Home » ਪ੍ਰਮੁੱਖ ਖ਼ਬਰਾਂ » ਇੱਕੋ ਮੰਚ ’ਤੋਂ ਸੂਬਾ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਨੇ ਇੱਕ-ਦੂਜੇ ਖ਼ਿਲਾਫ਼ ਕੱਢੀ ਭੜਾਸ, ਰਾਜਾ ਵੜਿੰਗ ਅਤੇ ਕਾਲਾ ਢਿੱਲੋਂ ਵਿਚਾਲੇ ਚੱਲੇ ਸਿਆਸੀ ਤੀਰ

ਇੱਕੋ ਮੰਚ ’ਤੋਂ ਸੂਬਾ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਨੇ ਇੱਕ-ਦੂਜੇ ਖ਼ਿਲਾਫ਼ ਕੱਢੀ ਭੜਾਸ, ਰਾਜਾ ਵੜਿੰਗ ਅਤੇ ਕਾਲਾ ਢਿੱਲੋਂ ਵਿਚਾਲੇ ਚੱਲੇ ਸਿਆਸੀ ਤੀਰ

ਇੱਕੋ ਮੰਚ ’ਤੋਂ ਸੂਬਾ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਨੇ ਇੱਕ-ਦੂਜੇ ਖ਼ਿਲਾਫ਼ ਕੱਢੀ ਭੜਾਸ, ਰਾਜਾ ਵੜਿੰਗ ਅਤੇ ਕਾਲਾ ਢਿੱਲੋਂ ਵਿਚਾਲੇ ਚੱਲੇ ਸਿਆਸੀ ਤੀਰ
 ਬਰਨਾਲਾ ਵਿਖੇ ਆਯੋਜਿਤ ਸਮਾਗਮ ਦੌਰਾਨ ਇੱਕੋ ਮੰਚ ’ਤੇ ਮੌਜੂਦ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਇੰਚਾਰਜ ਭੂਪੇਸ਼ ਬਘੇਲ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ।
[responsivevoice_button voice="Hindi Male"]

ਬਰਨਾਲਾ ਬਿਊਰੋ

         ਕਾਂਗਰਸ ਪਾਰਟੀ ਵਿੱਚ ਆਪਸੀ ਧੜੇਬਾਜ਼ੀ ਅਤੇ ਮਤਭੇਦਾਂ ਦਾ ਇੱਕ ਵੱਡਾ ਪ੍ਰਮਾਣ ਬਰਨਾਲਾ ਵਿਖੇ ਦੇਖਣ ਨੂੰ ਮਿਲਿਆ ਹੈ, ਜਿੱਥੇ ਇੱਕੋ ਮੰਚ ’ਤੇ ਆਪੋ-ਆਪਣੇ ਭਾਸ਼ਣ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਇੱਕ-ਦੂਜੇ ਨੂੰ ਸਿਆਸੀ ਮਿਹਣੇ ਮਾਰਦੇ ਅਤੇ ਭੜਾਸ ਕੱਢਦੇ ਨਜ਼ਰ ਆਏ। ਇਸ ਮਹੱਤਵਪੂਰਨ ਸਮਾਗਮ ਦੇ ਮੰਚ ’ਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਸਮੇਤ ਕਈ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਆਪਣੇ ਸੰਬੋਧਨ ਦੌਰਾਨ ਰਾਜਾ ਵੜਿੰਗ ਨੇ ਕਾਲਾ ਢਿੱਲੋਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੇਕਰ ਉਹ ਅੱਜ ਵਿਧਾਇਕ ਬਣੇ ਹਨ ਤਾਂ ਇਸ ਵਿੱਚ ਪਾਰਟੀ ਅਤੇ ਸਮੁੱਚੀ ਲੀਡਰਸ਼ਿਪ ਦਾ ਵੀ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਕਾਲਾ ਢਿੱਲੋਂ ਉਨ੍ਹਾਂ ਦਾ ਛੋਟਾ ਭਰਾ ਹੈ ਅਤੇ ਉਹ ਵਿਧਾਇਕ ਬਣ ਕੇ ਆਏ ਹਨ, ਜੋ ਕਿ ਕਾਂਗਰਸ ਪਾਰਟੀ ਲਈ ਬਹੁਤ ਮਾਣ ਵਾਲੀ ਗੱਲ ਹੈ। ਜ਼ਿਮਨੀ ਚੋਣ ਦਾ ਜ਼ਿਕਰ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਪ ਚੋਣ ਦੌਰਾਨ ਕਾਲਾ ਢਿੱਲੋਂ ਨੂੰ ਲਗਭਗ ਛੱਬੀ ਹਜ਼ਾਰ ਵੋਟਾਂ ਮਿਲੀਆਂ ਸਨ ਅਤੇ ਭਾਵੇਂ ਚੋਣ ਮੈਦਾਨ ਵਿੱਚ ਉਮੀਦਵਾਰਾਂ ਦੀ ਗਿਣਤੀ ਵਧੇਰੇ ਹੋਣ ਕਾਰਨ ਵੋਟਾਂ ਦਾ ਵੰਡ-ਵੰਡਾਅ ਹੋਇਆ, ਪਰ ਆਖਰਕਾਰ ਜਿੱਤ ਕਾਂਗਰਸ ਦੇ ਹੱਕ ਵਿੱਚ ਆਈ ਅਤੇ ਇਸ ਜਿੱਤ ਨੇ ਪੂਰੇ ਪੰਜਾਬ ਵਿੱਚ ਪਾਰਟੀ ਦਾ ਮਾਣ ਵਧਾਇਆ ਹੈ।

