Home » ਪ੍ਰਮੁੱਖ ਖ਼ਬਰਾਂ » ਹਾਈਕੋਰਟ ਦੇ ਹੁਕਮਾਂ ਦੀਆਂ ਉੱਡੀਆਂ ਧੱਜੀਆਂ: ਦਰਜਨਾਂ ਹਰੇ-ਭਰੇ ਸਰਕਾਰੀ ਰੁੱਖ ਨਜਾਇਜ਼ ਪੁੱਟੇ, ਪ੍ਰਸ਼ਾਸਨਿਕ ਅਧਿਕਾਰੀਆਂ ਨੇ ਧਾਰੀ ਚੁੱਪ

ਹਾਈਕੋਰਟ ਦੇ ਹੁਕਮਾਂ ਦੀਆਂ ਉੱਡੀਆਂ ਧੱਜੀਆਂ: ਦਰਜਨਾਂ ਹਰੇ-ਭਰੇ ਸਰਕਾਰੀ ਰੁੱਖ ਨਜਾਇਜ਼ ਪੁੱਟੇ, ਪ੍ਰਸ਼ਾਸਨਿਕ ਅਧਿਕਾਰੀਆਂ ਨੇ ਧਾਰੀ ਚੁੱਪ

 ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀਆਂ ਸਰੇਆਮ ਧੱਜੀਆਂ ਉਡਾ ਕੇ ਪਿੰਡ ਪੱਖੋਕੇ ਤੋਂ ਸਹਿਣਾ ਨੂੰ ਜਾਂਦੇ ਰਸਤੇ ਤੋਂ ਦਰਜਨਾਂ ਹਰੇ-ਭਰੇ ਰੁੱਖ ਪੁੱਟਣ ਦਾ ਇੱਕ ਬੇਹੱਦ ਗੰਭੀਰ ਮਾਮਲਾ ਸਾਹਮਣੇ ਆਇਆ ਹੈ।
ਪਿੰਡ ਪੱਖੋਕੇ ਤੋਂ ਸਹਿਣਾ ਨੂੰ ਜਾਂਦੇ ਰਸਤੇ ਤੋਂ ਸਰਕਾਰੀ ਰੁੱਖ ਪੁੱਟਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਲਈ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨੂੰ ਦਿੱਤੀਆਂ ਦਰਖ਼ਾਸਤਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਅਤੇ ਮੌਕੇ 'ਤੇ ਪੁੱਟੇ ਗਏ ਰੁੱਖਾਂ ਦੇ ਅਵਸ਼ੇਸ਼।
[responsivevoice_button voice="Hindi Male"]

