Home » ਪ੍ਰਮੁੱਖ ਖ਼ਬਰਾਂ » ਸਰਕਾਰੀ ਹਸਪਤਾਲ ਬਰਨਾਲਾ ਦੀਆਂ ਮਾੜੀਆਂ ਸਿਹਤ ਸਹੂਲਤਾਂ ਪ੍ਰਤੀ ਸਰਕਾਰ ਦੀ ਬੇਰੁਖ਼ੀ ਚਿੰਤਾਜਨਕ: ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ

ਸਰਕਾਰੀ ਹਸਪਤਾਲ ਬਰਨਾਲਾ ਦੀਆਂ ਮਾੜੀਆਂ ਸਿਹਤ ਸਹੂਲਤਾਂ ਪ੍ਰਤੀ ਸਰਕਾਰ ਦੀ ਬੇਰੁਖ਼ੀ ਚਿੰਤਾਜਨਕ: ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ

ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸਥਾਨਕ ਸਰਕਾਰੀ ਹਸਪਤਾਲ ਵਿੱਚ ਸਿਹਤ ਸੇਵਾਵਾਂ ਦੀ ਮਾੜੀ ਹਾਲਤ ਅਤੇ ਲਗਾਤਾਰ ਵਧ ਰਹੀਆਂ ਪ੍ਰਬੰਧਕੀ ਖਾਮੀਆਂ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਦੇ ਨਿਵਾਸੀਆਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਵੀ ਸਹੀ ਢੰਗ ਨਾਲ ਨਸੀਬ ਨਹੀਂ ਹੋ ਰਹੀਆਂ
[responsivevoice_button voice="Hindi Male"]

 ਬਰਨਾਲਾ ਬਿਊਰੋ ।

                            ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸਥਾਨਕ ਸਰਕਾਰੀ ਹਸਪਤਾਲ ਵਿੱਚ ਸਿਹਤ ਸੇਵਾਵਾਂ ਦੀ ਮਾੜੀ ਹਾਲਤ ਅਤੇ ਲਗਾਤਾਰ ਵਧ ਰਹੀਆਂ ਪ੍ਰਬੰਧਕੀ ਖਾਮੀਆਂ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਦੇ ਨਿਵਾਸੀਆਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਵੀ ਸਹੀ ਢੰਗ ਨਾਲ ਨਸੀਬ ਨਹੀਂ ਹੋ ਰਹੀਆਂ ਜਿਸ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਧਾਇਕ ਕਾਲਾ ਢਿੱਲੋਂ ਨੇ ਦੱਸਿਆ

ਸਰਕਾਰੀ ਹਸਪਤਾਲ ਬਰਨਾਲਾ ਦੀਆਂ ਮਾੜੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ।
ਸਰਕਾਰੀ ਹਸਪਤਾਲ ਬਰਨਾਲਾ ਦੀਆਂ ਮਾੜੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ।

