ‘ਤੇ ਵਾਰਡ ਕੌਂਸਲਰ ਲਵਪ੍ਰੀਤ ਦੀਵਾਨਾ, ਰਾਜਿੰਦਰ ਸਿੰਘ, ਦਿਲਦਾਰ ਖ਼ਾਨ ਅਤੇ ਅਕਾਲੀ ਆਗੂ ਕੁਲਵੰਤ ਸਿੰਘ ਕਾਂਤਾ ਸਮੇਤ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਡੂੰਘੇ ਰੋਸ਼ ਦਾ ਪ੍ਰਗਟਾਵਾ ਕਰਦਿਆਂ ਪ੍ਰਸ਼ਾਸਨ ਤੋਂ ਪੀੜਤ ਪਰਿਵਾਰ ਲਈ ਇਨਸਾਫ਼ ਦੀ ਗੁਹਾਰ ਲਗਾਈ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਜੂਨ ਮਹੀਨਾ ਮਲੇਰੀਆ ਰੋਕਥਾਮ ਮਹੀਨੇ ਵਜੋਂ ਮਨਾਇਆ: ਬਿਮਾਰੀ ਨੂੰ ਹਰਾਉਣ ਲਈ ਜ਼ਿਲ੍ਹਾ ਨਿਵਾਸੀਆਂ ਦਾ ਸਹਿਯੋਗ ਬੇਹੱਦ ਜ਼ਰੂਰੀ |






Users Today : 23
Users Yesterday : 10
Users Last 7 days : 327