Home » ਬਰਨਾਲਾ » ਬਰਨਾਲਾ-ਬਠਿੰਡਾ ਰੋਡ ‘ਤੇ ਭਿਆਨਕ ਹਾਦਸਾ, ਕਾਰ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਗੰਭੀਰ ਜ਼ਖ਼ਮੀ

ਬਰਨਾਲਾ-ਬਠਿੰਡਾ ਰੋਡ ‘ਤੇ ਭਿਆਨਕ ਹਾਦਸਾ, ਕਾਰ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਗੰਭੀਰ ਜ਼ਖ਼ਮੀ

  ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਡੇਰਾ ਬਾਬਾ ਇੰਦਰਦਾਸ ਦੇ ਨਜ਼ਦੀਕ ਬੀਤੇ ਦਿਨ ਵਾਪਰੇ ਇੱਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪ੍ਰਾਪਤ ਕੀਤੀ ਜਾਣਕਾਰੀ ਦੇ ਅਨੁਸਾਰ ਮਨਜੋਤ ਸਿੰਘ ਆਪਣੇ ਸਾਥੀ ਅਰਸ਼ਦੀਪ ਸਿੰਘ ਦੇ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਬਰਨਾਲਾ ਤੋਂ ਰਾਮਪੁਰਾ ਵੱਲ ਜਾ ਰਹੇ ਸਨ।
[responsivevoice_button voice="Hindi Male"]

ਬਰਨਾਲਾ ਬਿਊਰੋ

        ਬਰਨਾਲਾ-ਬਠਿੰਡਾ ਮੁੱਖ ਮਾਰਗ ‘ਤੇ ਡੇਰਾ ਬਾਬਾ ਇੰਦਰਦਾਸ ਦੇ ਨਜ਼ਦੀਕ ਬੀਤੇ ਦਿਨ ਵਾਪਰੇ ਇੱਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

 ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਨੌਜਵਾਨ। 
                ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਨੌਜਵਾਨ।

ਪ੍ਰਾਪਤ ਕੀਤੀ ਜਾਣਕਾਰੀ ਦੇ ਅਨੁਸਾਰ ਮਨਜੋਤ ਸਿੰਘ ਆਪਣੇ ਸਾਥੀ ਅਰਸ਼ਦੀਪ ਸਿੰਘ ਦੇ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਬਰਨਾਲਾ ਤੋਂ ਰਾਮਪੁਰਾ ਵੱਲ ਜਾ ਰਹੇ ਸਨ। ਜਿਵੇਂ ਹੀ ਉਹ ਤਪਾ ਤਾਜੋ ਕੈਂਚੀਆਂ ਓਵਰਬ੍ਰਿਜ ਤੋਂ ਹੇਠਾਂ ਉਤਰੇ ਅਤੇ ਡੇਰਾ ਬਾਬਾ ਇੰਦਰਦਾਸ ਦੇ ਕੋਲ ਪਹੁੰਚੇ, ਤਾਂ ਪਿੱਛੇ ਤੋਂ ਬਹੁਤ ਹੀ ਤੇਜ਼ ਰਫ਼ਤਾਰ ਵਿੱਚ ਆ ਰਹੀ ਇੱਕ ਕਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਦੋਵੇਂ ਨੌਜਵਾਨ ਸੜਕ ‘ਤੇ ਦੂਰ ਜਾ ਗਿਰੇ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸਾ ਵਾਪਰਨ ਦੇ ਤੁਰੰਤ ਬਾਅਦ ਉੱਥੇ ਮੌਜੂਦ ਲੋਕਾਂ ਵੱਲੋਂ ਮਿੰਨੀ ਸਹਾਰਾ ਕਲੱਬ ਨੂੰ ਸੂਚਿਤ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਕਲੱਬ ਦੇ ਸੇਵਾਦਾਰਾਂ ਨੇ ਬਹੁਤ ਮੁਸਤੈਦੀ ਦਿਖਾਉਂਦੇ ਹੋਏ ਘਟਨਾ ਸਥਾਨ ‘ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਸੰਭਾਲਿਆ ਅਤੇ ਜਲਦੀ ਨਾਲ ਇਲਾਜ ਦੇ ਲਈ ਨਜ਼ਦੀਕੀ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਤਾਪ ਬਿਜਲੀ ਘਰ ਦੇ ਠੇਕਾ ਮੁਲਾਜ਼ਮਾਂ ਦਾ ਲਗਾਤਾਰ ਅੱਠਵੇਂ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ: ਅਧਿਸੂਚਨਾ ਜਾਰੀ ਹੋਣ ਤੱਕ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚੇਤਾਵਨੀ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 3 5
Users Today : 0
Users Yesterday : 14
Users Last 7 days : 171

ਰਾਸ਼ੀਫਲ