ਕਿ ਸਰਕਾਰੀ ਹਸਪਤਾਲ ਦਾ ਖ਼ੂਨਦਾਨ ਕੇਂਦਰ ਪਿਛਲੇ ਕਈ ਮਹੀਨਿਆਂ ਤੋਂ ਬੰਦ ਪਿਆ ਹੈ ਜੋ ਕਿ ਬਹੁਤ ਹੀ ਗੰਭੀਰ ਮਾਮਲਾ ਹੈ ਅਤੇ ਐਮਰਜੈਂਸੀ ਹਾਲਤਾਂ ਵਿੱਚ ਖ਼ੂਨ ਦੀ ਲੋੜ ਵਾਲੇ ਮਰੀਜ਼ਾਂ ਨੂੰ ਇਸ ਕਾਰਨ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਹਸਪਤਾਲ ਦੀ ਜੱਚਾ-ਬੱਚਾ ਸੰਭਾਲ ਨਰਸਰੀ ਵੀ ਕਈ ਸਾਲਾਂ ਤੋਂ ਤਾਲਾਬੰਦ ਹੈ ਜਿਸ ਕਾਰਨ ਨਵਜੰਮੇ ਬੱਚਿਆਂ ਅਤੇ ਮਾਵਾਂ ਨੂੰ ਜ਼ਰੂਰੀ ਵਿਸ਼ੇਸ਼ ਸਿਹਤ ਸੇਵਾਵਾਂ ਤੋਂ ਵਾਂਝਾ ਰਹਿਣਾ ਪੈ ਰਿਹਾ ਹੈ। ਵਿਧਾਇਕ ਅਨੁਸਾਰ ਇਹ ਮਾਮਲਾ ਸਿੱਧੇ ਤੌਰ ‘ਤੇ ਮਾਂ ਅਤੇ ਬੱਚੇ ਦੀ ਜਾਨ ਨਾਲ ਜੁੜਿਆ ਹੋਇਆ ਹੈ ਜਿਸ ‘ਤੇ ਸਰਕਾਰ ਨੂੰ ਤੁਰੰਤ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੇ ਇਹ ਸਾਰੇ ਮੁੱਦੇ ਪੰਜਾਬ ਵਿਧਾਨ ਸਭਾ ਵਿੱਚ ਵੀ ਪੂਰੇ ਜ਼ੋਰ-ਸ਼ੋਰ ਨਾਲ ਉਠਾਏ ਸਨ ਪਰ ਅਫ਼ਸੋਸ ਦੀ ਗੱਲ ਹੈ ਕਿ ਸਰਕਾਰ ਵੱਲੋਂ ਅਜੇ ਤੱਕ ਕੋਈ ਵੀ ਠੋਸ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਹਸਪਤਾਲ ਵਿੱਚ ਡਾਕਟਰਾਂ, ਨਰਸਿੰਗ ਸਟਾਫ਼ ਅਤੇ ਸਫ਼ਾਈ ਕਰਮਚਾਰੀਆਂ ਦੀ ਲਗਾਤਾਰ ਹੋ ਰਹੀ ਘਾਟ ਕਾਰਨ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖ਼ੂਨਦਾਨ ਕੇਂਦਰ ਨੂੰ ਤੁਰੰਤ ਚਾਲੂ ਕੀਤਾ ਜਾਵੇ, ਜੱਚਾ-ਬੱਚਾ ਨਰਸਰੀ ਨੂੰ ਮੁੜ ਸ਼ੁਰੂ ਕੀਤਾ ਜਾਵੇ ਅਤੇ ਡਾਕਟਰਾਂ ਸਮੇਤ ਸਫ਼ਾਈ ਕਰਮਚਾਰੀਆਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਨੂੰ ਜਲਦ ਭਰ ਕੇ ਪ੍ਰਬੰਧਾਂ ਵਿੱਚ ਸੁਧਾਰ ਕੀਤਾ ਜਾਵੇ। ਵਿਧਾਇਕ ਨੇ ਸਪਸ਼ਟ ਕੀਤਾ ਕਿ ਸਿਹਤ ਸੇਵਾਵਾਂ ਹਰ ਨਾਗਰਿਕ ਦਾ ਮੁੱਢਲਾ ਅਧਿਕਾਰ ਹਨ ਅਤੇ ਸਰਕਾਰ ਦੀ ਇਹ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਹਸਪਤਾਲਾਂ ਵਿੱਚ ਲੋੜੀਂਦੇ ਸਾਧਨ ਉਪਲਬਧ ਕਰਵਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

ਪਿੰਡ ਕੁਰੜ ਵਿਖੇ ਨਵੇਂ ਰਜਵਾਹੇ ਦੇ ਮੋਘੇ ਤੋਂ ਪਾਣੀ ਨਾ ਮਿਲਣ ਕਾਰਨ ਕਿਸਾਨਾਂ ਦਾ ਫੁੱਟਿਆ ਗੁੱਸਾ, ਸਰਕਾਰ ਤੇ ਨਹਿਰੀ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ

 

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 4 0 7 0
Users Today : 35
Users Yesterday : 10
Users Last 7 days : 339

ਰਾਸ਼ੀਫਲ