Home » ਪ੍ਰਮੁੱਖ ਖ਼ਬਰਾਂ » ਪਾਕਿਸਤਾਨ ‘ਚ ਭਿਆਨਕ ਸੜਕ ਹਾਦਸਾ: ਸਵਾਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗਣ ਕਾਰਨ ਚਾਲੀ ਲੋਕਾਂ ਦੀ ਦਰਦਨਾਕ ਮੌਤ, ਅੱਠ ਗੰਭੀਰ ਜ਼ਖ਼ਮੀ

ਪਾਕਿਸਤਾਨ ‘ਚ ਭਿਆਨਕ ਸੜਕ ਹਾਦਸਾ: ਸਵਾਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗਣ ਕਾਰਨ ਚਾਲੀ ਲੋਕਾਂ ਦੀ ਦਰਦਨਾਕ ਮੌਤ, ਅੱਠ ਗੰਭੀਰ ਜ਼ਖ਼ਮੀ

        ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਵੱਡੀ ਸੜਕ ਦੁਰਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਮੁਸਾਫ਼ਰਾਂ ਨਾਲ ਖਚਾਖਚ ਭਰੀ ਇੱਕ ਬੱਸ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ ਅਤੇ ਇਸ ਭਿਆਨਕ ਹਾਦਸੇ ਵਿੱਚ ਚਾਲੀ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਕਰੀਬ ਅੱਠ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਹਨ। ਇਹ ਦਰਦਨਾਕ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇਹ ਬੱਸ ਕੁਵੇਟਾ ਤੋਂ ਇਸਲਾਮਾਬਾਦ ਜਾ ਰਹੀ ਸੀ ਅਤੇ ਦੱਖਣ ਪੱਛਮੀ ਸੂਬੇ ਬਲੂਚਿਸਤਾਨ ਅ
 ਪਾਕਿਸਤਾਨ ਦੇ ਬਲੂਚਿਸਤਾਨ ਵਿੱਚ ਵਾਪਰੇ ਭਿਆਨਕ ਬੱਸ ਹਾਦਸੇ ਤੋਂ ਬਾਅਦ ਡੂੰਘੀ ਖੱਡ ਵਿੱਚੋਂ ਲਾਸ਼ਾਂ ਅਤੇ ਜ਼ਖ਼ਮੀਆਂ ਨੂੰ ਬਾਹਰ ਕੱਢਦੇ ਹੋਏ ਬਚਾਅ ਦਲ ਦੇ ਕਰਮਚਾਰੀ ਅਤੇ ਸਥਾਨਕ ਲੋਕ।
[responsivevoice_button voice="Hindi Male"]

ਪਾਕਿਸਤਾਨ ਬਿਊਰੋ:

ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਵੱਡੀ ਸੜਕ ਦੁਰਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਮੁਸਾਫ਼ਰਾਂ ਨਾਲ ਖਚਾਖਚ ਭਰੀ ਇੱਕ ਬੱਸ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ ਅਤੇ ਇਸ ਭਿਆਨਕ ਹਾਦਸੇ ਵਿੱਚ ਚਾਲੀ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਕਰੀਬ ਅੱਠ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਹਨ। ਇਹ ਦਰਦਨਾਕ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇਹ ਬੱਸ ਕੁਵੇਟਾ ਤੋਂ ਇਸਲਾਮਾਬਾਦ ਜਾ ਰਹੀ ਸੀ ਅਤੇ ਦੱਖਣ ਪੱਛਮੀ ਸੂਬੇ ਬਲੂਚਿਸਤਾਨ ਅਤੇ ਖੈਂਬਰ ਪਖ਼ਤੂਨਖ਼ਵਾ ਦੀ ਸਰਹੱਦ ‘ਤੇ ਸਥਿਤ ਸ਼ੇਰਾਨੀ-ਝੋਬ ਰਾਜਮਾਰਗ ‘ਤੇ ਦਾਨਸਰ ਖੇਤਰ ਦੇ ਨੇੜੇ ਪਹੁੰਚ ਕੇ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਈ। ਬਲੂਚਿਸਤਾਨ ਸਰਕਾਰ ਦੇ ਬੁਲਾਰੇ ਸ਼ਾਹਿਦ ਰਿੰਦ ਨੇ ਇਸ ਭਿਆਨਕ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸੂਚਨਾ ਮਿਲਦੇ ਹੀ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਸੀ ਅਤੇ ਡਾਕਟਰੀ ਐਮਰਜੈਂਸੀ ਸਹਾਇਤਾ ਟੀਮਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਖੱਡ ਵਿੱਚੋਂ ਚਾਲੀ ਲਾਸ਼ਾਂ ਨੂੰ ਬਾਹਰ ਕੱਢ ਲਿਆ ਹੈ। ਇਸ ਬਚਾਅ ਕਾਰਜ ਲਈ ਛੇ ਐਂਬੂਲੈਂਸਾਂ ਅਤੇ ਐਮਰਜੈਂਸੀ ਮੈਡੀਕਲ ਦੀਆਂ ਬਾਰ੍ਹਾਂ ਟੀਮਾਂ ਦੇ ਨਾਲ-ਨਾਲ ਗੁਆਂਢੀ ਰਾਜ ਖ਼ੈਬਰ ਪਖ਼ਤੂਨਖ਼ਵਾ ਦੇ ਕਰਮਚਾਰੀਆਂ ਨੇ ਸਾਂਝੇ ਤੌਰ ‘ਤੇ ਬਚਾਅ ਮੁਹਿੰਮ ਚਲਾਈ ਜਿਸ ਤੋਂ ਬਾਅਦ ਸਾਰੇ ਅੱਠ ਜ਼ਖ਼ਮੀਆਂ ਨੂੰ ਖੱਡ ‘ਚੋਂ ਸੁਰੱਖਿਅਤ ਬਾਹਰ ਕੱਢ ਕੇ ਝੋਬ ਦੇ ਮੁੱਖ ਇਲਾਜ ਕੇਂਦਰ ਵਿੱਚ ਭਰਤੀ ਕਰਵਾਇਆ ਗਿਆ ਹੈ। ਪ੍ਰਤੱਖਦਰਸ਼ੀਆਂ ਦੇ ਮੁਤਾਬਕ ਇਸ ਮੰਦਭਾਗੀ ਬੱਸ ਵਿੱਚ ਸਮਰੱਥਾ ਤੋਂ ਕਿਤੇ ਵੱਧ ਸਵਾਰੀਆਂ ਬੈਠੀਆਂ ਸਨ ਅਤੇ ਵੱਡੀ ਗਿਣਤੀ ਵਿੱਚ ਲੋਕ ਬੱਸ ਦੀ ਛੱਤ ‘ਤੇ ਵੀ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਬੱਸ ਦੀਆਂ ਆਪਣੀਆਂ ਕੇਵਲ ਛੱਤੀ ਸਵਾਰੀਆਂ ਸਨ ਪਰ ਰਸਤੇ ਵਿੱਚ ਇੱਕ ਹੋਰ ਬੱਸ ਖ਼ਰਾਬ ਹੋਣ ਕਾਰਨ ਉਸ ਦੇ ਮੁਸਾਫ਼ਰ ਵੀ ਇਸੇ ਬੱਸ ਵਿੱਚ ਚੜ੍ਹਾ ਲਏ ਗਏ ਸਨ ਅਤੇ ਇਸੇ ਭਾਰੀ ਓਵਰਲੋਡਿੰਗ ਕਾਰਨ ਡਰਾਈਵਰ ਬੱਸ ਤੋਂ ਆਪਣਾ ਸੰਤੁਲਨ ਖੋਹ ਬੈਠਾ ਜਿਸ ਕਾਰਨ ਇਹ ਸਿੱਧੀ ਡੂੰਘੀ ਖੱਡ ਵਿੱਚ ਜਾ ਡਿੱਗੀ। ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਅਤੇ ਬਲੂਚਿਸਤਾਨ ਦੇ ਮੁੱਖ ਮੰਤਰੀ ਸਰਫਰਾਜ ਬੁਗਤੀ ਨੇ ਇਸ ਮੰਦਭਾਗੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਉਨ੍ਹਾਂ ਨੇ ਮ੍ਰਿਤਕਾਂ ਦੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜ਼ਖ਼ਮੀਆਂ ਦਾ ਮੁਫ਼ਤ ਅਤੇ ਵਧੀਆ ਇਲਾਜ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਸ਼ੇਰਾਨੀ ਦੇ ਡਿਪਟੀ ਕਮਿਸ਼ਨਰ ਹਜ਼ਰਤ ਵਲੀ ਕਾਕੜ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੀਆਂ ਲਾਸ਼ਾਂ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਪਹੁੰਚਾ ਦਿੱਤਾ ਗਿਆ ਹੈ ਅਤੇ ਜ਼ਖ਼ਮੀਆਂ ਦਾ ਇਲਾਜ ਲਗਾਤਾਰ ਜਾਰੀ ਹੈ ਜਿਨ੍ਹਾਂ ਦੀ ਹਾਲਤ ਫਿਲਹਾਲ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ਪਰ ਪੂਰੇ ਇਲਾਕੇ ਵਿੱਚ ਇਸ ਹਾਦਸੇ ਕਾਰਨ ਮਾਤਮ ਦਾ ਮਾਹੌਲ ਪਸਰਿਆ ਹੋਇਆ ਹੈ।

 ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਸਿਆਸੀ ਗਲਿਆਰਿਆਂ ‘ਚ ਚਰਚਾ ਤੇਜ਼

0 0 votes
Article Rating
Subscribe
Notify of
guest
0 Comments
Oldest
Newest Most Voted