Home » ਪ੍ਰਮੁੱਖ ਖ਼ਬਰਾਂ » ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਲੋਂ ਪੋਸ਼ਣ ਮਾਹ ਤਹਿਤ ਵਿਸ਼ੇਸ਼ ਜਾਗਰੂਕਤਾ ਮੁਹਿੰਮ; ਚਾਰਟ ਮੁਕਾਬਲੇ ਤੇ ਰੈਲੀ ਦਾ ਆਯੋਜਨ

ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਲੋਂ ਪੋਸ਼ਣ ਮਾਹ ਤਹਿਤ ਵਿਸ਼ੇਸ਼ ਜਾਗਰੂਕਤਾ ਮੁਹਿੰਮ; ਚਾਰਟ ਮੁਕਾਬਲੇ ਤੇ ਰੈਲੀ ਦਾ ਆਯੋਜਨ

 ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੇ ਐੱਨ.ਐੱਸ.ਐੱਸ ਵਿਭਾਗ ਵਲੋਂ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਿਹਾ ਪੋਸ਼ਣ ਮਾਹ ਪਖਵਾੜਾ ਸਫਲਤਾਪੂਰਵਕ ਜਾਰੀ ਹੈ। ਸੰਸਥਾ ਦੇ ਪ੍ਰਧਾਨ ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਸਰਬਜੀਤ ਸਿੰਘ ਕੁਲਾਰ ਦੀ ਅਗਵਾਈ ਹੇਠ
ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਲੋਂ ਪੋਸ਼ਣ ਮਾਹ ਤਹਿਤ ਵਿਸ਼ੇਸ਼ ਜਾਗਰੂਕਤਾ ਮੁਹਿੰਮ; ਚਾਰਟ ਮੁਕਾਬਲੇ ਤੇ ਰੈਲੀ ਦਾ ਆਯੋਜਨ
[responsivevoice_button voice="Hindi Male"]

ਬਰਨਾਲਾ, 23 ਅਪ੍ਰੈਲ

                       ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੇ ਐੱਨ.ਐੱਸ.ਐੱਸ ਵਿਭਾਗ ਵਲੋਂ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਿਹਾ ਪੋਸ਼ਣ ਮਾਹ ਪਖਵਾੜਾ ਸਫਲਤਾਪੂਰਵਕ ਜਾਰੀ ਹੈ। ਸੰਸਥਾ ਦੇ ਪ੍ਰਧਾਨ ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਸਰਬਜੀਤ ਸਿੰਘ ਕੁਲਾਰ ਦੀ ਅਗਵਾਈ ਹੇਠ ਇਸ ਪਖਵਾੜੇ ਦੌਰਾਨ ਵੱਖ-ਵੱਖ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਸੰਤੁਲਿਤ ਖ਼ੁਰਾਕ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਪੋਸ਼ਣ ਮਾਹ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਂਦਿਆਂ 21 ਤੇ 22 ਅਪ੍ਰੈਲ ਨੂੰ ਕਾਲਜ ਕੈਂਪਸ ਵਿਖੇ ਵਲੰਟੀਅਰਾਂ ਦੇ ਚਾਰਟ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਤੇ ਚਾਰਟਾਂ ਰਾਹੀਂ ਪੌਸ਼ਟਿਕ ਭੋਜਨ ਦੀ ਮਹੱਤਤਾ ਨੂੰ ਦਰਸਾਇਆ। ਲਛਮਣ ਸਿੰਘ ਬੀਏ ਭਾਗ ਪਹਿਲਾ ਨੇ ਆਪਣੀ ਉੱਤਮ ਕਲਾ ਸਦਕਾ ਪਹਿਲਾ ਸਥਾਨ ਪ੍ਰਾਪਤ ਕੀਤਾ। ਭੁਪਿੰਦਰ ਸਿੰਘ ਬੀਏ ਭਾਗ ਤੀਜਾ ਦੂਜੇ ਸਥਾਨ `ਤੇ ਰਿਹਾ। ਲਵਪ੍ਰੀਤ ਸਿੰਘ ਬੀਸੀਏ ਭਾਗ ਦੂਜਾ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਕਾਲਜ ਪ੍ਰਬੰਧਕਾਂ ਵਲੋਂ ਵਿਸ਼ੇਸ਼ ਇਨਾਮਾਂ ਨਾਲ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਸਿਰਜਣਾਤਮਕਤਾ ਦੀ ਸ਼ਲਾਘਾ ਕੀਤੀ ਗਈ। ਇਸ ਮੁਹਿੰਮ ਦੇ ਤਹਿਤ ਕਾਲਜ ਦੇ ਵਲੰਟੀਅਰਾਂ ਵਲੋਂ ਪਿੰਡ ਸੰਘੇੜਾ ਚ ਇਕ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ। ਹੱਥਾਂ ਚ ਤਖ਼ਤੀਆਂ ਤੇ ਬੈਨਰ ਫੜੇ ਵਿਦਿਆਰਥੀਆਂ ਨੇ ਗਲੀਆਂ ਚੋਂ ਗੁਜ਼ਰਦਿਆਂ ਲੋਕਾਂ ਨੂੰ ਸਹੀ ਪੋਸ਼ਣ, ਦੇਸ਼ ਰੌਸ਼ਨ ਦਾ ਸੁਨੇਹਾ ਦਿੱਤਾ। ਇਸ ਦੌਰਾਨ ਖ਼ਾਸ ਤੌਰ `ਤੇ ਨਵ-ਜੰਮੇ ਬਚਿਆਂ ਦੀ ਖ਼ੁਰਾਕ, ਗਰਭਵਤੀ ਔਰਤਾਂ ਲਈ ਲੋੜੀਂਦੇ ਪੌਸ਼ਟਿਕ ਤੱਤਾਂ ਤੇ ਰੋਜ਼ਾਨਾ ਜੀਵਨ ਚ ਜੰਕ ਫੂਡ ਦੇ ਨੁਕਸਾਨਾਂ ਬਾਰੇ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਗਈ। ਪੂਰੇ ਸਮਾਗਮ ਨੂੰ ਸਫਲ ਬਣਾਉਣ ਚ ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਪ੍ਰੋ. ਮਨਦੀਪ ਕੌਰ, ਪ੍ਰੋ. ਮਿੱਠੂ ਪਾਠਕ, ਪ੍ਰੋ. ਮਨਪ੍ਰੀਤ ਕੌਰ ਤੇ ਡਾ. ਨਿਰਪਾਲ ਸਿੰਘ ਨੇ ਅਹਿਮ ਭੂਮਿਕਾ ਨਿਭਾਈ। ਪ੍ਰਿੰਸੀਪਲ ਡਾ. ਸਰਬਜੀਤ ਸਿੰਘ ਕੁਲਾਰ ਨੇ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਨੂੰ ਸਮਾਜਿਕ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਂਦੇ ਹਨ। ਸਮਾਗਮ ਦੇ ਅਖੀਰ ਚ ਵਲੰਟੀਅਰਾਂ ਲਈ ਰੀਫਰੈਸ਼ਮੈਂਟ ਦਾ ਸ਼ਾਨਦਾਰ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸਮੂਹ ਟੀਚਿੰਗ ਸਟਾਫ਼ ਤੇ ਐੱਨਐੱਸਐੱਸ ਵਲੰਟੀਅਰ ਵਡੀ ਗਿਣਤੀ ਚ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਮਿਡ ਡੇ ਮੀਲ ਵਰਕਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨਣ ‘ਤੇ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 2 1 3 9
Users Today : 14
Users Yesterday : 21
Users Last 7 days : 125

ਰਾਸ਼ੀਫਲ