ਬਰਨਾਲਾ ਬਿਊਰੋ 26 ਮਾਰਚ
ਸਥਾਨਕ ਕਸਬੇ ਤੋਂ ਪਿੰਡ ਧਨੇਰ ਨੂੰ ਜਾਂਦੀ 18 ਫੁੱਟੀ ਸੜਕ ‘ਤੇ ਅੱਜ ਦੁਪਹਿਰ ਸਮੇਂ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਵਿੱਚ ਇੱਕ ਮੋਟਰਸਾਈਕਲ ਚਾਲਕ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਦੂਜੇ ਮੋਟਰਸਾਈਕਲ ‘ਤੇ ਸਵਾਰ ਦੋ ਵਿਅਕਤੀ ਵਿੱਚ ਜਖ਼ਮੀ ਹੋ ਗਏ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਮਹਿਲ ਕਲਾਂ ਇਕਾਈ ਦੇ ਖਜ਼ਾਨਚੀ ਸਤਨਾਮ ਸਿੰਘ ਧਨੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਸਤਰੀ ਰਣਜੀਤ ਸਿੰਘ (70) ਪੁੱਤਰ ਉਦੇ ਸਿੰਘ ਵਾਸੀ ਧਨੇਰ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਬੈਂਕ ਵਿੱਚੋਂ ਪੈਸੇ ਕਢਾਉਣ ਲਈ ਮਹਿਲ ਕਲਾਂ ਆਇਆ ਹੋਇਆ ਸੀ। ਜਦੋਂ ਉਹ ਪੈਸੇ ਕਢਵਾ ਕੇ ਵਾਪਸ ਪਿੰਡ ਧਨੇਰ ਵੱਲ ਜਾ ਰਿਹਾ ਸੀ ਤਾਂ ਰਸਤੇ ਵਿੱਚ ਰੋਸ਼ਨ ਖੇੜੇ ਨੇੜੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਹੋ ਗਈ। ਹਾਦਸੇ ਵਿੱਚ ਰਣਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਮੋਟਰਸਾਈਕਲ ‘ਤੇ ਸਵਾਰ ਦੋ ਵਿਅਕਤੀ, ਜੋ ਝੁੱਗੀ-ਝੋਪੜੀਆਂ ਵਿੱਚ ਰਹਿਣ ਵਾਲੇ ਦੱਸੇ ਜਾ ਰਹੇ ਹਨ,ਉਹ ਜਖ਼ਮੀ ਹੋ ਗਏ ਸਨ। ਜ਼ਖ਼ਮੀਆਂ ਨੂੰ ਤੁਰੰਤ 108 ਐਂਬੂਲੈਂਸ ਰਾਹੀਂ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਵਿਖੇ ਇਲਾਜ ਲਈ ਲਿਆਂਦਾ ਗਿਆ। ਇਸ ਮੌਕੇ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਦੇ ਮੈਡੀਕਲ ਅਫ਼ਸਰ ਡਾ. ਬਿਕਰਮਜੀਤ ਸਿੰਘ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਹਸਪਤਾਲ ਪਹੁੰਚਣ ‘ਤੇ ਰਣਜੀਤ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ, ਜਦਕਿ ਦੋ ਜਖ਼ਮੀ ਇਲਾਜ ਅਧੀਨ ਹਨ। ਮ੍ਰਿਤਕ ਦੀ ਪਤਨੀ ਨੇ 27 ਮਾਰਚ ਨੂੰ ਪਿੰਡ ਧਨੇਰ ਤੋਂ ਬੱਸ ਰਾਹੀਂ ਪਟਨਾ ਸਾਹਿਬ ਯਾਤਰਾ ਲਈ ਜਾਣਾ ਸੀ। ਰਣਜੀਤ ਸਿੰਘ ਦੋ ਪੁੱਤਰਾਂ ਅਤੇ ਇੱਕ ਧੀ ਦਾ ਪਿਤਾ ਸੀ, ਜਿਨ੍ਹਾਂ ਵਿੱਚੋਂ ਉਸਦੇ ਇਕ ਪੁੱਤਰ ਅਤੇ ਧੀ ਵਿਦੇਸ਼ ਵਿੱਚ ਰਹਿੰਦੇ ਹਨ। ਮਿਸਤਰੀ ਰਣਜੀਤ ਸਿੰਘ ਦੀ ਅਚਾਨਕ ਮੌਤ ਨਾਲ ਪਰਿਵਾਰ ਅਤੇ ਪਿੰਡ ਵਿੱਚ ਗਹਿਰਾ ਸੋਗ ਪਸਰ ਗਿਆ ਹੈ। ਉਧਰ ਦੂਜੇ ਪਾਸੇ ਥਾਣਾ ਮਹਿਲ ਕਲਾਂ ਦੇ ਏਐਸਆਈ ਲਾਭ ਸਿੰਘ ਨੇ ਸੰਪਰਕ ਕਰਨ ਤੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਹੋਣ ਤੋਂ ਬਾਅਦ ਹੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਐਨਆਰਆਈ ਸੁਰਜੀਤ ਸਿੰਘ ਬਿੱਲੂ ਅਤੇ ਸੀਨੀਅਰ ਕਾਂਗਰਸੀ ਆਗੂ ਦੀਪਇੰਦਰ ਸਿੰਘ ਦੀਪਾ ਨੇ ਵੀ ਰਣਜੀਤ ਸਿੰਘ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਜਤਾਈ। ਹਾਦਸੇ ਨੇ ਇਲਾਕੇ ਵਿੱਚ ਦੁੱਖ ਅਤੇ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਕੈਪਸ਼ਨ:ਮ੍ਰਿਤਕ ਰਣਜੀਤ ਸਿੰਘ ਧਨੇਰ ਦੀ ਪੁਰਾਣੀ ਤਸਵੀਰ ।
ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਨਸ਼ਾਖੋਰੀ ਤੇ ਤਸਕਰੀ ਸਾਂਝੇ ਸਹਿਯੋਗ ਨਾਲ ਹੀ ਸੰਭਵ”








Users Today : 4
Users Yesterday : 26
Users Last 7 days : 229