ਬਰਨਾਲਾ ਬਿਊਰੋ
ਜੇਕਰ ਤੁਸੀਂ ਵੀ ਆਉਣ ਵਾਲੇ ਦਿਨਾਂ ਵਿੱਚ ਆਪਣੇ ਪਰਿਵਾਰ ਜਾਂ ਦੋਸਤਾਂ ਨਾਲ ਕਿਤੇ ਬਾਹਰ ਘੁੰਮਣ-ਫਿਰਨ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਖੁਸ਼ੀ ਲੈ ਕੇ ਆਈ ਹੈ। ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਤਿੰਨ ਛੁੱਟੀਆਂ ਦਾ ਸੁਖਾਵਾਂ ਸੰਜੋਗ ਬਣਨ ਜਾ ਰਿਹਾ ਹੈ, ਜਿਸ ਕਾਰਨ ਸੂਬੇ ਦੇ ਸਕੂਲੀ ਵਿਦਿਆਰਥੀਆਂ, ਕਾਲਜਾਂ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਅਤੇ ਸਮੂਹ ਸਰਕਾਰੀ ਤੇ ਗ਼ੈਰ-ਸਰਕਾਰੀ ਕਰਮਚਾਰੀਆਂ ਦੀਆਂ ਮੌਜਾਂ ਲੱਗਣ ਵਾਲੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਆਉਣ ਵਾਲੀ ਇਕੱਤੀ ਜੁਲਾਈ ਸ਼ੁੱਕਰਵਾਰ ਨੂੰ ਮਹਾਨ ਸੁਤੰਤਰਤਾ ਸੰਗਰਾਮੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੂਬੇ ਭਰ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਪੰਜਾਬ ਭਰ ਵਿੱਚ ਸਾਰੇ ਸਰਕਾਰੀ ਅਤੇ ਨਿੱਜੀ ਦਫ਼ਤਰ, ਸਕੂਲ, ਕਾਲਜ, ਵਿਦਿਅਕ ਸੰਸਥਾਵਾਂ ਅਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਬੰਦ ਰਹਿਣਗੇ, ਤਾਂ ਜੋ ਦੇਸ਼ ਦੀ ਆਜ਼ਾਦੀ ਲਈ ਆਪਣੀ ਕੁਰਬਾਨੀ ਦੇਣ ਵਾਲੇ ਇਸ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ ਸਕੇ। ਸ਼ੁੱਕਰਵਾਰ ਦੀ ਇਸ ਸਰਕਾਰੀ ਛੁੱਟੀ ਤੋਂ ਬਾਅਦ ਅਗਲੇ ਦੋ ਦਿਨ ਵੀ ਛੁੱਟੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਇਕੱਤੀ ਜੁਲਾਈ ਸ਼ੁੱਕਰਵਾਰ ਨੂੰ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਦੀ ਸਰਕਾਰੀ ਛੁੱਟੀ ਤੋਂ ਬਾਅਦ ਇੱਕ ਅਗਸਤ ਸ਼ਨੀਵਾਰ ਨੂੰ ਮਹੀਨੇ ਦਾ ਪਹਿਲਾ ਸ਼ਨੀਵਾਰ ਹੋਣ ਕਰਕੇ ਕਈ ਅਦਾਰਿਆਂ ਅਤੇ ਸਕੂਲਾਂ ਵਿੱਚ ਛੁੱਟੀ ਰਹੇਗੀ ਅਤੇ ਦੋ ਅਗਸਤ ਐਤਵਾਰ ਨੂੰ ਹਫ਼ਤਾਵਾਰੀ ਛੁੱਟੀ ਹੋਵੇਗੀ। ਇਸ ਤਰ੍ਹਾਂ ਸੂਬੇ ਦੇ ਨਾਗਰਿਕਾਂ ਨੂੰ ਬਿਨਾਂ ਕੋਈ ਵਾਧੂ ਛੁੱਟੀ ਲਏ ਇਕੱਠੇ ਤਿੰਨ ਦਿਨ ਦਾ ਲੰਮਾ ਸਮਾਂ ਮਿਲ ਰਿਹਾ ਹੈ। ਲਗਾਤਾਰ ਤਿੰਨ ਦਿਨਾਂ ਦੀਆਂ ਛੁੱਟੀਆਂ ਮਿਲਣ ਕਾਰਨ ਪਹਾੜੀ ਇਲਾਕਿਆਂ ਜਾਂ ਨੇੜਲੇ ਸੈਰ-ਸਪਾਟਾ ਕੇਂਦਰਾਂ ਵੱਲ ਜਾਣ ਵਾਲੇ ਲੋਕਾਂ ਲਈ ਇਹ ਬਹੁਤ ਵਧੀਆ ਮੌਕਾ ਬਣ ਗਿਆ ਹੈ। ਲੋਕ ਹਿਮਾਚਲ ਪ੍ਰਦੇਸ਼, ਉੱਤਰਾਖੰਡ ਜਾਂ ਪੰਜਾਬ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੀ ਯਾਤਰਾ ਦੀ ਤਿਆਰੀ ਕਰ ਰਹੇ ਹਨ ਅਤੇ ਸੈਰ-ਸਪਾਟਾ ਕਾਰੋਬਾਰ ਨਾਲ ਜੁੜੇ ਲੋਕਾਂ ਵਿੱਚ ਵੀ ਇਸ ਲੰਬੇ ਸਮੇਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਝਮਾਝਮ ਮੀਂਹ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਮਿਲੀ ਵੱਡੀ ਰਾਹਤ, ਨਾਲੀਆਂ ਦੇ ਗੰਦੇ ਪਾਣੀ ਨੇ ਵਧਾਈਆਂ ਨਗਰ ਨਿਵਾਸੀਆਂ ਦੀਆਂ ਮੁਸ਼ਕਲਾਂ









Users Today : 29
Users Yesterday : 24
Users Last 7 days : 198