ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਸੀ ਐਚ ਸੀ ਮਹਿਲ ਕਲਾਂ ਵਿਖੇ ਗਰਭਵਤੀ ਔਰਤਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ

ਸੀ ਐਚ ਸੀ ਮਹਿਲ ਕਲਾਂ ਵਿਖੇ  ਗਰਭਵਤੀ ਔਰਤਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ

  ਸਿਵਲ ਸਰਜਨ ਬਰਨਾਲਾ ਡਾ.  ਹਰੀਪਾਲ ਸਿੰਘ ਅਤੇ ਸਿਹਤ ਬਲਾਕ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਅੱਜ ਸੀ ਐਚ ਸੀ ਮਹਿਲ ਕਲਾਂ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਮੁਫਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਡਾ. ਅੰਜੂ ਵਰਮਾ ਵੱਲੋਂ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ।
ਸੀ ਐਚ ਸੀ ਮਹਿਲ ਕਲਾਂ ਵਿਖੇ  ਗਰਭਵਤੀ ਔਰਤਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ

ਬਰਨਾਲਾ ਬਿਊਰੋ 21 ਅਪ੍ਰੈਲ

          ਸਿਵਲ ਸਰਜਨ ਬਰਨਾਲਾ ਡਾ.  ਹਰੀਪਾਲ ਸਿੰਘ ਅਤੇ ਸਿਹਤ ਬਲਾਕ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਅੱਜ ਸੀ ਐਚ ਸੀ ਮਹਿਲ ਕਲਾਂ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਮੁਫਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਡਾ. ਅੰਜੂ ਵਰਮਾ ਵੱਲੋਂ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਗੁਰਤੇਜਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਗਰਭਕਾਲ ਅਤੇ ਜਣੇਪੇ ਦੌਰਾਨ ਹੋਣ ਵਾਲੀ ਮੌਤ ਦਰ ਨੂੰ ਘੱਟ ਕਰਨਾ ਅਤੇ ਜੱਚਾ ਬੱਚਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਉਨਾਂ ਦੱਸਿਆ ਕਿ ਕੈਂਪ ਦੌਰਾਨ ਗਰਭਵਤੀ ਔਰਤਾਂ ਦਾ ਬੀ ਪੀ,ਸ਼ੂਗਰ, ਹੋਮੋਗਲੋਬਿਨ ਅਤੇ ਹੋਰ ਲੋੜੀਂਦੇ ਟੈਸਟ ਕੀਤੇ ਜਾਂਦੇ ਹਨ ਅਤੇ ਹਾਈ ਰਿਸਕ ਗਰਭਵਤੀ ਔਰਤਾਂ ਦੀ ਪਛਾਣ ਕਰਕੇ  ਉਨਾਂ ਦੇ ਸੁਰੱਖਿਅਤ ਜਣੇਪੇ ਲਈ ਐਕਸ਼ਨ ਪਲਾਨ ਤਿਆਰ ਕੀਤਾ ਜਾਂਦਾ ਹੈ।   ਇਸ ਮੌਕੇ ਸਿਹਤ ਸਟਾਫ ਵੱਲੋਂ ਗਰਭਵਤੀ ਔਰਤਾਂ ਨੂੰ ਗਰਭਾਵਸਥਾ ਦੌਰਾਨ ਸਹੀ ਖੁਰਾਕ ਅਤੇ ਕਸਰਤ, ਬੱਚੇ ਨੂੰ ਦੁੱਧ ਪਿਲਾਉਣ ਦੇ ਸਹੀ ਤਰੀਕਿਆਂ, ਸੰਪੂਰਨ ਟੀਕਾਕਰਣ ਅਤੇ ਬਚਿੱਆਂ ਵਿਚਕਾਰ ਅੰਤਰਾਲ ਦੇ ਤਰੀਕਿਆਂ ਆਦਿ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

ਹੋਰ ਤਾਜ਼ਾ ਖਬਰਾਂ ਲੀ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਆਰੀਆਭੱਟ ਕਾਲਜ ਬਰਨਾਲਾ ਵਿਖੇ ‘ਕਾਰੋਬਾਰ ‘ਤੇ AI ਦਾ ਪ੍ਰਭਾਵ’ ਵਿਸ਼ੇ ‘ਤੇ ਗਰੁੱਪ ਚਰਚਾ ਕਰਵਾਈ ਗਈ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 6 1
Users Today : 32
Users Yesterday : 120
Users Last 7 days : 338

ਰਾਸ਼ੀਫਲ

error: Content is protected !!