ਬਰਨਾਲਾ ਬਿਊਰੋ

                ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀਆਂ ਸਰੇਆਮ ਧੱਜੀਆਂ ਉਡਾ ਕੇ ਪਿੰਡ ਪੱਖੋਕੇ ਤੋਂ ਸਹਿਣਾ ਨੂੰ ਜਾਂਦੇ ਰਸਤੇ ਤੋਂ ਦਰਜਨਾਂ ਹਰੇ-ਭਰੇ ਰੁੱਖ ਪੁੱਟਣ ਦਾ ਇੱਕ ਬੇਹੱਦ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਵੱਲੋਂ ਇਸ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ, ਵਣ ਵਿਭਾਗ ਅਤੇ ਪੰਚਾਇਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਲਿਖਤੀ ਦਰਖ਼ਾਸਤਾਂ ਦੇਣ ਦੇ ਬਾਵਜੂਦ ਕੁਦਰਤ ਨੂੰ ਨੁਕਸਾਨ ਪਹੁੰਚਾਉਣ ਵਾਲੇ ਦੋਸ਼ੀਆਂ ਖ਼ਿਲਾਫ਼ ਹਾਲੇ ਤੱਕ ਕੋਈ ਵੀ ਕਾਨੂੰਨੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ ਹੈ। ਪਿੰਡ ਪੱਖੋਕੇ ਦੇ ਮੋਹਤਬਰ ਆਗੂਆਂ ਮੇਵਾ ਸਿੰਘ, ਅਜੀਤ ਸਿੰਘ, ਦਰਬਾਰਾ ਸਿੰਘ, ਜਸਵੀਰ ਸਿੰਘ ਸਾਬਕਾ ਪੰਚਾਇਤ ਮੈਂਬਰ, ਜਗਸੀਰ ਸਿੰਘ, ਗੁਰਵੀਰ ਸਿੰਘ ਅਤੇ ਦਵਿੰਦਰ ਸਿੰਘ ਆਦਿ ਨੇ ਭਾਰੀ ਰੋਸ ਜਤਾਉਂਦਿਆਂ ਦੱਸਿਆ ਕਿ ਗ੍ਰਾਮ ਪੰਚਾਇਤ ਪੱਖੋਕੇ ਦੇ ਸਰਪੰਚ ਵੱਲੋਂ ਪਿੰਡ ਪੱਖੋਕੇ ਤੋਂ ਸਹਿਣਾ ਨੂੰ ਜਾਂਦੇ ਰਸਤੇ ਦੀ ਨਿਸ਼ਾਨਦੇਹੀ ਕਰਵਾਈ ਗਈ ਸੀ, ਜਿਸ ਤੋਂ ਬਾਅਦ ਰਸਤੇ ਵਿੱਚ ਖੜ੍ਹੇ ਪੁਰਾਣੇ ਹਰੇ-ਭਰੇ ਸਰਕਾਰੀ ਰੁੱਖਾਂ ਵਿੱਚੋਂ ਕਰੀਬ ਨੱਬੇ ਰੁੱਖ ਸਰਪੰਚ ਅਤੇ ਉਸਦੇ ਸਾਥੀਆਂ ਨੇ ਮਸ਼ੀਨਾਂ ਦੀ ਸਹਾਇਤਾ ਨਾਲ ਜੜ੍ਹੋਂ ਪੁੱਟ ਦਿੱਤੇ। ਇਸ ਗੈਰ-ਕਾਨੂੰਨੀ ਕਟਾਈ ਖ਼ਿਲਾਫ਼ ਪਿੰਡ ਵਾਸੀਆਂ ਨੇ ਜੂਨ ਮਹੀਨੇ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਹਿਲ ਕਲਾਂ ਅਤੇ ਵਣ ਵਿਭਾਗ ਨੂੰ ਲਿਖਤੀ ਸ਼ਿਕਾਇਤਾਂ ਦੇ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ। ਪਰ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੋਸ਼ੀਆਂ ‘ਤੇ ਕਾਰਵਾਈ ਕਰਨ ਦੀ ਬਜਾਏ ਉਲਟਾ ਉਨ੍ਹਾਂ ਨੂੰ ਪੁੱਟੇ ਗਏ ਰੁੱਖਾਂ ਦੇ ਟੋਏ ਭਰਨ ਅਤੇ ਬਾਕੀ ਬਚੇ ਹੋਏ ਤਣੇ ਆਦਿ ਗਾਇਬ ਕਰਕੇ ਸਬੂਤ ਖ਼ਤਮ ਕਰਨ ਦਾ ਪੂਰਾ ਸਮਾਂ ਦੇ ਦਿੱਤਾ। ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਪੰਚਾਇਤ ਸਕੱਤਰ ਵੱਲੋਂ ਸਰਪੰਚ ਦੇ ਹਮਾਇਤੀ ਵਿਅਕਤੀਆਂ ਦੇ ਘਰਾਂ ਵਿੱਚ ਜਾ ਕੇ ਇੱਕਤਰਫ਼ਾ ਬਿਆਨ ਲਿਖ ਕੇ ਮਾਮਲੇ ਨੂੰ ਠੰਡੇ ਬਸਤੇ ਵਿੱਚ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਉੱਚ ਅਦਾਲਤ ਨੇ ਆਪਣੇ ਹੁਕਮਾਂ ਰਾਹੀਂ ਪੰਜਾਬ ਭਰ ਵਿੱਚ ਰੁੱਖ ਪੁੱਟਣ ‘ਤੇ ਮੁਕੰਮਲ ਪਾਬੰਦੀ ਲਗਾਈ ਹੋਈ ਹੈ ਅਤੇ ਲੈਂਡ ਪਾਲਿਸੀ ਅਨੁਸਾਰ ਸਰਕਾਰੀ ਰੁੱਖਾਂ ਦੀ ਸੁਰੱਖਿਆ ਲਈ ਰਿਕਾਰਡ ਤਿਆਰ ਕਰਨਾ ਬਣਦਾ ਸੀ, ਜੋ ਨਹੀਂ ਕੀਤਾ ਗਿਆ। ਇਸ ਨਜਾਇਜ਼ ਕਟਾਈ ਨਾਲ ਵਾਤਾਵਰਨ ਸੁਰੱਖਿਆ ਕਾਨੂੰਨ ਦੀ ਵੀ ਉਲੰਘਣਾ ਹੋਈ ਹੈ, ਇਸ ਲਈ ਦੋਸ਼ੀਆਂ ਖ਼ਿਲਾਫ਼ ਤੁਰੰਤ ਮੁਕੱਦਮਾ ਦਰਜ ਕੀਤਾ ਜਾਵੇ। ਦੂਜੇ ਪਾਸੇ ਜਦੋਂ ਇਸ ਸਬੰਧੀ ਪੰਚਾਇਤ ਸਕੱਤਰ ਵੀਰਾ ਖਾਨ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਮਾਮਲੇ ਨੂੰ ਮਾਮੂਲੀ ਦੱਸਦਿਆਂ ਕਿਹਾ ਕਿ ਰਸਤੇ ਦੀ ਨਿਸ਼ਾਨਦੇਹੀ ਦੌਰਾਨ ਜੋ ਰੁੱਖ ਰਸਤੇ ਵਿੱਚ ਆਏ ਸਨ, ਉਹ ਲੋਕਾਂ ਦੇ ਆਪਣੇ ਰੁੱਖ ਸਨ ਅਤੇ ਪਿੰਡ ਵਾਸੀਆਂ ਨੇ ਬਿਆਨ ਲਿਖਾਏ ਹਨ ਕਿ ਰੁੱਖ ਉਨ੍ਹਾਂ ਖ਼ੁਦ ਪੁੱਟੇ ਹਨ, ਇਸ ਲਈ ਅਸੀਂ ਕਿਸੇ ਖ਼ਿਲਾਫ਼ ਕੀ ਕਾਰਵਾਈ ਕਰਨੀ ਸੀ। ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਹਿਲ ਕਲਾਂ ਰਾਜਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਮਾਮਲੇ ਦੀ ਪੜਤਾਲ ਲਈ ਪੰਚਾਇਤ ਸਕੱਤਰ ਦੀ ਡਿਊਟੀ ਲਗਾਈ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਰਪੰਚ ਗੁਰਚਰਨ ਸਿੰਘ ਨੇ ਆਪਣੀ ਸਫ਼ਾਈ ਵਿੱਚ ਕਿਹਾ ਕਿ ਰੁੱਖ ਪਿੰਡ ਵਾਸੀਆਂ ਨੇ ਪੁੱਟੇ ਹਨ, ਅਸੀਂ ਤਾਂ ਸਿਰਫ਼ ਰਸਤੇ ਵਿੱਚ ਆਉਂਦੀਆਂ ਝਾੜੀਆਂ ਅਤੇ ਛੋਟੇ ਬੂਟੇ ਹੀ ਸਾਫ਼ ਕਰਵਾਏ ਹਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ । ਖੁੱਲ੍ਹੀਆਂ ਅੱਖਾਂ 

ਇਨਸਾਨੀਅਤ ਦੀ ਮਿਸਾਲ: ਡੇਰਾ ਸੇਵਾਦਾਰਾਂ ਨੇ ਰਾਹ ਭਟਕੇ ਵਿਅਕਤੀ ਨੂੰ ਪਰਿਵਾਰ ਨਾਲ ਮਿਲਾਇਆ

 

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 4 1 5 6
Users Today : 14
Users Yesterday : 17
Users Last 7 days : 254

ਰਾਸ਼ੀਫਲ