 ਬਰਨਾਲਾ ਵਿਖੇ ਆਯੋਜਿਤ ਸਮਾਗਮ ਦੌਰਾਨ ਇੱਕੋ ਮੰਚ ’ਤੇ ਮੌਜੂਦ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਇੰਚਾਰਜ ਭੂਪੇਸ਼ ਬਘੇਲ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ।
ਬਰਨਾਲਾ ਵਿਖੇ ਆਯੋਜਿਤ ਸਮਾਗਮ ਦੌਰਾਨ ਇੱਕੋ ਮੰਚ ’ਤੇ ਮੌਜੂਦ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਇੰਚਾਰਜ ਭੂਪੇਸ਼ ਬਘੇਲ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ।

ਉਨ੍ਹਾਂ ਕਿਹਾ ਕਿ ਪਾਰਟੀ ਨੇ ਹਰ ਮੰਚ ’ਤੇ ਇਹ ਗੱਲ ਪ੍ਰਵਾਨ ਕੀਤੀ ਹੈ ਕਿ ਕਾਲਾ ਢਿੱਲੋਂ ਨੇ ਬਰਨਾਲਾ ਵਿੱਚ ਕਾਂਗਰਸ ਦਾ ਝੰਡਾ ਬੁਲੰਦ ਕੀਤਾ ਹੈ ਅਤੇ ਇਸ ਦਾ ਸਿਹਰਾ ਉਨ੍ਹਾਂ ਨੂੰ ਹੀ ਦਿੱਤਾ ਗਿਆ ਹੈ, ਪਰ ਉਨ੍ਹਾਂ ਹਲਕੇ-ਫੁਲਕੇ ਅੰਦਾਜ਼ ਵਿੱਚ ਤੰਜ ਕੱਸਦਿਆਂ ਕਿਹਾ ਕਿ ਜਦੋਂ ਕੋਈ ਵਿਅਕਤੀ ਵਿਧਾਇਕ ਬਣ ਜਾਂਦਾ ਹੈ ਤਾਂ ਉਹ ਆਪਣੇ ਆਪ ਨੂੰ ਬਹੁਤ ਵੱਡਾ ਲੀਡਰ ਸਮਝਣ ਲੱਗ ਪੈਂਦਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਕਾਲਾ ਢਿੱਲੋਂ ਨੇ ਅੱਜ ਮੰਚ ਤੋਂ ਕੁਝ ਗੱਲਾਂ ਤਾਂ ਕੀਤੀਆਂ ਪਰ ਇਹ ਨਹੀਂ ਦੱਸਿਆ ਕਿ ਚੋਣਾਂ ਦੌਰਾਨ ਉਨ੍ਹਾਂ ਨੂੰ ਲਗਾਤਾਰ ਘਰ-ਘਰ ਜਾ ਕੇ ਪ੍ਰਚਾਰ ਕਰਨ ਅਤੇ ਲੋਕਾਂ ਦੇ ਵਿਚਕਾਰ ਰਹਿਣ ਦੀ ਸਲਾਹ ਵੀ ਦਿੱਤੀ ਜਾਂਦੀ ਰਹੀ ਸੀ ਅਤੇ ਕਈ ਵਾਰ ਲੋਕ ਅੱਧੀਆਂ-ਅਧੂਰੀਆਂ ਗੱਲਾਂ ਸੁਣ ਕੇ ਗਲਤ ਧਾਰਨਾ ਬਣਾ ਲੈਂਦੇ ਹਨ, ਜਿਸ ਨਾਲ ਬੇਲੋੜੇ ਭਰਮ ਪੈਦਾ ਹੁੰਦੇ ਹਨ। ਦੂਜੇ ਪਾਸੇ ਆਪਣੇ ਭਾਸ਼ਣ ਵਿੱਚ ਕਾਲਾ ਢਿੱਲੋਂ ਨੇ ਪੂਰੀ ਤਿੱਖੀ ਸੁਰ ਵਿੱਚ ਜਵਾਬ ਦਿੰਦਿਆਂ ਕਿਹਾ ਕਿ ਕੁਝ ਲੋਕਾਂ ਨੂੰ ਬਰਨਾਲਾ ਦੀ ਜਿੱਤ ਰਾਸ ਨਹੀਂ ਆ ਰਹੀ ਅਤੇ ਉਹ ਲਗਾਤਾਰ ਉਨ੍ਹਾਂ ਦੇ ਜ਼ਿਲ੍ਹੇ ਦੇ ਮਾਮਲਿਆਂ ਵਿੱਚ ਬਿਨਾਂ ਵਜ੍ਹਾ ਦਖ਼ਲਅੰਦਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਸਮਾਜ ਅਤੇ ਪਾਰਟੀ ਵਿੱਚ ਸ਼ਰਾਫ਼ਤ, ਸਤਿਕਾਰ ਅਤੇ ਅਨੁਸ਼ਾਸਨ ਦੀ ਰਾਜਨੀਤੀ ਕੀਤੀ ਹੈ ਅਤੇ ਉਨ੍ਹਾਂ ਦਾ ਯਤਨ ਹਮੇਸ਼ਾ ਇਹੀ ਰਿਹਾ ਹੈ ਕਿ ਹਰ ਆਗੂ ਨੂੰ ਉਸ ਦਾ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇ ਅਤੇ ਪਾਰਟੀ ਦੀ ਏਕਤਾ ਨੂੰ ਮਜ਼ਬੂਤ ਰੱਖਿਆ ਜਾਵੇ, ਪਰ ਜੇਕਰ ਕੋਈ ਉਨ੍ਹਾਂ ਦੀ ਸ਼ਰਾਫ਼ਤ ਨੂੰ ਕਮਜ਼ੋਰੀ ਸਮਝਣ ਦੀ ਭੁੱਲ ਕਰਦਾ ਹੈ ਤਾਂ ਇਹ ਉਸ ਦੀ ਸਭ ਤੋਂ ਵੱਡੀ ਗਲਤਫ਼ਹਿਮੀ ਹੈ, ਚਾਹੇ ਉਹ ਆਗੂ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਉਨ੍ਹਾਂ ਕੋਲ ਨਾ ਤਾਂ ਬਹੁਤ ਵੱਡਾ ਧਨ ਹੈ ਅਤੇ ਨਾ ਹੀ ਕੋਈ ਵੱਡੀ ਸਿਆਸੀ ਪਹੁੰਚ ਜਾਂ ਪ੍ਰਭਾਵਸ਼ਾਲੀ ਸਹਾਰਾ ਹੈ, ਬਲਕਿ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਉਨ੍ਹਾਂ ਦੇ ਸਮਰਪਿਤ ਵਰਕਰ ਹਨ ਅਤੇ ਜਦੋਂ ਤੱਕ ਵਰਕਰ ਉਨ੍ਹਾਂ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ, ਉਦੋਂ ਤੱਕ ਕੋਈ ਵੀ ਉਨ੍ਹਾਂ ਨੂੰ ਦਬਾ ਨਹੀਂ ਸਕਦਾ। ਕਾਲਾ ਢਿੱਲੋਂ ਨੇ ਇਸ਼ਾਰਿਆਂ-ਇਸ਼ਾਰਿਆਂ ਵਿੱਚ ਸਪੱਸ਼ਟ ਕੀਤਾ ਕਿ ਬਰਨਾਲਾ ਵਿਧਾਨ ਸਭਾ ਉਪ ਚੋਣ ਵਿੱਚ ਮਿਲੀ ਜਿੱਤ ਪਾਰਟੀ ਵਰਕਰਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਸੀ, ਜਿਸ ਕਾਰਨ ਕਾਂਗਰਸ ਪੰਜਾਬ ਵਿੱਚ ਇੱਕੋ-ਇੱਕ ਇਹ ਸੀਟ ਜਿੱਤਣ ਵਿੱਚ ਕਾਮਯਾਬ ਰਹੀ ਅਤੇ ਉਨ੍ਹਾਂ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿੱਚ ਵੀ ਉਨ੍ਹਾਂ ਦੇ ਹੱਕਾਂ ਅਤੇ ਸਨਮਾਨ ਦੀ ਰੱਖਿਆ ਲਈ ਹਰ ਮੰਚ ’ਤੇ ਡਟ ਕੇ ਪਹਿਰਾ ਦਿੰਦੇ ਰਹਿਣਗੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਜਾਪਾਨ ਦੇ ਨੌਜਵਾਨ ਵੱਲੋਂ 220 ਕਰੋੜ ਰੁਪਏ ਖਰਚ ਕੇ ਕੁੱਤਾ ਬਣਨ ਦੇ ਦਾਅਵੇ ਦੀ ਸੋਸ਼ਲ ਮੀਡੀਆ ‘ਤੇ ਚਰਚਾ, ਜਾਣੋ ਵਾਇਰਲ ਵੀਡੀਓ ਦਾ ਪੂਰਾ ਸੱਚ

 

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 3 5
Users Today : 14
Users Yesterday : 29
Users Last 7 days : 171

ਰਾਸ਼ੀਫਲ